ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ ਵਿੱਚ ਸਿਆਸੀ ਹਲਚਲ ਵਧ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ 'ਤੇ ਅੱਜ ਐਨਡੀਏ ਆਗੂਆਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ, ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ, ਜੀਤਨ ਰਾਮ ਮਾਂਝੀ ਸਮੇਤ ਲਗਭਗ ਸਾਰੀਆਂ ਐਨਡੀਏ ਪਾਰਟੀਆਂ ਦੇ ਆਗੂ ਮੌਜੂਦ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਹੋਰ ਵੱਡੇ ਆਗੂ ਵੀ ਹਿੱਸਾ ਲੈ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਿਕ ਮੀਟਿੰਗ ਤੋਂ ਬਾਅਦ ਐਨਡੀਏ ਆਗੂ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ। NDA ਦੀ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਮੰਤਰੀ ਮੰਡਲ ਦਾ ਅਸਤੀਫਾ ਸੌਂਪਿਆ। ਰਾਸ਼ਟਰਪਤੀ ਨੇ ਪੀਐਮ ਮੋਦੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਗਿਆ ਹੈ।
ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨਡੀਏ ਨੂੰ ਲੋਕ ਸਭਾ ਚੋਣਾਂ 2024 ਵਿੱਚ ਲਗਾਤਾਰ ਤੀਜੀ ਵਾਰ ਸਪੱਸ਼ਟ ਬਹੁਮਤ ਹਾਸਿਲ ਹੋਇਆ ਹੈ। ਮੀਡੀਆ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੂਨ ਨੂੰ ਤੀਜੇ ਕਾਰਜਕਾਲ ਲਈ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।
- ਕੇਰਲ ਦੀ ਵਾਇਨਾਡ ਸੀਟ ਛੱਡ ਸਕਦੇ ਹਨ ਰਾਹੁਲ ਗਾਂਧੀ, ਪ੍ਰਿਯੰਕਾ ਕਰ ਸਕਦੀ ਹੈ ਐਂਟਰ੍ਰੀ - Rahul Gandhi From Wayanad
- ਯੂਪੀ 'ਚ ਉੱਤਰਾਖੰਡ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ, ਕੰਡਕਟਰ ਦੀ ਮੌਤ, 14 ਜ਼ਖਮੀ, 5 ਗੰਭੀਰ - Accident Of Uttarakhand Roadways Bus In UP
- ਮੋਦੀ ਤੀਜੀ ਵਾਰ ਕਦੋਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ, ਸਾਹਮਣੇ ਆਈ ਤਰੀਕ - NDA Government Formation