ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ ਵਿੱਚ ਸਿਆਸੀ ਹਲਚਲ ਵਧ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ 'ਤੇ ਬੁੱਧਵਾਰ ਨੂੰ NDA ਨੇਤਾਵਾਂ ਦੀ ਬੈਠਕ ਹੋਈ। ਜਿਸ ਵਿੱਚ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ, ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ, ਜੀਤਨ ਰਾਮ ਮਾਂਝੀ ਅਤੇ ਲਗਭਗ ਸਾਰੀਆਂ ਐਨਡੀਏ ਪਾਰਟੀਆਂ ਦੇ ਆਗੂ ਮੌਜੂਦ ਸਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਹੋਰ ਵੱਡੇ ਆਗੂ ਵੀ ਸ਼ਾਮਲ ਹੋਏ।
ਮੀਡੀਆ ਰਿਪੋਰਟਾਂ ਮੁਤਾਬਿਕ ਮੀਟਿੰਗ ਤੋਂ ਬਾਅਦ ਐਨਡੀਏ ਆਗੂ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ। NDA ਦੀ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਮੰਤਰੀ ਮੰਡਲ ਦਾ ਅਸਤੀਫਾ ਸੌਂਪਿਆ। ਰਾਸ਼ਟਰਪਤੀ ਨੇ ਪੀਐਮ ਮੋਦੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਗਿਆ ਹੈ।
ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨਡੀਏ ਨੂੰ ਲੋਕ ਸਭਾ ਚੋਣਾਂ 2024 ਵਿੱਚ ਲਗਾਤਾਰ ਤੀਜੀ ਵਾਰ ਸਪੱਸ਼ਟ ਬਹੁਮਤ ਹਾਸਲ ਹੋਇਆ ਹੈ। ਮੀਡੀਆ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੂਨ ਨੂੰ ਤੀਜੇ ਕਾਰਜਕਾਲ ਲਈ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।
ਐਨਡੀਏ ਪਾਰਟੀਆਂ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ: ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 240 ਵੋਟਾਂ ਮਿਲੀਆਂ ਹਨ, ਜੋ ਬਹੁਮਤ ਦੇ 272 ਦੇ ਅੰਕੜੇ ਤੋਂ ਘੱਟ ਹਨ। ਇਸ ਦੇ ਨਾਲ ਹੀ ਐਨਡੀਏ ਵਿੱਚ ਸ਼ਾਮਿਲ ਟੀਡੀਪੀ ਨੂੰ 16 ਸੀਟਾਂ, ਜੇਡੀਯੂ ਨੂੰ 12 ਸੀਟਾਂ, ਸ਼ਿਵ ਸੈਨਾ (ਸ਼ਿੰਦੇ ਧੜੇ) ਨੂੰ 7 ਸੀਟਾਂ ਅਤੇ ਐਲਜੇਪੀ (ਰਾਮ ਵਿਲਾਸ) ਨੂੰ ਪੰਜ ਸੀਟਾਂ ਮਿਲੀਆਂ ਹਨ। ਇਸ ਲਈ ਸਰਕਾਰ ਬਣਾਉਣ ਵਿੱਚ ਇਨ੍ਹਾਂ ਪਾਰਟੀਆਂ ਦੀ ਭੂਮਿਕਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਐਨਡੀਏ ਦੇ ਹਲਕਿਆਂ ਦੇ ਨੇਤਾਵਾਂ ਵੱਲੋਂ ਮੋਦੀ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਉਣ ਦੀ ਉਮੀਦ ਹੈ।
- ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਸਮੇਤ ਦਿੱਤਾ ਅਸਤੀਫਾ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਵੀਕਾਰ - PM Modi Resignation
- ਪ੍ਰਧਾਨ ਮੰਤਰੀ ਨਿਵਾਸ 'ਤੇ NDA ਦੀ ਬੈਠਕ ਜਾਰੀ, ਨਿਤੀਸ਼-ਨਾਇਡੂ ਵੀ ਸ਼ਾਮਿਲ, PM ਮੋਦੀ ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ - NDA Leaders Meeting
- ਉੱਪ ਮੁੱਖ ਮੰਤਰੀ ਫੜਨਵੀਸ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਕਿਹਾ- ਮੈਨੂੰ ਸਰਕਾਰੀ ਅਹੁਦੇ ਤੋਂ ਮੁਕਤ ਕੀਤਾ ਜਾਵੇ - Devendra Fadnavis