ਨਵੀਂ ਦਿੱਲੀ/ਨੋਇਡਾ: ਬਿੱਗ ਬੌਸ ਫੇਮ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸ਼ਕਲਾਂ ਫਿਰ ਵੱਧਣ ਵਾਲੀਆਂ ਹਨ। ਰੇਵ ਪਾਰਟੀਆਂ 'ਚ ਸੱਪਾਂ ਦਾ ਜ਼ਹਿਰ ਸਪਲਾਈ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਅਧਿਕਾਰੀਆਂ ਮੁਤਾਬਿਕ ਨੋਇਡਾ ਪੁਲਿਸ ਰੇਵ ਪਾਰਟੀ ਆਯੋਜਿਤ ਕਰਨ ਅਤੇ ਉਸ 'ਚ ਸੱਪਾਂ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਮਾਮਲੇ 'ਚ ਇਸ ਮਹੀਨੇ ਚਾਰਜਸ਼ੀਟ ਦਾਖਲ ਕਰੇਗੀ। ਇਹ ਕੰਮ ਮਹੀਨੇ ਦੇ ਆਖ਼ਰੀ ਹਫ਼ਤੇ ਤੋਂ ਪਹਿਲਾਂ ਮੁਕੰਮਲ ਹੋਣ ਦੀ ਸੰਭਾਵਨਾ ਹੈ। ਨੋਇਡਾ ਪੁਲਿਸ ਅਧਿਕਾਰੀਆਂ ਨੇ ਚਾਰਜਸ਼ੀਟ ਵਿੱਚ ਕੀ ਹੈ ਇਸ ਬਾਰੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਐਲਵਿਸ਼ ਯਾਦਵ ਤੋਂ ਦੁਬਾਰਾ ਪੁੱਛ-ਗਿੱਛ ਕਰਨ ਦੀ ਤਿਆਰੀ: ਨੋਇਡਾ ਪੁਲਿਸ ਸੱਪਾਂ ਦੀ ਤਸਕਰੀ ਦੇ ਮਾਮਲੇ ਵਿੱਚ ਐਲਵਿਸ਼ ਤੋਂ ਦੁਬਾਰਾ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਜੈਪੁਰ ਵਿੱਚ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸੱਪਾਂ ਤੋਂ ਬਰਾਮਦ ਕੀਤਾ ਗਿਆ ਸੱਪ ਕ੍ਰੇਟ ਪ੍ਰਜਾਤੀ ਦਾ ਕੋਬਰਾ ਸੀ। ਨੋਇਡਾ ਪੁਲਿਸ ਨੇ ਰਿਪੋਰਟ ਦਾ ਪੂਰਾ ਅਧਿਐਨ ਕਰ ਦਿੱਤਾ ਹੈ। ਹੁਣ ਇਸੇ ਆਧਾਰ 'ਤੇ ਪੁੱਛ-ਗਿੱਛ ਲਈ ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ।
FSL ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਪੁਲਿਸ ਪਹੁੰਚੀ ਸਿੱਟੇ 'ਤੇ: ਨੋਇਡਾ ਪੁਲਿਸ ਦੀ ਇੱਕ ਟੀਮ ਨੇ ਪਿਛਲੇ 15 ਦਿਨਾਂ ਵਿੱਚ ਦੇਸ਼ ਵਿੱਚ ਜੰਗਲੀ ਜੀਵ ਸੁਰੱਖਿਆ ਕਾਨੂੰਨ ਦੇ ਤਹਿਤ ਹੁਣ ਤੱਕ ਦਰਜ ਹੋਏ ਸਾਰੇ ਮਾਮਲਿਆਂ ਦਾ ਅਧਿਐਨ ਕੀਤਾ ਹੈ। ਐਫਐਸਐਲ ਦੀ ਰਿਪੋਰਟ ਅਤੇ ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ ਦਾ ਅਧਿਐਨ ਕਰਨ ਤੋਂ ਬਾਅਦ ਕਈ ਅਜਿਹੇ ਤੱਥ ਸਾਹਮਣੇ ਆਏ ਹਨ, ਜੋ ਆਉਣ ਵਾਲੇ ਦਿਨਾਂ ਵਿੱਚ ਐਲਵੀਸ ਦੀਆਂ ਮੁਸ਼ਕਲਾਂ ਵਧਾਉਣ ਦਾ ਕੰਮ ਕਰਨਗੇ। ਦੱਸ ਦਈਏ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਨੋਇਡਾ ਪੁਲਿਸ ਐਲਵਿਸ਼ ਤੋਂ ਪਹਿਲਾਂ ਹੀ ਪੁੱਛ-ਗਿੱਛ ਕਰ ਚੁੱਕੀ ਹੈ।
ਦੱਸ ਦੇਈਏ ਕਿ ਐਲਵਿਸ਼ ਯਾਦਵ ਮਾਮਲੇ ਦੀ ਜਾਂਚ ਪਹਿਲਾਂ ਸੈਕਟਰ-49 ਥਾਣੇ ਦੀ ਪੁਲਿਸ ਕਰ ਰਹੀ ਸੀ। ਫਿਲਹਾਲ ਇਸ ਦੀ ਪੁਲਿਸ ਥਾਣਾ ਸੈਕਟਰ-20 'ਚ ਜਾਂਚ ਚੱਲ ਰਹੀ ਹੈ। ਪੀਪਲ ਫਾਰ ਐਨੀਮਲਜ਼ ਸੰਸਥਾ ਦੇ ਇੱਕ ਮੈਂਬਰ ਨੇ ਪਿਛਲੇ ਸਾਲ ਨਵੰਬਰ ਵਿੱਚ ਸੈਕਟਰ-49 ਥਾਣੇ ਵਿੱਚ ਐਲਵਿਸ਼ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਮਾਮਲਾ ਦਰਜ ਹੋਣ ਦੇ ਕਰੀਬ 4 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨੋਇਡਾ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਇਸ ਮਾਮਲੇ ਵਿੱਚ ਫੜੇ ਗਏ ਸਪੇਰਿਆਂ ਨੂੰ ਜ਼ਮਾਨਤ ਮਿਲ ਗਈ ਹੈ।