ETV Bharat / bharat

ਓਡੀਸ਼ਾ: ਬਾਲਾਸੋਰ ਰੇਲ ਹਾਦਸਾ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ - BALASORE TRAIN TRAGEDY

ਬਾਲਾਸੋਰ ਰੇਲ ਹਾਦਸੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਓਡੀਸ਼ਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ। ਇਸ ਹਾਦਸੇ ਵਿੱਚ 300 ਯਾਤਰੀਆਂ ਦੀ ਮੌਤ ਹੋ ਗਈ ਸੀ।

ਬਾਲਾਸੋਰ ਰੇਲ ਹਾਦਸੇ ਦੇ ਤਿੰਨ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਬਾਲਾਸੋਰ ਰੇਲ ਹਾਦਸੇ ਦੇ ਤਿੰਨ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ (ETV Bharat)
author img

By ETV Bharat Punjabi Team

Published : Oct 30, 2024, 10:33 AM IST

ਕਟਕ: ਓਡੀਸ਼ਾ ਹਾਈ ਕੋਰਟ ਨੇ ਬਹਿਨਾਗਾ ਰੇਲ ਹਾਦਸੇ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਲਈ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਇਸ ਹਾਦਸੇ 'ਚ ਕਰੀਬ 300 ਯਾਤਰੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਲੋਕ ਜ਼ਖਮੀ ਹੋ ਗਏ ਸਨ। ਪਿਛਲੇ ਸਾਲ ਜੂਨ ਮਹੀਨੇ 'ਚ ਤਿੰਨ ਟਰੇਨਾਂ ਆਪਸ 'ਚ ਇਕੱਠਿਆਂ ਭੀੜ ਗਈਆਂ ਸਨ। ਜਿਨ੍ਹਾਂ ਮੁਲਜ਼ਮਾਂ ਨੂੰ ਜ਼ਮਾਨਤ ਦਿੱਤੀ ਗਈ ਹੈ, ਉਨ੍ਹਾਂ ਵਿਚ ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਆਮਿਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਸ਼ਾਮਲ ਹਨ।

ਬਾਲਾਸੋਰ ਰੇਲ ਹਾਦਸਾ
ਬਾਲਾਸੋਰ ਰੇਲ ਹਾਦਸਾ (ETV Bharat)

ਹਾਈਕੋਰਟ ਵਲੋਂ ਮੁਲਜ਼ਮਾਂ ਨੂੰ ਜ਼ਮਾਨਤ

ਜਸਟਿਸ ਅਦਿੱਤਿਆ ਕੁਮਾਰ ਮਹਾਪਾਤਰਾ ਦੇ ਸਿੰਗਲ ਬੈਂਚ ਨੇ ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਆਮਿਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸਾਂਝੇ ਤੌਰ 'ਤੇ ਸੁਣਵਾਈ ਕਰਦੇ ਹੋਏ ਦੋਵਾਂ ਨੂੰ 50-50 ਹਜ਼ਾਰ ਰੁਪਏ ਦੇ ਜ਼ਮਾਨਤੀ ਮੁਚੱਲਕਾ ਅਤੇ ਇੰਨੀ ਹੀ ਰਾਸ਼ੀ ਦੇ ਦੋ ਸਥਾਨਕ ਜ਼ਮਾਨਤੀ ਪੇਸ਼ ਕਰਨ 'ਤੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ।

ਹਾਈਕੋਰਟ ਨੇ ਮੁਲਜ਼ਮਾਂ ਨੂੰ ਕੀਤੀਆਂ ਇਹ ਹਦਾਇਤਾਂ

ਹਾਈ ਕੋਰਟ ਨੇ ਛੇ ਹੋਰ ਸ਼ਰਤਾਂ ਵੀ ਰੱਖੀਆਂ ਹਨ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਜ਼ਮਾਨਤ ਇਸ ਸ਼ਰਤ 'ਤੇ ਦਿੱਤੀ ਜਾਂਦੀ ਹੈ ਕਿ ਰੇਲਵੇ ਅਧਿਕਾਰੀ ਉਸੇ ਡਵੀਜ਼ਨ ਵਿਚ ਨਾ ਹੋਵੇ ਜਿੱਥੇ ਹਾਦਸਾ ਹੋਇਆ ਸੀ। ਜ਼ਮਾਨਤ ਦੀਆਂ ਹੋਰ ਸ਼ਰਤਾਂ ਵਿੱਚ ਇਹ ਸ਼ਾਮਲ ਹੈ ਕਿ ਮੁਲਜ਼ਮ ਵਿਅਕਤੀ ਕੇਸ ਦੀ ਹਰ ਤਰੀਕ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਹੋਣਗੇ। ਉਹ ਅਗਲੇਰੀ ਜਾਂਚ ਲਈ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣਗੇ। ਇਸ ਦੇ ਨਾਲ ਹੀ ਉਹ ਸਬੂਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕਰਨਗੇ ਅਤੇ ਉਹ ਆਪਣੇ ਪਾਸਪੋਰਟ ਆਦਿ ਕੋਈ ਹੈ ਤਾਂ ਉਸ ਨੂੰ ਹੇਠਲੀ ਅਦਾਲਤ ਦੇ ਸਾਹਮਣੇ ਜਮ੍ਹਾ ਕਰਵਾਉਣਗੇ ਅਤੇ ਦੇਸ਼ ਛੱਡ ਕੇ ਨਹੀਂ ਜਾਣਗੇ। ਇਸ ਦੇ ਨਾਲ ਹੀ ਉਹ ਗਵਾਹਾਂ ਨੂੰ ਧਮਕਾਉਣ ਜਾਂ ਪ੍ਰਭਾਵਿਤ ਨਹੀਂ ਕਰਨਗੇ।

ਬਾਲਾਸੋਰ ਰੇਲ ਹਾਦਸਾ
ਬਾਲਾਸੋਰ ਰੇਲ ਹਾਦਸਾ (ETV Bharat)

ਸੀਬੀਆਈ ਨੇ ਕੀਤੀ ਸੀ ਗ੍ਰਿਫ਼ਤਾਰੀ

ਹਾਦਸੇ ਤੋਂ ਬਾਅਦ ਰੇਲਵੇ ਵਿਭਾਗ ਨੇ ਸੇਫਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਸੀਬੀਆਈ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾ ਸਿਰਫ ਤਕਨੀਕੀ ਗਲਤੀਆਂ ਬਲਕਿ ਅੱਤਵਾਦੀ ਸਾਜ਼ਿਸ਼, ਸਿਗਨਲ ਹੈਕਿੰਗ ਅਤੇ ਟੈਂਪਰਿੰਗ ਵਰਗੇ ਪਹਿਲੂ ਵੀ ਸ਼ੱਕ ਦੇ ਘੇਰੇ 'ਚ ਆਏ। ਕਈ ਰੇਲਵੇ ਅਧਿਕਾਰੀਆਂ ਨੂੰ ਉਸੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ। ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਇਹ ਹਾਦਸਾ ਸਿਗਨਲ ਵਿੱਚ ਮਨੁੱਖੀ ਗਲਤੀ ਕਾਰਨ ਹੋਇਆ ਸੀ। ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਖਾਨ, ਟੈਕਨੀਸ਼ੀਅਨ ਪੱਪੂ ਜਾਧਵ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ।

ਹਾਦਸੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ

ਜ਼ਿਕਰਯੋਗ ਹੈ ਕਿ ਓਡੀਸ਼ਾ ਦੇ ਬਾਲਾਸੋਰ 'ਚ 2 ਜੂਨ 2023 ਦੀ ਸ਼ਾਮ 7 ਵਜੇ ਕੋਰੋਮੰਡਲ ਐਕਸਪ੍ਰੈੱਸ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ ਸੀ ਅਤੇ ਇਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਸਨ। ਇਸ ਤੋਂ ਬਾਅਦ ਉਥੋਂ ਲੰਘ ਰਹੀ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਵੀ ਇਸ ਦੀ ਲਪੇਟ 'ਚ ਆ ਗਈ। ਇਸ ਭਿਆਨਕ ਰੇਲ ਹਾਦਸੇ 'ਚ ਕਰੀਬ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 1200 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਇਸ ਰੇਲ ਹਾਦਸੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.