ਨਵੀਂ ਦਿੱਲੀ: ਸੰਸਦ ਕੰਪਲੈਕਸ ਵਿੱਚ ਧੱਕਾ-ਮੁੱਕੀ ਦੀ ਘਟਨਾ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵੱਲੋਂ ਦਾਅਵੇ ਅਤੇ ਬਿਆਨਬਾਜ਼ੀ ਜਾਰੀ ਹੈ। ਇਸ ਘਟਨਾ 'ਚ ਉੜੀਸਾ ਦੇ ਬਾਲਾਸੋਰ ਤੋਂ ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਜ਼ਖਮੀ ਹੋ ਗਏ ਹਨ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸਾਰੰਗੀ ਨੇ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਨੇਤਾ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ। ਰਿਪੋਰਟ ਮੁਤਾਬਿਕ ਇਸ ਘਟਨਾ 'ਚ ਯੂਪੀ ਦੇ ਫਰੂਖਾਬਾਦ ਤੋਂ ਭਾਜਪਾ ਸੰਸਦ ਮੁਕੇਸ਼ ਰਾਜਪੂਤ ਵੀ ਜ਼ਖਮੀ ਹੋ ਗਏ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
#WATCH | Lok Sabha LoP Rahul Gandhi says, " this might be on your camera. i was trying to go inside through the parliament entrance, bjp mps were trying to stop me, push me and threaten me. so this happened...yes, this has happened (mallikarjun kharge being pushed). but we do not… https://t.co/q1RSr2BWqu pic.twitter.com/ZKDWbIY6D6
— ANI (@ANI) December 19, 2024
ਰਾਹੁਲ ਗਾਂਧੀ ਦਾ ਜਵਾਬ
ਧੱਕਾ-ਮੁੱਕੀ ਦੀ ਘਟਨਾ 'ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਉਹ ਸੰਸਦ ਜਾ ਰਹੇ ਸਨ ਤਾਂ ਭਾਜਪਾ ਦੇ ਕੁਝ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਮੁੱਖ ਗੇਟ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਇਸ ਘਟਨਾ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇਲਜ਼ਾਮ ਲਗਾਇਆ ਕਿ ਉਨ੍ਹਾਂ ਅਤੇ ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਨਾਲ ਵੀ ਛੇੜਛਾੜ ਕੀਤੀ ਗਈ।
ਭਾਜਪਾ ਨੇਤਾ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਧੱਕਾ-ਮੁੱਕੀ ਨੂੰ ਲੈ ਕੇ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਿਜਜੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਕੁਸ਼ਤੀ ਦਿਖਾਉਣ ਦੀ ਕੀ ਲੋੜ ਹੈ। ਕੀ ਉਨ੍ਹਾਂ ਨੇ ਦੂਜਿਆਂ ਨੂੰ ਮਾਰਨ ਲਈ ਕਰਾਟੇ ਸਿੱਖੇ ਹਨ?
ਰਾਹੁਲ ਗਾਂਧੀ ਖਿਲਾਫ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਸ਼ਿਕਾਇਤ
ਇਸ ਘਟਨਾ ਸਬੰਧੀ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਅਤੇ ਬੰਸੁਰੀ ਸਵਰਾਜ ਸੰਸਦ ਮਾਰਗ ਥਾਣੇ ਪੁੱਜੇ ਅਤੇ ਰਾਹੁਲ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਅਨੁਰਾਗ ਠਾਕੁਰ ਨੇ ਕਿਹਾ ਕਿ ਝੜਪ 'ਚ ਦੋ ਸੰਸਦ ਮੈਂਬਰ ਜ਼ਖਮੀ ਹੋ ਗਏ। ਅਸੀਂ ਰਾਹੁਲ ਗਾਂਧੀ ਵਿਰੁੱਧ ਕਤਲ ਦੀ ਕੋਸ਼ਿਸ਼ ਦੀ ਧਾਰਾ 109 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ।
#WATCH | Delhi: A delegation of Congress MPs including women MPs at Parliament Street Police station to complain against the BJP.
— ANI (@ANI) December 19, 2024
More details awaited. pic.twitter.com/jJtsa948oq
ਭਾਜਪਾ ਸਾਂਸਦ ਠਾਕੁਰ ਨੇ ਕਿਹਾ, ਰਾਹੁਲ ਗਾਂਧੀ ਨੂੰ ਕਾਨੂੰਨ ਦੀ ਉਲੰਘਣਾ ਕਰਨ ਦੀ ਆਦਤ ਪੈ ਗਈ ਹੈ। ਘਟਨਾ ਤੋਂ ਬਾਅਦ ਵੀ ਉਨ੍ਹਾਂ ਦਾ ਹੰਕਾਰ ਨਹੀਂ ਟੁੱਟਿਆ ਅਤੇ ਉਨ੍ਹਾਂ ਸਵਾਲ ਕੀਤਾ ਕਿ ਕੀ ਰਾਹੁਲ ਗਾਂਧੀ ਖੁਦ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ?।
ਕਾਂਗਰਸ ਨੇ ਵੀ ਸ਼ਿਕਾਇਤ ਦਰਜ ਕਰਵਾਈ
ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰਾਂ ਦਾ ਇਕ ਵਫਦ ਵੀ ਭਾਜਪਾ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲਈ ਸੰਸਦ ਮਾਰਗ ਥਾਣੇ ਪਹੁੰਚਿਆ, ਜਿਸ 'ਚ ਕਾਂਗਰਸ ਮਹਿਲਾ ਸੰਸਦ ਮੈਂਬਰ ਵੀ ਸ਼ਾਮਲ ਸਨ। ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਕਿਹਾ ਕਿ ਝੂਠੇ ਇਲਜ਼ਾਮ ਲਾਉਣਾ ਭਾਜਪਾ ਦੇ ਚਰਿੱਤਰ ਵਿੱਚ ਹੈ। ਭਾਜਪਾ ਨੇ ਬਾਬਾ ਸਾਹਿਬ ਅੰਬੇਡਕਰ ਬਾਰੇ ਜੋ ਕਿਹਾ ਹੈ, ਉਸ 'ਤੇ ਪਰਦਾ ਪਾਉਣ ਲਈ ਇਹ 'ਡਰਾਮਾ' ਅਤੇ 'ਨੌਟੰਕੀ' ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਰਾਹੁਲ ਗਾਂਧੀ ਦਾ ਰਾਹ ਰੋਕਣ ਕਾਰਨ ਹੋਇਆ ਹੈ।