ਮੁੰਬਈ/ਮਹਾਰਾਸ਼ਟਰ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਖੜਗੇ ਨੇ ਕਿਹਾ ਕਿ ਪੀਐਮ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਜੇਕਰ ਸਪਾ ਅਤੇ ਕਾਂਗਰਸ ਸੱਤਾ ਵਿੱਚ ਆਉਂਦੀਆਂ ਹਨ ਤਾਂ ਰਾਮ ਮੰਦਰ 'ਤੇ ਬੁਲਡੋਜ਼ ਚੱਲ ਜਾਵੇਗਾ। ਖੜਗੇ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪੀਐਮ ਮੋਦੀ ਦੇ ਇਸ ਭੜਕਾਊ ਦੋਸ਼ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਖੜਗੇ ਨੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਮਹਾਰਾਸ਼ਟਰ 'ਚ 'ਗੈਰ-ਕਾਨੂੰਨੀ' ਮਹਾਯੁਤੀ ਸਰਕਾਰ ਦਾ ਸਮਰਥਨ ਕਰ ਰਹੇ ਹਨ।
'ਅਸੀਂ ਅੱਜ ਤੱਕ ਕਿਸੇ 'ਤੇ ਬੁਲਡੋਜ਼ਰ ਨਹੀਂ ਚਲਾਇਆ'-ਖੜਗੇ : ਖੜਗੇ ਨੇ ਕਿਹਾ ਕਿ ਅਸੀਂ ਅੱਜ ਤੱਕ ਕਿਸੇ 'ਤੇ ਬੁਲਡੋਜ਼ਰ ਨਹੀਂ ਚਲਾਇਆ... ਚੋਣ ਕਮਿਸ਼ਨ ਨੂੰ ਭੜਕਾਊ ਭਾਸ਼ਣ ਦੇਣ ਵਾਲਿਆਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਖੁਦ ਭੜਕਾਊ ਭਾਸ਼ਣ ਦੇ ਰਹੇ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਸ਼ਰਦ ਪਵਾਰ ਅਤੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਮੌਜੂਦਗੀ 'ਚ ਮੁੰਬਈ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੜਗੇ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ 'ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਸੰਵਿਧਾਨ ਮੁਤਾਬਕ ਸਭ ਕੁਝ ਸੁਰੱਖਿਅਤ ਕੀਤਾ ਜਾਵੇਗਾ।
ਮਹਾਰਾਸ਼ਟਰ 'ਚ ਵੱਧ ਸੀਟਾਂ ਜਿੱਤਣ ਦਾ ਦਾਅਵਾ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਾਅਵਾ ਕੀਤਾ ਕਿ 'ਇੰਡੀਆ' ਗਠਜੋੜ ਮਹਾਰਾਸ਼ਟਰ 'ਚ 48 'ਚੋਂ 46 ਸੀਟਾਂ ਜਿੱਤੇਗਾ। ਉਨ੍ਹਾਂ ਕਿਹਾ ਕਿ ਉਹ ਜਿੱਤ ਦਾ ਦਾਅਵਾ ਨਹੀਂ ਕਰ ਰਹੇ, ਲੋਕ ਅਜਿਹਾ ਕਹਿ ਰਹੇ ਹਨ। ਉਨ੍ਹਾਂ ਵਿਸ਼ਵਾਸ਼ ਨਾਲ ਕਿਹਾ ਕਿ ਉਨ੍ਹਾਂ ਦਾ ਗਠਜੋੜ ਵੱਧ ਤੋਂ ਵੱਧ ਸੀਟਾਂ ਜਿੱਤ ਕੇ ਭਾਜਪਾ ਨੂੰ ਚੋਣਾਂ ਵਿੱਚ ਹਰਾਏਗਾ। ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਮੁਖੀ ਨੇ ਇਸ ਗੱਲ 'ਤੇ ਵੀ ਅਫਸੋਸ ਜ਼ਾਹਰ ਕੀਤਾ ਕਿ ਮਹਾਰਾਸ਼ਟਰ ਵਿਚ 'ਅਸਲੀ ਪਾਰਟੀਆਂ' ਤੋਂ ਪਾਰਟੀ ਦਾ ਚਿੰਨ੍ਹ ਖੋਹ ਲਿਆ ਗਿਆ ਅਤੇ ਭਾਜਪਾ ਦਾ ਸਮਰਥਨ ਕਰਨ ਵਾਲੀਆਂ ਪਾਰਟੀਆਂ ਨੂੰ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਅਦਾਲਤ ਅਤੇ ਚੋਣ ਕਮਿਸ਼ਨ ਦਾ ਫੈਸਲਾ ਸੀ ਪਰ ਸਭ ਕੁਝ ਮੋਦੀ ਦੇ ਕਹਿਣ 'ਤੇ ਹੁੰਦਾ ਹੈ।
ਮਹਾਰਾਸ਼ਟਰ 'ਚ ਸਾਜ਼ਿਸ਼ ਤਹਿਤ ਸਰਕਾਰ ਬਣੀ, ਖੜਗੇ ਦਾ ਦੋਸ਼: ਮਹਾਰਾਸ਼ਟਰ ਦੀ ਮਹਾਯੁਤੀ ਸਰਕਾਰ ਨੂੰ 'ਗੈਰ-ਕਾਨੂੰਨੀ' ਕਰਾਰ ਦਿੰਦੇ ਹੋਏ ਖੜਗੇ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ 'ਚ ਸਰਕਾਰ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ 'ਚ ਧੋਖੇ ਅਤੇ ਸਾਜ਼ਿਸ਼ ਦੇ ਆਧਾਰ 'ਤੇ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਮਹਾਰਾਸ਼ਟਰ ਵਿੱਚ ਰੈਲੀਆਂ ਕਰ ਰਹੇ ਹਨ ਅਤੇ ਉਹ (ਮੋਦੀ) ਜਿੱਥੇ ਵੀ ਜਾਂਦੇ ਹਨ, ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੇ ਹਨ।
ਭਾਜਪਾ ਨੂੰ ਹਰਾਉਣ ਲਈ ਕੁਝ ਵੀ ਕਰਾਂਗੇ, ਖੜਗੇ ਨੇ ਕਿਹਾ: ਪੀਐਮ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਖੜਗੇ ਨੇ ਕਿਹਾ ਕਿ ਮੋਦੀ ਕਹਿੰਦੇ ਹਨ ਕਿ ਉਹ 80 ਕਰੋੜ ਗਰੀਬਾਂ ਨੂੰ 5 ਕਿਲੋ ਰਾਸ਼ਨ ਦੇ ਰਹੇ ਹਨ। ਖੜਗੇ ਨੇ ਦਾਅਵਾ ਕੀਤਾ ਕਿ ਜੇਕਰ ਇੰਡੀਆ ਗਠਜੋੜ ਦੀ ਸਰਕਾਰ ਬਣੀ ਤਾਂ ਉਹ ਗਰੀਬ ਲੋਕਾਂ ਨੂੰ 10 ਕਿਲੋ ਰਾਸ਼ਨ ਦੇਣਗੇ। 20 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੌਮੀ ਰਾਜਧਾਨੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਅਤੇ ਦੋਵਾਂ ਪਾਰਟੀਆਂ ਦੇ ਪੰਜਾਬ ਵਿੱਚ ਇਕੱਲੇ ਚੋਣ ਲੜਨ ਦੇ ਫੈਸਲੇ 'ਤੇ ਬੋਲਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ, 'ਸਾਡਾ ਸਿਰਫ਼ 3 ਸੀਟਾਂ 'ਤੇ ਗਠਜੋੜ ਹੈ'। ਚੰਡੀਗੜ੍ਹ ਵਿੱਚ ਗਠਜੋੜ ਹੈ, ਅਸੀਂ ਉਨ੍ਹਾਂ ਨੂੰ ਗੁਜਰਾਤ ਅਤੇ ਹਰਿਆਣਾ 'ਚ ਸੀਟਾਂ ਦਿੱਤੀਆਂ ਹਨ, ਅਸੀਂ ਉਹ ਹੀ ਕੰਮ ਕਰਾਂਗੇ। ਉਨ੍ਹਾਂ ਕਿਹਾ, 'ਪਰ ਅਸੀਂ ਪੰਜਾਬ 'ਚ ਇੱਕ ਦੂਜੇ ਦੇ ਖਿਲਾਫ਼ ਲੜ ਰਹੇ ਹਾਂ। ਇਹ ਲੋਕਤੰਤਰ ਹੈ,ਇਹ ਤਾਨਾਸ਼ਾਹੀ ਨਹੀਂ ਹੈ। ਭਾਜਪਾ ਨੂੰ ਹਰਾਉਣ ਲਈ ਜੋ ਵੀ ਕਰਨਾ ਹੋਵੇਗਾ ਅਸੀਂ ਕਰਾਂਗੇ।'
- ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਨੁਕਸਾਨ ਹੋਵੇਗਾ ਜਾਂ ਫਾਇਦਾ, ਜਾਣੋ ਤਾਜ਼ਾ ਅਪਡੇਟਸ - Lok Sabha Election 2024
- ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਦਾ ਅੱਜ ਸ਼ਾਮ ਰੁਕ ਜਾਵੇਗਾ ਪ੍ਰਚਾਰ, ਇਨ੍ਹਾਂ ਦਿੱਗਜਾਂ ਦੀ ਦਾਅ 'ਤੇ ਇੱਜ਼ਤ - LOK SABHA ELECTION 2024
- ਪੰਜਾਬ 'ਚ ਵੋਟਰਾਂ ਦੀ ਕੁੱਲ ਗਿਣਤੀ 2.12 ਕਰੋੜ, ਚੋਣ ਕਮਿਸ਼ਨ ਨੇ ਜਾਰੀ ਕੀਤੇ ਅੰਕੜੇ - Total number of voters in Punjab