ਚੰਡੀਗੜ੍ਹ: ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਕੰਪੇਨ ਨੂੰ ਨੂੰ ਭਖਾਉਣ ਲਈ ਖੁਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਮਾਨ ਸੰਭਾਲ ਲਈ ਗਈ ਹੈ। ਇੱਕ ਤਾਂ ਗਰਮ ਮੌਸਮ ਤੇ ਦੂਜਾ ਚੋਣਾਂ ਦੀ ਗਰਮੀ ਨੇ ਪੰਜਾਬ ਦਾ ਪਾਰਾ ਹੋਰ ਵਧਾ ਰੱਖਿਆ ਹੈ। ਹੁਣ ਚੋਣਾਂ ਦੀ ਗਰਮੀ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਫੇਰੀ 'ਤੇ ਆਉਣਗੇ।
'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।' ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀਂ ਦਿੱਤੀ ਹੈ।
23 ਤੇ 24 ਮਈ ਨੂੰ ਪੰਜਾਬ 'ਚ ਰੈਲੀਆਂ: ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ 'ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪਟਿਆਲਾ 'ਚ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ।
ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ।
24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ 'ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪੀਐਮ ਮੋਦੀ ਸੰਬੋਧਨ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।
- ਗੁਰਜੀਤ ਔਜਲਾ ਦਾ ਵੱਡਾ ਬਿਆਨ-ਕਿਹਾ ਮੇਰੇ 'ਤੇ ਹਮਲਾ ਕੁਲਦੀਪ ਧਾਲੀਵਾਲ ਦੇ ਕਰੀਬੀ ਨੇ ਕੀਤਾ - Gurjit Aujla rally firing
- ਰੈਲੀ 'ਚ ਗੋਲੀ ਚੱਲਣ 'ਤੇ ਔਜਲਾ ਦੇ ਲਾਏ ਇਲਜ਼ਾਮਾਂ 'ਤੇ ਧਾਲੀਵਾਲ ਦਾ ਜਵਾਬ, ਕਿਹਾ- ਝਗੜੇ ਨਾਲ ਨਹੀਂ ਕੋਈ ਸਬੰਧ - Lok Sabha Elections
- ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਚੱਲੀ ਗੋਲੀ, ਮੁੱਖ ਚੋਣ ਅਧਿਕਾਰੀ ਨੇ ਡੀਜੀਪੀ ਤੋਂ ਮੰਗੀ ਰਿਪੋਰਟ - Firing out of Gurjit Aujla rally
ਕਿੱਥੇ-ਕਿੱਥੇ ਹੋਵੇਗੀ ਰੈਲੀ: ਪੰਜਾਬ ਭਾਜਪਾ ਵਲੋਂ ਸੂਬੇ ਵਿਚ ਪ੍ਰਧਾਨ ਮੰਤਰੀ ਦੀਆਂ ਤਿੰਨ ਚੋਣ ਰੈਲੀਆਂ ਦੀ ਤਿਆਰੀ ਕੀਤੀ ਗਈ ਹੈ। ਇਨ੍ਹਾਂ ਵਿਚ ਜਲੰਧਰ, ਲੁਧਿਆਣਾ ਅਤੇ ਬਟਾਲਾ ਸ਼ਾਮਲ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਇਕ ਪੱਤਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਿਖਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਥੋੜ੍ਹਾ ਸਮਾਂ ਪੰਜਾਬ ਨੂੰ ਵੀ ਦਿਓ ਤਾਂ ਕਿ ਭਾਜਪਾ ਉਮੀਦਵਾਰਾਂ ਦੀ ਚੋਣਾਵੀ ਮੁਹਿੰਮ ਨੂੰ ਤੇਜ਼ ਕੀਤਾ ਜਾ ਸਕੇ।
ਇਸੇ ਦੌਰਾਨ ਸੁਨੀਲ ਜਾਖੜ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਵੀ ਚਿੱਠੀ ਲਿਖ ਕੇ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਅਪੀਲ ਕੀਤੀ ਹੈ। ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਰਨ ਲਈ ਕਿਹਾ ਹੈ।