ਉੱਤਰ ਪ੍ਰਦੇਸ਼/ਕੌਸ਼ਾਂਬੀ: ਜ਼ਿਲ੍ਹੇ ਦੇ ਇੱਕ ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਦੀ ਹੀ ਇੱਕ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਮਾਮਲੇ 'ਚ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਫੜਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਥੇ ਹੀ ਪੀੜਤਾ ਨੇ ਸ਼ਨੀਵਾਰ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਪ੍ਰਯਾਗਰਾਜ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲੀਸ ਕਾਰਵਾਈ ਨਹੀਂ ਕਰ ਰਹੀ ਹੈ।
ਮਾਮਲਾ ਕੋਖਰਾਜ ਥਾਣਾ ਖੇਤਰ ਦੇ ਇੱਕ ਕਸਬੇ ਦਾ ਹੈ। ਆਰਐਸਐਸ ਵੱਲੋਂ ਇੱਥੇ ਇੱਕ ਸਕੂਲ ਚਲਾਇਆ ਜਾ ਰਿਹਾ ਹੈ। ਇਸ ਸਕੂਲ ਦੇ ਪ੍ਰਿੰਸੀਪਲ ਦੇਵੇਂਦਰ ਕੁਮਾਰ ਮਿਸ਼ਰਾ ਹਨ। ਵਿਦਿਆਰਥਣ ਦੀ ਮਾਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਉਹ 29 ਅਪ੍ਰੈਲ ਨੂੰ ਕਿਸੇ ਕੰਮ ਲਈ ਬਾਹਰ ਗਈ ਸੀ। ਪਤੀ ਵੀ ਮਜ਼ਦੂਰੀ ਕਰਨ ਲਈ ਗਏ ਹੋਏ ਸੀ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਦੇਵੇਂਦਰ ਮਿਸ਼ਰਾ ਸਵੇਰੇ 11 ਵਜੇ ਘਰ ਪਹੁੰਚੇ। ਬੇਟੀ ਨੂੰ ਇਕੱਲੀ ਦੇਖ ਕੇ ਉਸ ਨਾਲ ਬਲਾਤਕਾਰ ਕੀਤਾ। ਪ੍ਰਿੰਸੀਪਲ ਨੇ ਅਸ਼ਲੀਲ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਕਾਰਨ ਧੀ ਚੁੱਪ ਰਹੀ।
ਇਸ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਇਹ ਵੀਡੀਓ ਵਾਇਰਲ ਹੋ ਗਈ। ਇਸ 'ਚ ਪ੍ਰਿੰਸੀਪਲ ਬੇਟੀ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਜਦੋਂ ਮੈਂ ਬੇਟੀ ਨੂੰ ਪੁੱਛਿਆ ਤਾਂ ਉਸ ਨੇ ਰੋਂਦੇ ਹੋਏ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਦੌਰਾਨ ਸ਼ਨੀਵਾਰ ਨੂੰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਉਸ ਨੂੰ ਪ੍ਰਯਾਗਰਾਜ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੀੜਤ ਵਿਦਿਆਰਥਣ ਦੇ ਭਰਾ ਨੇ ਦੱਸਿਆ ਕਿ ਦੇਵੇਂਦਰ ਕੁਮਾਰ ਮਿਸ਼ਰਾ ਖ਼ਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਕਾਰਨ ਭੈਣ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕੇਸ ਵਾਪਸ ਲੈਣ ਲਈ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਚਾਚੇ ਦੇ ਬੇਟੇ ਨੂੰ ਵੀ ਫੋਨ ਆਇਆ ਸੀ। ਉਹ ਕਹਿ ਰਹੇ ਹਨ ਕਿ ਐੱਸਪੀ ਨੂੰ ਕਹਿ ਕੇ ਉਨ੍ਹਾਂ ਦੀਆਂ ਲੱਤਾਂ ਬਾਹਾਂ ਤੋੜ ਦਿੱਤੀਆਂ ਜਾਣਗੀਆਂ।ਮੁਲਜ਼ਮ ਦੀ ਪਤਨੀ ਕਹਿਰ ਰਹੀ ਕਿ ਪੈਸੇ ਲੈਕੇ ਮਾਮਲੇ ਨੂੰ ਰਫ਼ਾ ਦਫ਼ਾ ਕਰੋ। ਸਾਡਾ ਕੁਝ ਨਹੀਂ ਹੋ ਸਕਦਾ ਹੈ। ਅਸੀਂ ਸੰਘ ਦੇ ਲੋਕ ਹਾਂ।
ਸਿਰਾਥੂ ਦੇ ਸੀਓ ਅਵਧੇਸ਼ ਵਿਸ਼ਵਕਰਮਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਫੜਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ। ਪੀੜਤ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਸੂਚਨਾ ਮਿਲੀ ਹੈ। ਜਿਨ੍ਹਾਂ ਲੋਕਾਂ ਨੇ ਵੀਡੀਓ ਵਾਇਰਲ ਕੀਤੀ ਹੈ। ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਉਥੇ ਹੀ ਦੂਜੇ ਪਾਸੇ ਚਰਚਾ ਹੈ ਕਿ ਦੋਸ਼ੀ ਪ੍ਰਿੰਸੀਪਲ 'ਤੇ ਪਹਿਲਾਂ ਵੀ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਲੱਗ ਚੁੱਕੇ ਹਨ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਪ੍ਰਿੰਸੀਪਲ ਦੀ ਕੁੱਟਮਾਰ ਵੀ ਕੀਤੀ ਗਈ ਸੀ।
- ਸ਼੍ਰੀਨਗਰ 'ਚ NIA ਦਾ ਛਾਪਾ, 2013 ਦੇ ਅੱਤਵਾਦੀ ਮਾਮਲੇ ਦੀ ਜਾਂਚ ਨਾਲ ਜੁੜਿਆ ਮਾਮਲਾ - SIA Raids In Srinagar
- ਰਾਮੋਜੀ ਰਾਓ: ਪ੍ਰਿੰਟ, ਇਲੈਕਟ੍ਰਾਨਿਕ ਅਤੇ ਡਿਜੀਟਲ ਮੀਡੀਆ ਵਿੱਚ ਕ੍ਰਾਂਤੀ ਲਿਆਉਣ ਵਾਲੇ ਮੀਡੀਆ ਟਾਈਕੂਨ - Ramoji Rao
- ਸਾਬਕਾ ਕੈਬਨਿਟ ਮੰਤਰੀ ਵਿਸ਼ਵੇਂਦਰ ਸਿੰਘ ਨੇ ਲਾਕਰ 'ਚੋਂ ਸੋਨਾ ਚੋਰੀ ਕਰਨ ਦੇ ਦੋਸ਼ 'ਚ ਆਪਣੇ ਬੇਟੇ ਅਤੇ ਪਤਨੀ 'ਤੇ ਕਰਵਾਇਆ ਮਾਮਲਾ ਦਰਜ