ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ, "ਮੈਂ ਹਮੇਸ਼ਾ ਔਰਤਾਂ ਨਾਲ ਖੜ੍ਹੀ ਹਾਂ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ। ਇਹ ਆਮ ਆਦਮੀ ਪਾਰਟੀ ਦਾ ਮਾਮਲਾ ਹੈ ਅਤੇ ਉਹ ਇਸ 'ਤੇ ਫੈਸਲਾ ਲੈਣਗੇ।"
ਕੇਜਰੀਵਾਲ ਕਰਨਗੇ ਕਾਰਵਾਈ: ਪ੍ਰਿਅੰਕਾ ਨੇ ਅੱਗੇ ਕਿਹਾ ਕਿ, 'ਜੇਕਰ ਕਿਸੇ ਔਰਤ ਨਾਲ ਦੁਰਵਿਵਹਾਰ ਜਾਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ, ਤਾਂ ਮੈਂ ਉਸ ਔਰਤ ਦੇ ਸਮਰਥਨ 'ਚ ਖੜ੍ਹ ਕੇ ਬੋਲਾਂਗੀ। ਜੇਕਰ ਅਜਿਹਾ ਹੋਇਆ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ਬਾਰੇ ਪਤਾ ਹੈ, ਤਾਂ ਉਹ ਯਕੀਨੀ ਤੌਰ 'ਤੇ ਇਸ 'ਤੇ ਬਣਦੀ ਕਾਰਵਾਈ ਕਰਨਗੇ ਅਤੇ ਇਸ ਮਾਮਲੇ ਦਾ ਕੋਈ ਹੱਲ ਕੱਢਣਗੇ।'
-
#WATCH | BJP Mahila Morcha holds a protest outside the residence of Delhi CM Arvind Kejriwal against the incident of assault on AAP Rajya Sabha MP Swati Maliwal on 13th May. pic.twitter.com/IhJWf27mV6
— ANI (@ANI) May 17, 2024
ਵਿਭਵ ਨੂੰ ਸੰਮਨ ਜਾਰੀ: ਦੱਸ ਦੇਈਏ ਕਿ 13 ਮਈ ਸੋਮਵਾਰ ਨੂੰ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ 'ਤੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਮਾਮਲੇ 'ਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵਿਭਵ ਕੁਮਾਰ ਨੂੰ ਸੰਮਨ ਭੇਜਿਆ ਹੈ।
ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁੱਖ ਮੰਤਰੀ ਕੇਜਰੀਵਾਲ ਤੋਂ ਸਵਾਤੀ ਮਾਲੀਵਾਲ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ। ਇਸ ਮਾਮਲੇ 'ਚ ਪ੍ਰਿਅੰਕਾ ਗਾਂਧੀ ਤੋਂ ਪਹਿਲਾਂ 'ਆਪ' ਸੰਸਦ ਸੰਜੇ ਸਿੰਘ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਸਵਾਤੀ ਮਾਲੀਵਾਲ ਨਾਲ ਵਾਪਰੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਪਾਰਟੀ ਸਵਾਤੀ ਮਾਲੀਵਾਲ ਦੇ ਨਾਲ ਹੈ।
ਆਮ ਆਦਮੀ ਪਾਰਟੀ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਦੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ।