ETV Bharat / bharat

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫ਼ਟਕਾਰ, ਕਿਹਾ- ਤਤਕਾਲੀ 'ਤੇ ਕਿਉਂ ਨਹੀਂ ਹੋਈ ਕਾਰਵਾਈ

ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ 'ਚ ਪੰਜਾਬ ਸਰਕਾਰ ਦੀ ਕਾਰਵਾਈ 'ਤੇ ਸਵਾਲ ਹਾਈਕੋਰਟ ਨੇ ਚੁੱਕੇ ਸਵਾਲ।

LAWRENCE BISHNOI INTERVIEW CASE
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ (ETV BHARAT (ਗ੍ਰਾਫ਼ਿਕਸ ਟੀਮ))
author img

By ETV Bharat Punjabi Team

Published : 19 hours ago

ਚੰਡੀਗੜ੍ਹ : ਪੰਜਾਬ 'ਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਮੰਗਲਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਅਜੇ ਤੱਕ ਉੱਚ ਪੁਲਿਸ ਅਧਿਕਾਰੀ ਨੂੰ ਬਰਖਾਸਤ ਕਿਉਂ ਨਹੀਂ ਕੀਤਾ ਗਿਆ। ਹਾਈ ਕੋਰਟ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬੇ ਦੇ ਗ੍ਰਹਿ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਹਰਾ ਰਵੱਈਆ ਅਪਣਾਇਆ ਜਾ ਰਿਹਾ ਹੈ। ਛੋਟੇ ਪੁਲਿਸ ਮੁਲਾਜ਼ਮਾਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਸ ਵੇਲੇ ਮੋਹਾਲੀ ਦੇ ਐਸਐਸਪੀ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਦਰਅਸਲ ਮੋਹਾਲੀ ਪੁਲਿਸ ਦੇ ਤਤਕਾਲੀ ਐਸਐਸਪੀ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਹੈ ਜਿਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖਰੜ ਦੀ ਸੀਆਈਏ ਵਿੱਚ ਟੀਵੀ ਇੰਟਰਵਿਊ ਕਰਾਉਣ ਵਿੱਚ ਮਦਦ ਕੀਤੀ ਸੀ।

LAWRENCE BISHNOI INTERVIEW CASE
ਗੈਂਗਸਟਰ ਲਾਰੈਂਸ ਬਿਸ਼ਨੋਈ (ETV BHARAT)

"ਡੀਜੀਪੀ ਨਹੀਂ ਮੰਗ ਰਹੇ ਮੁਆਫ਼ੀ"

ਹਾਈਕੋਰਟ ਨੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕਿਸੇ ਜੇਲ੍ਹ ਵਿੱਚ ਕੋਈ ਘਟਨਾ ਹੁੰਦੀ ਹੈ ਤਾਂ ਉਸ ਦੇ ਜੇਲ੍ਹ ਸੁਪਰਡੈਂਟ ਨੂੰ ਬਰਖਾਸਤ ਕੀਤਾ ਜਾਂਦਾ ਹੈ ਪਰ ਇਸ ਮਾਮਲੇ ਵਿੱਚ ਤਤਕਾਲੀ ਐਸਐਸਪੀ ਦੇ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਹੋਈ। ਕੋਰਟ ਦੇ ਸਵਾਲ 'ਤੇ ਗ੍ਰਹਿ ਸਕੱਤਰ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਸੇਵਾ-ਮੁਕਤ ਜੱਜ ਕੋਲੋਂ ਜਾਂਚ ਕਰਵਾ ਰਹੀ ਹੈ ਅਤੇ ਉਸ ਦੀ ਜਾਂਚ ਰਿਪੋਰਟ ਆਉਣ ਮਗਰੋਂ ਕਾਰਵਾਈ ਕੀਤੀ ਜਾਏਗੀ। ਸੁਣਵਾਈ ਦੌਰਾਨ ਸਰਕਾਰ ਵੱਲੋਂ ਡੀਜੀਪੀ ਦੀ ਪ੍ਰੈਸ ਕਾਨਫਰੰਸ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਗਈ ਜਿਸ ਵਿੱਚ ਡੀਜੀਪੀ ਨੇ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ। ਇਸ 'ਤੇ ਕੋਰਟ ਨੇ ਕਿਹਾ ਕਿ ਡੀਜੀਪੀ ਅਜੇ ਤੱਕ ਆਪਣੀ ਇਸ ਗ਼ਲਤੀ ਲਈ ਕੋਰਟ ਤੋਂ ਮਾਫ਼ੀ ਵੀ ਨਹੀਂ ਮੰਗ ਰਹੇ।

LAWRENCE BISHNOI INTERVIEW CASE
ਮੁੱਖ ਮੰਤਰੀ ਭਗਵੰਤ ਮਾਨ (FACEBOOK)

ਪੰਜਾਬ ਸਰਕਾਰ ਨੂੰ 10 ਦਸੰਬਰ ਤੱਕ ਦਾ ਸਮਾਂ

ਇਸ ਮਾਮਲੇ ਦੀ ਸੁਣਾਵਈ ਕਰਦੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 10 ਦਸੰਬਰ ਤੱਕ ਦਾ ਸਮਾਂ ਦਿੱਤਾ ਅਤੇ ਕਿਹਾ ਕਿ ਕੋਰਟ ਦੇ ਪਿਛਲੇ ਹੁਕਮਾਂ ਅਨੁਸਾਰ ਤਤਕਾਲੀ ਮੋਹਾਲੀ ਐਸਐਸਪੀ ਅਤੇ ਹੋਰ ਵੱਡੇ ਅਧਿਕਾਰੀਆਂ 'ਤੇ ਕਾਰਵਾਈ ਕਰੋ ਨਹੀਂ ਤਾਂ ਕੋਰਟ ਇਸ ਮਾਮਲੇ ਵਿੱਚ ਸਖ਼ਤ ਹੁਕਮ ਜਾਰੀ ਕਰੇਗੀ। ਪਿਛਲੀ ਸੁਣਵਾਈ ਦੌਰਾਨ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਂਚ ਨੇ ਜ਼ੁਬਾਨੀ ਰੂਪ ਨਾਲ ਪੰਜਾਬ ਸਰਕਾਰ ਕੋਲੋਂ ਮਾਮਲੇ ਵਿੱਚ ਬਰਖ਼ਾਸਤ ਹੈਡ ਕਾਂਸਟੇਬਲ ਅਤੇ ਕਾਂਸਟੇਬਲ ਨੂੰ ਬਹਾਲ ਕਰਨ 'ਤੇ ਵਿਚਾਰ ਕਰਨ ਅਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਸੀ ਕਿ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਏ।

LAWRENCE BISHNOI INTERVIEW CASE
ਤਤਕਾਲੀ ਐਸਐਸਪੀ ਵਿਵੇਕਸ਼ੀਲ ਸੋਨੀ (FACEBOOK)

"ਐਸਐਸਪੀ 'ਤੇ ਹੋਵੇ ਕਾਰਵਾਈ"

ਹਾਈਕੋਰਟ ਨੇ ਮਾਮਲੇ ਨੂੰ ਅਗਲੇ ਹਫ਼ਤੇ ਲਈ ਟਾਲਦੇ ਹੋਏ ਸਾਫ਼ ਕਰ ਦਿੱਤਾ ਕਿ ਐਸਐਸਪੀ ਅਤੇ ਹੋਰ ਉੱਚ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਨਹੀਂ ਤਾਂ ਅਗਲੀ ਸੁਣਵਾਈ 'ਤੇ ਮੁੱਖ ਸਕੱਤਰ ਨੂੰ ਕੋਰਟ ਵਿੱਚ ਹਾਜ਼ਰ ਹੋਣਾ ਹੋਵੇਗਾ। ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਸੀ ਕਿ ਪੁਲਿਸ ਹਿਰਾਸਤ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ। ਉਸ ਵੇਲੇ ਮੋਹਾਲੀ ਪੁਲਿਸ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਸੀਆਈਏ ਦੇ ਇੰਚਾਰਜ ਡੀਐਸਪੀ ਗੁਰਸ਼ੇਰ ਸੰਧੂ ਸਨ।

LAWRENCE BISHNOI INTERVIEW CASE
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ (ETV BHARAT)

ਪਹਿਲੀ ਇੰਟਰਵਿਊ ਵਿੱਚ ਲਾਰੈਂਸ ਦਾ 'ਕਬੂਲਨਾਮਾ'

ਲਾਰੈਂਸ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਲਾਰੈਸ਼ ਬਿਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਐਸਆਈਟੀ ਦੀ ਰਿਪੋਰਟ ਮੁਤਾਬਿਕ ਇਹ ਇੰਟਰਵਿਊ ਸੀਆਈਏ ਖਰੜ ਵਿੱਚ ਹੋਇਆ ਸੀ। ਇਹ ਉਹੀ ਇੰਟਰਵਿਊ ਸੀ ਜਿਸ ਵਿੱਚ ਲਾਰੈਂਸ ਨੇ ਪਹਿਲੀ ਵਾਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੱਲ ਕਬੂਲ ਕੀਤੀ ਸੀ। ਲਾਰੈਂਸ ਨੇ ਖੁਲਾਸਾ ਕੀਤਾ ਸੀ ਕਿ ਡੀਏਵੀ ਕਾਲਜ ਚੰਡੀਗੜ੍ਹ ਵਿੱਚ ਨਾਲ ਪੜ੍ਹ ਚੁੱਕੇ ਉਸ ਦੇ ਦੋਸਤ ਅਤੇ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸਿੱਧੂ ਮੂਸੇਵਾਲਾ ਦਾ ਹੱਥ ਸੀ। ਐਸਆਈਟੀ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਹਿਲਾ ਇੰਟਰਵਿਊ 3 ਅਤੇ 4 ਸਤੰਬਰ 2023 ਨੂੰ ਹੋਇਆ ਸੀ। ਲਾਰੈਂਸ ਨੂੰ ਉਸ ਵੇਲੇ ਮੋਹਾਲੀ ਜ਼ਿਲ੍ਹੇ ਦੇ ਖਰੜ ਸੀਆਈਏ ਵਿੱਚ ਰੱਖਿਆ ਗਿਆ ਸੀ। ਜਦਕਿ ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਦੀ ਜਾਂਚ ਰਾਜਸਥਾਨ ਪੁਲਿਸ ਕਰ ਰਹੀ ਹੈ। ਦੂਜਾ ਇੰਟਰਵਿਊ ਰਾਜਸਥਾਨ ਦੀ ਜੈਪੁਰ ਸੈਂਟਰਲ ਜੇਲ੍ਹ ਵਿੱਚ ਹੋਇਆ ਸੀ

ਡੀਜੀਪੀ ਨੇ ਇੰਟਰਵਿਊ ਬਾਰੇ ਖਾਰਜ ਕੀਤਾ ਸੀ ਦਾਅਵਾ

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪ੍ਰਸਾਰਿਤ ਹੋਣ ਮਗਰੋਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਸੀ ਕਿ ਇਹ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਹੋਈ। ਡੀਜੀਪੀ ਨੇ ਲਾਰੈਂਸ ਦੀਆਂ ਤਸਵੀਰਾਂ ਦਿਖਾਉਂਦਿਆਂ ਇਹ ਵੀ ਦਾਅਵਾ ਕੀਤਾ ਸੀ ਕਿ ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਉਸ ਵੇਲੇ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸਦੀ ਦਾੜ੍ਹੀ-ਮੁੱਛ ਨਹੀਂ ਸੀ।

LAWRENCE BISHNOI INTERVIEW CASE
ਗੈਂਗਸਟਰ ਲਾਰੈਂਸ ਬਿਸ਼ਨੋਈ (ETV BHARAT)

ਹੁਣ ਤੱਕ ਕਿਸ-ਕਿਸ 'ਤੇ ਹੋਈ ਕਾਰਵਾਈ

ਪੰਜਾਬ ਪੁਲਿਸ ਵੱਲੋਂ ਖਰੜ ਦੇ ਸੀਆਈਏ ਵਿੱਚ ਹੋਈ ਪਹਿਲੀ ਇੰਟਰਵਿਊ ਲਈ ਜ਼ਿੰਮੇਵਾਰ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਤੱਕ ਦੇ ਅਧਿਕਾਰੀਆਂ-ਮੁਲਾਜ਼ਮਾਂ ਉੱਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਇਸ ਵਿੱਚ ਡੀਐਸਪੀ ਗੁਰਸ਼ੇਰ ਸਿੰਘ, ਡੀਐਸਪੀ ਸਮਰ ਵਨੀਤ, ਸਬ-ਇੰਸਪੈਕਟਰ ਰੀਨਾ, ਸਬ-ਇੰਸਪੈਕਟਰ ਜਗਤਪਾਲ ਜੰਗੂ, ਸਬ-ਇੰਸਪੈਕਟਰ ਸ਼ਗਨਜੀਤ ਸਿੰਘ, ਏਐਸਆਈ ਮੁਖਤਿਆਰ ਸਿੰਘ ਅਤੇ ਹੈਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਿਲ ਹਨ।

ਬਲਕਰਨ ਤੋਂ ਲਾਰੈਂਸ ਕਿਵੇਂ ਬਣਿਆ?

ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਦੁਤਾਰਾਂਵਾਲੀ 'ਚ ਪੈਦਾ ਹੋਏ ਲਾਰੈਂਸ ਬਿਸ਼ਨੋਈ ਦਾ ਅਸਲੀ ਨਾਂ ਬਲਕਰਨ ਬਰਾੜ ਹੈ ਪਰ ਆਪਣੇ ਸਕੂਲ ਦੇ ਦਿਨ੍ਹਾਂ ਦੌਰਾਨ ਉਹ 'ਲਾਰੈਂਸ' ਬਣ ਗਿਆ ਅਤੇ ਕਥਿਤ ਤੌਰ 'ਤੇ ਆਪਣੀ ਮਾਸੀ ਦੇ ਸੁਝਾਅ 'ਤੇ ਆਪਣਾ ਨਾਮ ਬਦਲ ਕੇ 'ਲਾਰੈਂਸ ਬਿਸ਼ਨੋਈ' ਰੱਖ ਲਿਆ। ਮੀਡੀਆ ਰਿਪੋਰਟਾਂ 'ਚ ਲਾਰੇਂਸ ਬਿਸ਼ਨੋਈ ਦੇ ਘਰ ਗਏ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਲਵਿੰਦਰ ਬਿਸ਼ਨੋਈ ਅਤੇ ਮਾਂ ਹਮੇਸ਼ਾ ਆਪਣੇ ਬੇਟੇ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਉਸ ਦੇ ਪਿਤਾ ਲਖਬੀਰ ਸਿੰਘ ਹਰਿਆਣਾ ਪੁਲਿਸ ਵਿੱਚ ਕਾਂਸਟੇਬਲ ਸਨ ਪਰ ਉਹ ਨੌਕਰੀ ਛੱਡ ਕੇ ਖੇਤੀ ਕਰਨ ਲੱਗ ਪਏ।

ਜ਼ੁਰਮ ਦੀ ਦੁਨੀਆਂ 'ਚ ਦਾਖਲਾ

ਸਕੂਲ ਦੀ ਪੜਾਈ ਪੂਰੀ ਕਰਨ ਮਗਰੋਂ ਲਾਰੈਂਸ ਨੇ ਚੰਡੀਗੜ੍ਹ ਦੇ ਡੀਏਵੀ ਕਾਲਜ ਅਤੇ ਪੰਜਾਬ ਯੂਨੀਵਰਸਿਟੀ ਦਾ ਪੁਰਾਣਾ ਵਿਦਿਆਰਥੀ ਹੈ। 'ਸੋਪੂ' ਜਥੇਬੰਦੀ ਨਾਲ ਜੁੜੇ ਰਹੇ ਲਾਰੈਂਸ ਨੇ ਸਾਲ 2011-12 ਦਰਮਿਆਨ ਐਲਐਲਬੀ ਦੀ ਪੜ੍ਹਾਈ ਪੂਰੀ ਕੀਤੀ। ਕਾਲਜ ਦੌਰਾਨ ਹੀ ਉਸ ਦੀ ਮੁਲਾਕਾਤ ਗੋਲਡੀ ਲਰਾੜ ਨਾਲ ਹੋਈ ਸੀ। 'ਸੋਪੂ' ਦੇ ਪ੍ਰਧਾਨ ਦੀ ਚੋਣ ਦੌਰਾਨ ਹਾਰ ਬਰਦਾਸ਼ਤ ਨਾ ਕਰਨ ਕਰਕੇ ਲਾਰੈਂਸ ਨੇ ਜ਼ੁਰਮ ਦੀ ਦੁਨੀਆਂ 'ਚ ਪੈਰ ਰੱਖ ਲਿਆ। ਸਾਲ 2010 ਵਿੱਚ ਲਾਰੈਂਸ ਖਿਲਾਫ਼ ਕਤਲ ਦੀ ਕੋਸ਼ਿਸ ਕਰਨ ਦੇ ਮਾਮਲੇ 'ਚ ਪਹਿਲੀ ਐਫਆਈਆਰ ਦਰਜ ਹੋਈ ਸੀ।

ਲਾਰੈਂਸ ਦੇ ਗੈਂਗ 'ਚ 650 ਤੋਂ ਵੱਧ ਸ਼ੂਟਰ

ਲਾਰੈਂਸ ਬਿਸ਼ਨੋਈ ਗੈਂਗ ਵਿੱਚ 650 ਤੋਂ ਵੱਧ ਸ਼ੂਟਰ ਹਨ। ਐਨਆਈਏ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ 16 ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ। NIA ਦੀ ਚਾਰਜਸ਼ੀਟ 'ਚ ਖੁਲਾਸਾ ਹੋਇਆ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਅੱਤਵਾਦੀ ਸਿੰਡੀਕੇਟ ਤੇਜ਼ੀ ਨਾਲ ਫੈਲਿਆ ਹੈ। ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਨੌਜਵਾਨਾਂ ਨੂੰ ਕੈਨੇਡਾ ਜਾਂ ਆਪਣੀ ਪਸੰਦ ਦੇ ਹੋਰ ਦੇਸ਼ਾਂ ਵਿੱਚ ਜਾਣ ਦਾ ਝਾਂਸਾ ਦੇ ਕੇ ਵਰਗਲਾ ਕੇ ਉਨ੍ਹਾਂ ਨੂੰ ਇਸ ਗਿਰੋਹ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਸਮੇਂ ਬਿਸ਼ਨੋਈ ਗੈਂਗ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਝਾਰਖੰਡ ਅਤੇ ਹੋਰ ਰਾਜਾਂ ਵਿੱਚ ਫੈਲ ਚੁੱਕਾ ਹੈ।

LAWRENCE BISHNOI INTERVIEW CASE
ਸਿੱਧੂ ਮੂਸੇਵਾਲਾ ਅਤੇ ਸਿੱਧੂ ਮੂਸੇਵਾਲਾ (ETV BHARAT)

ਹਾਈ-ਪ੍ਰੋਫਾਈਲ ਮਾਮਲਿਆਂ 'ਚ ਲਾਰੈਂਸ ਦਾ ਨਾਮ

ਪਿਛਲੇ ਕੁਝ ਸਾਲਾਂ ਵਿੱਚ ਲਾਰੈਂਸ ਦਾ ਨਾਮ ਕਈ ਹਾਈ-ਪ੍ਰੋਫਾਈਲ ਮਾਮਲਿਆਂ ਵਿੱਚ ਸਾਹਮਣੇ ਆਇਆ ਹੈ, 2018 ਵਿੱਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਮਗਰੋਂ ਲਾਰੈਂਸ ਬਿਸ਼ਨੋਈ ਸੁਰਖੀਆਂ ਵਿੱਚ ਆਇਆ ਸੀ। ਜਿਸ ਵਿੱਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਗੋਲੀਬਾਰੀ ਨਾਲ ਹੋਈ ਮੌਤ ਵੀ ਸ਼ਾਮਿਲ ਹੈ। ਸਿੱਦੀਕੀ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਕਰੀਬੀ ਦੋਸਤ ਸਨ। ਮੰਨਿਆ ਜਾ ਰਿਹਾ ਹੈ ਕਿ ਸਿੱਦੀਕੀ ਦੀ ਸਲਮਾਨ ਨਾਲ ਦੋਸਤੀ ਹੀ ਐਨਸੀਪੀ ਨੇਤਾ ਦੇ ਕਤਲ ਦਾ ਕਾਰਨ ਬਣੀ। ਮਈ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਬਿਸ਼ਨੋਈ ਗੈਂਗ ਦਾ ਨਾਮ ਆਇਆ ਸੀ। ਗਿਰੋਹ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਰਾਜਸਥਾਨ 'ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ 'ਚ ਵੀ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ। ਉਸ 'ਤੇ ਕੰਟਰੈਕਟ ਕਿਲਿੰਗ ਅਤੇ ਹਾਈਵੇਅ ਡਕੈਤੀ, ਸ਼ਰਾਬ ਦੀ ਤਸਕਰੀ, ਜ਼ਮੀਨਾਂ 'ਤੇ ਕਬਜ਼ੇ, ਕਾਤਲਾਨਾ ਹਮਲੇ ਕਰਨ ਵਰਗੇ ਅਨੇਕਾਂ ਮਾਮਲੇ ਦਰਜ ਹਨ। ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਵੀ ਅਪਰਾਧ ਜਗਤ ਵਿੱਚ ਬਦਨਾਮ ਹੈ। ਜਿਸਦਾ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਨਾਮ ਆਇਆ ਸੀ।

ਹਾਲ ਹੀ ਵਿੱਚ ਕੈਨੇਡੀਅਨ ਪੁਲਿਸ ਨੇ ਇਲਜ਼ਾਮ ਲਾਇਆ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਭਾਰਤ ਸਰਕਾਰ ਦੇ ਏਜੰਟਾਂ ਦੇ ਮਿਲਵਰਤਨ ਨਾਲ ਕੈਨੇਡਾ ਦੀ ਧਰਤੀ ‘ਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਿਲ ਸਨ। ਹਾਲਾਂਕਿ, ਭਾਰਤ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ।

ਆਲ ਇੰਡੀਆ ਬਿਸ਼ਨੋਈ ਪਸ਼ੂ ਸੁਰੱਖਿਆ ਸਮਾਜ ਦੇ ਯੂਥ ਵਿੰਗ ਮੁਖੀ

ਅਕਤੂਬਰ ਮਹੀਨੇ 'ਚ ਪੰਜਾਬ, ਮੁੰਬਈ ਅਤੇ ਕੈਨੇਡਾ ਵਿੱਚ ਕਤਲ ਸਮੇਤ 85 ਮਾਮਲਿਆਂ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਰਬਸੰਮਤੀ ਨਾਲ ਆਲ ਇੰਡੀਆ ਬਿਸ਼ਨੋਈ ਪਸ਼ੂ ਸੁਰੱਖਿਆ ਸਮਾਜ ਦੇ ਯੂਥ ਵਿੰਗ ਮੁਖੀ ਦਾ ਚੁਣ ਲਿਆ ਗਿਆ। ਮੰਗਲਵਾਰ ਸ਼ਾਮ ਨੂੰ ਅਬੋਹਰ ਵਿੱਚ ਬਿਸ਼ਨੋਈ ਸਮਾਜ ਦੀ ਇਕ ਮੀਟਿੰਗ ਵਿੱਚ ਉਸ ਦੀ ਚੋਣ ਕੀਤੀ ਗਈ। ਬਿਸ਼ਨੋਈ ਸਮਾਜ ਦੇ ਮੁਖੀ ਇੰਦਰਪਾਲ ਬਿਸ਼ਨੋਈ ਵੱਲੋਂ ਜਾਰੀ ਨਿਯੁਕਤੀ ਸਰਟੀਫਿਕੇਟ ਦੇ ਅਨੁਸਾਰ ਲਾਰੈਂਸ ਨੂੰ ਬਿਸ਼ਨੋਈ ਸਮਾਜ ਦੇ ਸਿਧਾਂਤਾਂ ਦੇ ਅਨੁਸਾਰ ਜਾਨਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ। ਲਾਰੈਂਸ ਦੇ ਚਾਚਾ ਰਮੇਸ਼ ਬਿਸ਼ਨੋਈ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਬਿਸ਼ਨੋਈ ਭਾਈਚਾਰੇ ਨੇ ਵਿਸ਼ੇਸ਼ ਤੌਰ ’ਤੇ ਲਾਰੈਂਸ ਦੀ ਨਿਯੁਕਤੀ ਦੀ ਮੰਗ ਕੀਤੀ ਸੀ। ਸਰਟੀਫਿਕੇਟ ਵਿੱਚ ਕਿਹਾ ਗਿਆ ਹੈ ਕਿ ਜਾਨਵਰਾਂ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਕੰਮ ਅਤੇ ਜ਼ਿੰਮੇਵਾਰੀ ਨੂੰ ਅੱਗੇ ਵਧਾਉਣਾ ਰਾਸ਼ਟਰੀ ਮੁਖੀ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ। ਉਹ ਅਮ੍ਰਿਤਾ ਦੇਵੀ ਅਤੇ 363 ਬਿਸ਼ਨੋਈਆਂ ਦੀ ਵਿਰਾਸਤ ਦੀ ਰੱਖਿਆ ਕਰਨਗੇ, ਜਿੰਨ੍ਹਾਂ ਨੇ 18ਵੀਂ ਸਦੀ ਵਿਚ ਰਾਜਸਥਾਨ ਵਿੱਚ ਖਿਜਾਰੀ ਦੇ ਰੁੱਖਾਂ ਨੂੰ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਅਗਲੀ ਪੇਸ਼ੀ 'ਚ ਕੀ ਹੋਵੇਗਾ

ਹੁਣ ਵੇਖਣਾ ਇਹ ਹੋਵੇਗਾ ਕਿ ਅਗਲੀ ਪੇਸ਼ੀ ਦੌਰਾਨ ਪੰਜਾਬ ਸਰਕਾਰ ਨੂੰ ਜੋ ਫ਼ਟਕਾਰ ਲਗਾਈ ਗਈ ਹੈ, ਉਸ ਬਾਰੇ ਸਰਕਾਰ ਵੱਲੋਂ ਕੀ ਜਵਾਬ ਦਿੱਤਾ ਜਾਵੇਗਾ ਅਤੇ ਤਤਕਾਲੀ ਐਸਐਸਪੀ 'ਤੇ ਕੋਈ ਕਾਰਵਾਈ ਹੋਵੇਗੀ ਜਾਂ ਨਹੀਂ ਜਾਂ ਫਿਰ ਹਾਈਕੋਰਟ ਵੱਲੋਂ ਹੀ ਕੋਈ ਸਖ਼ਤ ਫੈਸਲਾ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.