ETV Bharat / bharat

ਕੀ ਰਾਹੁਲ ਗਾਂਧੀ ਬਣਨਗੇ ਵਿਰੋਧੀ ਧਿਰ ਦੇ ਲੀਡਰ, ਕਾਂਗਰਸ ਨੇਤਾ ਨੇ ਰੱਖੀ ਇਹ ਮੰਗ - Rahul Gandhi - RAHUL GANDHI

Rahul Gandhi: ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਹੁੰ ਚੁੱਕਣ ਜਾ ਰਹੇ ਹਨ, ਉਥੇ ਹੀ ਦੂਜੇ ਪਾਸੇ 'ਵਿਰੋਧੀ ਧਿਰ ਦੇ ਲੀਡਰ' ਦੇ ਅਹੁਦੇ ਨੂੰ ਲੈ ਕੇ ਵਿਰੋਧੀ ਧਿਰ ਚਰਚਾ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਜਾ ਸਕਦਾ ਹੈ।

ਰਾਹੁਲ ਗਾਂਧੀ
ਰਾਹੁਲ ਗਾਂਧੀ (ANI)
author img

By ETV Bharat Punjabi Team

Published : Jun 6, 2024, 6:09 PM IST

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਵਿਰੋਧੀ ਧਿਰ (ਇੰਡੀਆ ਬਲਾਕ) ਨੇ ਉਮੀਦ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਇਸ ਕਾਰਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਮੁੜ ਹਾਸਲ ਕਰ ਲਿਆ ਹੈ। ਹਾਲਾਂਕਿ ਸਵਾਲ ਇਹ ਹੈ ਕਿ ਵਿਰੋਧੀ ਧਿਰ ਦਾ ਨੇਤਾ ਕੌਣ ਹੋਵੇਗਾ? ਚੋਣਾਂ ਵਿੱਚ 99 ਸੀਟਾਂ ਜਿੱਤਣ ਵਾਲੀ ਕਾਂਗਰਸ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ ਅਤੇ ਨਿਯਮਾਂ ਮੁਤਾਬਕ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਹੱਕਦਾਰ ਕਾਂਗਰਸ ਹੀ ਹੈ।

ਇਸ ਦੌਰਾਨ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੀ ਤਿਆਰੀ ਕਰ ਰਹੇ ਹਨ, ਅਜਿਹੇ 'ਚ 'ਵਿਰੋਧੀ ਧਿਰ ਦੇ ਲੀਡਰ' ਦੇ ਅਹੁਦੇ ਨੂੰ ਲੈ ਕੇ ਵਿਰੋਧੀ ਧਿਰ ਚਰਚਾ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਜਾ ਸਕਦਾ ਹੈ।

ਮਨਿਕਮ ਟੈਗੋਰ ਨੇ ਕੀਤੀ ਮੰਗ: ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਖੁੱਲ੍ਹ ਕੇ ਮੰਗ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ, 'ਮੈਂ ਆਪਣੇ ਨੇਤਾ ਰਾਹੁਲ ਗਾਂਧੀ ਦੇ ਨਾਮ 'ਤੇ ਵੋਟ ਮੰਗੀ ਹੈ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਵਿੱਚ ਕਾਂਗਰਸ ਦਾ ਨੇਤਾ ਹੋਣਾ ਚਾਹੀਦਾ ਹੈ। ਮੈਨੂੰ ਉਮੀਦ ਹੈ ਕਿ ਕਾਂਗਰਸ ਦੇ ਚੁਣੇ ਹੋਏ ਸੰਸਦ ਮੈਂਬਰ ਵੀ ਇਹੀ ਸੋਚਣਗੇ। ਦੇਖਦੇ ਹਾਂ ਕਿ ਕਾਂਗਰਸ ਦੀ ਸੰਸਦੀ ਪਾਰਟੀ ਕੀ ਫੈਸਲਾ ਕਰਦੀ ਹੈ। ਅਸੀਂ ਇੱਕ ਲੋਕਤੰਤਰੀ ਪਾਰਟੀ ਹਾਂ।'

ਵਿਰੋਧੀ ਧਿਰ ਦੇ ਨੇਤਾ ਲਈ ਕਿੰਨੀਆਂ ਵੋਟਾਂ ਦੀ ਲੋੜ: ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਨ ਲਈ ਕਿਸੇ ਉਮੀਦਵਾਰ ਨੂੰ 10 ਫੀਸਦੀ ਤੋਂ ਵੱਧ ਮੈਂਬਰਾਂ ਜਾਂ 55 ਵੋਟਾਂ ਦੀ ਲੋੜ ਹੁੰਦੀ ਹੈ। 2014 ਵਿੱਚ ਕਾਂਗਰਸ ਨੇ 44 ਸੀਟਾਂ ਜਿੱਤੀਆਂ ਸਨ ਅਤੇ 2019 ਵਿੱਚ 52 ਸੀਟਾਂ ਜਿੱਤੀਆਂ ਸਨ ਪਰ ਇਸ ਵਾਰ ਪਾਰਟੀ ਕੋਲ 99 ਸੀਟਾਂ ਹਨ। ਅਜਿਹੇ 'ਚ ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਬਣਨ ਦੀ ਸੰਭਾਵਨਾ ਸਭ ਤੋਂ ਜ਼ਿਆਦਾ ਹੈ।

ਰਾਹੁਲ ਗਾਂਧੀ ਕਿਉਂ ਬਣ ਸਕਦੇ ਹਨ ਵਿਰੋਧੀ ਧਿਰ ਦੇ ਨੇਤਾ?: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਵਿਰੋਧੀ ਪਾਰਟੀ ਇੰਡੀਆ ਬਲਾਕ ਦੀ ਵਾਪਸੀ 'ਚ ਅਹਿਮ ਭੂਮਿਕਾ ਨਿਭਾਈ ਹੈ। ਕਾਂਗਰਸ ਨੇ ਵੀ ਗਠਜੋੜ ਵਿੱਚ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹੇ 'ਚ ਉਹ ਵਿਰੋਧੀ ਧਿਰ ਦੇ ਲੀਡਰ ਲਈ ਮਜ਼ਬੂਤ ​​ਚਿਹਰਾ ਬਣ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.