ਰਾਜਸਥਾਨ/ਨਾਗੌਰ: ਐਤਵਾਰ ਨੂੰ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦਾ ਦੌਰਾ ਕਰਨ ਆਏ ਕਾਂਗਰਸ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ 'ਤੇ ਵਿਵਾਦਿਤ ਟਿੱਪਣੀ ਕੀਤੀ ਹੈ। ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਭਾਰਤ ਰਤਨ ਪੁਰਸਕਾਰ 'ਤੇ ਸਵਾਲ ਉਠਾਏ, ਨਾਲ ਹੀ ਆਰ.ਐਸ.ਐਸ. ਉੱਤੇ ਵੀ ਸੁਖਜਿੰਦਰ ਰੰਧਾਵਾ ਨੇ ਤਿੱਖੇ ਤੰਜ ਕੱਸਦਿਆਂ ਸਵਾਲ ਖੜ੍ਹੇ ਕੀਤੇ ਹਨ।
ਅਡਵਾਨੀ ਨੂੰ ਪਵਿੱਤਰ ਰਸਮ ਵਿੱਚ ਕਿਉਂ ਨਹੀਂ ਬੁਲਾਇਆ: ਰਾਜਥਾਨ ਦੇ ਕਾਂਗਰਸ ਇੰਚਾਰਜ ਅਤੇ ਪੰਜਾਬ ਤੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨਾਗੌਰ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਰਐਸਐਸ 'ਤੇ ਪਾਬੰਦੀ ਕਿਸ ਨੇ ਲਗਾਈ? ਇਹ ਗੁਜਰਾਤ ਦੇ ਸਰਦਾਰ ਵੱਲਭ ਭਾਈ ਪਟੇਲ ਦੁਆਰਾ ਲਗਾਈ ਗਈ ਸੀ। ਆਰਐਸਐਸ ਨੂੰ ਦੇਸ਼ ਵਿਰੋਧੀ ਕਿਹਾ ਗਿਆ। ਜਨਸੰਘ ਦਾ ਗਠਨ 1955 ਵਿੱਚ ਹੋਇਆ ਸੀ। ਜੇਕਰ ਉਨ੍ਹਾਂ ਨੂੰ ਰਾਮ ਮੰਦਿਰ ਲਈ ਏਨਾ ਹੀ ਪਿਆਰ ਸੀ ਤਾਂ ਉਨ੍ਹਾਂ ਨੇ ਰੱਥ ਯਾਤਰਾ ਸ਼ੁਰੂ ਕਰਨ ਵਾਲੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਪ੍ਰਾਣ ਪ੍ਰਤਿਸ਼ਠਾ ਵਿੱਚ ਆਪਣੇ ਨਾਲ ਕਿਉਂ ਨਹੀਂ ਲੈ ਕੇ ਗਏ।
- ਅੰਤਰਿਮ ਬਜਟ ਸੈਸ਼ਨ 2024: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਨਾਲ ਨਜਿੱਠਣ ਦੀ ਵਿਵਸਥਾ ਵਾਲਾ ਬਿੱਲ ਲੋਕ ਸਭਾ 'ਚ ਕੀਤਾ ਪੇਸ਼
- ਕ੍ਰਾਈਮ ਬ੍ਰਾਂਚ ਨੇ 'ਆਪ' ਵਿਧਾਇਕਾਂ ਦੇ ਘੋੜੇ ਵਪਾਰ ਦੇ ਮਾਮਲੇ 'ਚ ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ ਨੋਟਿਸ, ਮੰਗੇ ਸਬੂਤ
- ਧੀ ਨੂੰ ਤਿਲਕ ਚੜ੍ਹਾ ਕੇ ਵਾਪਸ ਪਰਤ ਰਹੇ ਪਿਤਾ ਦੀ ਕਾਰ ਛੱਪੜ 'ਚ ਜਾ ਵੜੀ, ਪਰਿਵਾਰ ਦੇ 6 ਮੈਂਬਰਾਂ ਦੀ ਮੌਤ; ਦੋ ਜ਼ਖਮੀ
ਜ਼ੁਬਾਨ ਦੀ ਤਿਲਕ ਜਾਂ ਵਿਵਾਦਪੂਰਨ ਬਿਆਨ? : ਉਨ੍ਹਾਂ ਕਿਹਾ ਕਿ ਭਾਜਪਾ ਮੰਗ ਕਰਦੀ ਰਹੀ ਕਿ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇ, ਪਰ ਭਾਰਤ ਰਤਨ ਮ੍ਰਿਤਕਾਂ ਨੂੰ ਦਿੱਤਾ ਜਾਂਦਾ ਹੈ। ਰੰਧਾਵਾ ਦੇ ਇਸ ਬਿਆਨ ਨੇ ਵਿਵਾਦ ਪੈਦਾ ਕਰ ਦਿੱਤਾ ਹੈ। ਰੰਧਾਵਾ ਨੇ ਭਾਰਤ ਰਤਨ ਵਰਗੇ ਸਨਮਾਨਾਂ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਇਸ ਪ੍ਰੋਗਰਾਮ ਵਿੱਚ ਸੂਬਾ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਅਤੇ ਵਿਰੋਧੀ ਧਿਰ ਦੇ ਆਗੂ ਟਿਕਰਾਮ ਜੂਲੀ ਵੀ ਹਾਜ਼ਰ ਸਨ। ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਕਾਨਫਰੰਸ ਦਾ ਆਯੋਜਨ ਕੀਤਾ ਅਤੇ ਨਾਗੌਰ ਜ਼ਿਲ੍ਹੇ ਵਿੱਚ ਕਿਸ ਨੂੰ ਟਿਕਟ ਦਿੱਤੀ ਜਾਵੇ ਇਸ ਬਾਰੇ ਵੀ ਚਰਚਾ ਹੋਈ।