ਚੰਡੀਗੜ੍ਹ: ਕਿਸਾਨੀ ਅੰਦੋੋਲਨ-2 ਨੂੰਲੈ ਕੇ ਵੱਖ-ਵੱਖ ਕਿਸਾਨ ਆਗੂਆਂ ਵੱਲੋਂ ਆਪਣੀ-ਆਪਣੀ ਰਾਏ ਦਿੱਤੀ ਜਾ ਰਹੀ ਹੈ। ਇਸੇ ਦੇ ਚੱਲਦੇ ਕਿਸਾਨ ਆਗੂ ਰਾਕੇਸ਼ ਟਿਕੈਟ ਵੱਲੋਂ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਰਾਕੇਸ਼ ਨੇ ਆਖਿਆ ਕਿ ਕਿਸਾਨਾਂ ਵੱਲੋਂ ਬਹੁਤ ਹੀ ਸ਼ਾਂਤੀ ਨਾਲ ਆਪਣੀਆਂ ਮੰਗਾਂ ਨੂੰਲੈ ਕੇ ਬਾਰਡਰ 'ਤੇ ਕਿਸਾਨ ਡਟੇ ਹੋਏ ਹਨ।
ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਰਾਕੇਸ਼ ਟਿਕੈਤ ਨੇ ਆਖਿਆ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਆਖਿਆ ਕਿ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਜਾਣਾ ਚਾਹੁੰਦੇ ਨੇ ਤਾਂ ਉਨ੍ਹਾਂ ਨੂੰ ਰੋਕਿਆ ਕਿਉਂ ਜਾ ਰਿਹਾ ਹੈ।
ਮਹਾਂ ਪੰਚਾਇਤ ਦੇ ਲਈ ਰੋਕਿਆ : ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਦੇ ਵਿੱਚ ਅਹਿਮ ਬੈਠਕ ਹੋਈ। ਜਿਸ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਜੇਕਰ ਕਿਸਾਨ ਆਗੂਆਂ ਨੂੰ 14 ਮਾਰਚ ਨੂੰ ਦਿੱਲੀ ਦੇ ਵਿੱਚ ਹੋਣ ਜਾ ਰਹੀ ਮਹਾਂ ਪੰਚਾਇਤ ਦੇ ਲਈ ਰੋਕਿਆ ਗਿਆ ਤਾਂ ਅਸੀਂ ਉੱਥੇ ਹੀ ਰੁਕ ਕੇ ਧਰਨੇ ਪ੍ਰਦਰਸ਼ਨ ਕਰਾਂਗੇ। ਜੇਕਰ ਟ੍ਰੇਨ ਉੱਤੇ ਜਾਂਦੇ ਰੋਕਿਆ ਤਾਂ ਰੇਲ ਦੀ ਪੱਟਰੀਆਂ ਉੱਤੇ ਕਿਸਾਨ ਬੈਠ ਜਾਣਗੇ। ਉਹਨਾਂ ਨੇ ਕਿਹਾ ਕਿ ਵੱਡੀ ਗਿਣਤੀ ਦੇ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ ਅਤੇ ਵੱਡੀ ਮੀਟਿੰਗ ਦਿੱਲੀ ਦੇ ਵਿੱਚ ਹੋ ਰਹੀ।
- ਸੰਯੁਕਤ ਕਿਸਾਨ ਮੋਰਚਾ ਦਾ ਐਲਾਨ, ਕਿਹਾ- ਮੰਗਾਂ ਮਨਵਾਉਣ ਲਈ 14 ਮਾਰਚ ਨੂੰ ਕਰਾਂਗੇ ਦਿੱਲੀ ਕੂਚ, ਡੱਕਣ ਉੱਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਸਰਕਾਰ
- ਰਾਮਲੀਲਾ ਮੈਦਾਨ ਦਿੱਲੀ ਦੀ ਕਿਸਾਨ ਮਹਾਂ ਰੈਲੀ ਲਈ ਬੀਕੇਯੂ ਉਗਰਾਹਾਂ ਨੇ ਖਿੱਚੀ ਸੂਬਾਈ ਪੱਧਰੀ ਤਿਆਰੀ
- ਕਿਸਾਨ ਅੰਦੋਲਨ ਨੂੰ ਹੋਏ 27 ਦਿਨ ਪੂਰੇ; ਜਾਣੋ ਕੀ ਹੋਵੇਗੀ ਅਗਲੀ ਰਣਨੀਤੀ, ਜਲਦ ਹੀ ਕਿਸਾਨ ਕਰਨਗੇ ਵੱਡਾ ਐਲਾਨ
ਅਗਲੀ ਰਣਨੀਤੀ ਤਿਆਰ : ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਦਿੱਲੀ ਪ੍ਰਸ਼ਾਸਨ ਦੇ ਨਾਲ ਮੀਟਿੰਗ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਾਨੂੰ ਰੋਕਿਆ ਗਿਆ ਤਾਂ ਅਸੀਂ ਉੱਥੇ ਹੀ ਰੁਕ ਕੇ ਟ੍ਰੇਨਾਂ ਜਾਮ ਕਰਾਂਗੇ ਅਤੇ ਸੜਕਾਂ ਵੀ ਜਾਮ ਕਰ ਦਵਾਂਗੇ। ਉਹਨਾਂ ਕਿਹਾ ਕਿ 14 ਮਾਰਚ ਨੂੰ ਵੱਡੇ ਇਕੱਠ ਦੇ ਵਿੱਚ ਫਿਰ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੀਟਿੰਗਾਂ ਦੇ ਵਿੱਚ ਸਹਿਮਤੀ ਨਹੀਂ ਬਣ ਰਹੀ। ਸਾਡੇ ਐਮਐਸਪੀ ਦਾ ਮੁੱਦਾ ਹੈ, ਇਸ ਤੋਂ ਇਲਾਵਾ ਕਰਜ਼ਾ ਮੁਆਫੀ ਦਾ ਮੁੱਦਾ ਹੈ ਅਤੇ ਨਾਲ ਹੀ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦਾ ਮੁੱਦਾ ਵੀ ਹੈ। ਇਹਨਾਂ ਸਾਰੇ ਮੁੱਦਿਆਂ ਉੱਤੇ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਇਕੱਠੀਆਂ ਹੋ ਰਹੀਆਂ ਨੇ।