ETV Bharat / bharat

Ram Rahim Parole: ਹਰਿਆਣਾ ਸਰਕਾਰ ਦਾ ਐਲਾਨ, 10 ਦਿਨ ਹੋਰ ਵਧੀ ਰਾਮ ਰਹੀਮ ਦੀ ਪੈਰੋਲ ਤੇ ਹੁਣ 2 ਮਹੀਨੇ ਰਹੇਗਾ ਜੇਲ੍ਹ ਤੋਂ ਬਾਹਰ - ਜੇਲ੍ਹਾਂ ਵਿੱਚ ਬੰਦ ਅਪਰਾਧੀ

Republic Day 2024: ਗਣਤੰਤਰ ਦਿਵਸ 2024 ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਰਾਜ ਵਿੱਚ ਅਦਾਲਤਾਂ ਵੱਲੋਂ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਸੂਬਾ ਸਰਕਾਰ ਨੇ ਵਿਸ਼ੇਸ਼ ਛੋਟ ਦਿੱਤੀ ਹੈ। ਇਸ ਦੇ ਲਈ ਕੁਝ ਸ਼ਰਤਾਂ ਹਨ।

Ram Rahim Parole
Ram Rahim Parole
author img

By ETV Bharat Punjabi Team

Published : Jan 26, 2024, 12:21 PM IST

ਚੰਡੀਗੜ੍ਹ: ਗਣਤੰਤਰ ਦਿਵਸ 2024 ਦੇ ਮੌਕੇ 'ਤੇ ਦੇਸ਼ ਭਰ 'ਚ ਉਤਸ਼ਾਹ ਹੈ। ਇਸ ਦੇ ਨਾਲ ਹੀ ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਕੈਦੀਆਂ ਨੂੰ 2 ਮਹੀਨੇ ਤੱਕ ਦੀ ਛੋਟ ਮਿਲੇਗੀ। ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸੁਣਾਈ ਗਈ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਹਾਲਾਂਕਿ ਇਸਦੇ ਲਈ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ।

ਇਹ ਹਨ ਸ਼ਰਤਾਂ : ਹੁਕਮਾਂ ਅਨੁਸਾਰ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਅਪਰਾਧੀ ਜਿਨ੍ਹਾਂ ਨੂੰ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ 60 ਦਿਨ ਅਤੇ ਜ਼ਿੰਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਦੀ ਸਜ਼ਾ ਜਾਂ ਪੰਜ ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਸਜ਼ਾ ਸੁਣਾਈ ਗਈ ਹੈ ਤਾਂ ਉਨ੍ਹਾਂ ਨੂੰ 45 ਦਿਨਾਂ ਦੀ ਛੋਟ ਦਿੱਤੀ ਜਾਵੇਗੀ।

ਇਹ ਛੋਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ 26 ਜਨਵਰੀ, 2024 ਨੂੰ ਜੇਲ੍ਹ ਤੋਂ ਪੈਰੋਲ ਅਤੇ ਫਰਲੋ 'ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ 'ਤੇ ਸਬੰਧਤ ਜੇਲ੍ਹ ਵਿਚ ਆਤਮ ਸਮਰਪਣ ਕਰ ਦੇਣ, ਤਾਂ ਉਸ ਸਥਿਤੀ ਵਿਚ ਉਨ੍ਹਾਂ ਨੂੰ ਇਹ ਛੋਟ ਬਾਕੀ ਬਚੇ ਸਮੇਂ ਵਿਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੋ ਅਪਰਾਥੀ ਜ਼ਮਾਨਤ 'ਤੇ ਚੱਲ ਰਿਹਾ ਹੈ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ।

ਡੇਰਾ ਮੁਖੀ ਰਾਮ ਰਹੀਮ ਨੂੰ ਵੀ ਮਿਲੇਗਾ ਫਾਇਦਾ: ਹਰਿਆਣਾ ਸਰਕਾਰ ਵਲੋਂ ਕੀਤੇ ਗਏ ਇਸ ਐਲਾਨ ਦਾ ਬਲਾਤਕਾਰ ਅਤੇ ਕਾਤਲ ਡੇਰਾ ਮੁਖੀ ਰਾਮ ਰਹੀਮ ਨੂੰ ਵੀ ਫਾਇਦਾ ਮਿਲੇਗਾ। 50 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ 20 ਜਨਵਰੀ ਨੂੰ ਹੀ 50 ਦਿਨਾਂ ਦੀ ਪੈਰੋਲ 'ਤੇ ਬਾਹਰ ਆਇਆ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਨੂੰ 9ਵੀਂ ਵਾਰ ਪੈਰੋਲ ਮਿਲੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.