ਨਵੀਂ ਦਿੱਲੀ: ਸੀਬੀਆਈ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੰਜੇ ਰਾਏ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਕੋਲਕਾਤਾ ਦੀ ਵਿਸ਼ੇਸ਼ ਅਦਾਲਤ ਵਿੱਚ ਦਾਖ਼ਲ ਆਪਣੀ ਚਾਰਜਸ਼ੀਟ ਵਿੱਚ ਸੀਬੀਆਈ ਨੇ ਕਿਹਾ ਹੈ ਕਿ ਸਥਾਨਕ ਪੁਲਿਸ ਵਿੱਚ ਵਲੰਟੀਅਰ ਵਜੋਂ ਕੰਮ ਕਰਨ ਵਾਲੇ ਸੰਜੇ ਰਾਏ ਨੇ 9 ਅਗਸਤ ਨੂੰ ਹਸਪਤਾਲ ਦੇ ਆਡੀਟੋਰੀਅਮ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ।
ਬਲਾਤਕਾਰ ਦੇ ਦੋਸ਼ਾਂ ਦਾ ਜ਼ਿਕਰ ਨਹੀਂ
ਅਧਿਕਾਰੀਆਂ ਮੁਤਾਬਿਕ ਸੀਬੀਆਈ ਨੇ ਚਾਰਜਸ਼ੀਟ ਵਿੱਚ ਸਮੂਹਿਕ ਬਲਾਤਕਾਰ ਦੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ। ਇਸ ਤੋਂ ਪਤਾ ਚੱਲਦਾ ਹੈ ਕਿ ਸੰਜੇ ਰਾਏ ਨੇ ਇਕੱਲੇ ਹੀ ਇਸ ਅਪਰਾਧ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੋਲਕਾਤਾ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ 10 ਅਗਸਤ ਨੂੰ ਸੰਜੇ ਰਾਏ ਨੂੰ ਗ੍ਰਿਫਤਾਰ ਕੀਤਾ ਸੀ, ਜਿਸ 'ਚ ਉਸ ਨੂੰ 9 ਅਗਸਤ ਦੀ ਸਵੇਰ ਨੂੰ ਸੈਮੀਨਾਰ ਰੂਮ 'ਚ ਦਾਖਲ ਹੁੰਦਾ ਦਿਖਾਇਆ ਗਿਆ ਸੀ।
CBI files charge sheet in RG Kar Medical College and Hospital rape-murder case at Sealdah court today. pic.twitter.com/SoVYdf6vJg
— ANI (@ANI) October 7, 2024
ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ 14 ਅਗਸਤ ਨੂੰ ਜਾਂਚ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸੀਬੀਆਈ ਨੇ ਵੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਸੰਜੇ ਰਾਏ ਦਾ ਪੋਲੀਗ੍ਰਾਫ ਟੈਸਟ ਕੀਤਾ ਗਿਆ। ਰਾਏ ਨੇ ਨਾਰਕੋ ਵਿਸ਼ਲੇਸ਼ਣ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੀਬੀਆਈ ਟੈਸਟ ਨਹੀਂ ਕਰਵਾ ਸਕੀ। ਸੀਬੀਆਈ ਨੇ ਇਸ ਮਾਮਲੇ ਵਿੱਚ ਤਾਲਾ ਥਾਣੇ ਦੇ ਇੰਚਾਰਜ ਅਭਿਜੀਤ ਮੰਡਲ ਅਤੇ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਸੁਰੱਖਿਆ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
ਘੋਸ਼ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਹੋਰ ਸੀਬੀਆਈ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ। ਸਿਖਿਆਰਥੀ ਡਾਕਟਰ ਦੀ ਲਾਸ਼ 9 ਅਗਸਤ ਨੂੰ ਸਵੇਰੇ 9.30 ਵਜੇ ਉਸ ਦੇ ਸਾਥੀ ਨੂੰ ਮਿਲੀ, ਜੋ ਉਸ ਦੇ ਵਾਰਡ ਗੇੜ ਸ਼ੁਰੂ ਕਰਨ ਤੋਂ ਪਹਿਲਾਂ ਉਸ ਦੀ ਭਾਲ ਵਿਚ ਨਿਕਲਿਆ ਸੀ। ਇੱਕ ਔਰਤ ਦੀ ਬੇਹੋਸ਼ੀ ਦੀ ਲਾਸ਼ ਮਿਲਣ ਦੀ ਸੂਚਨਾ ਥਾਣਾ ਤਾਲਾ ਪੁਲਿਸ ਨੂੰ ਦਿੱਤੀ ਗਈ, ਜਿਸ 'ਤੇ ਉਨ੍ਹਾਂ ਦੀ ਟੀਮ ਸਵੇਰੇ ਕਰੀਬ 10.30 ਵਜੇ ਮੌਕੇ 'ਤੇ ਪਹੁੰਚੀ | ਦੱਸ ਦੇਈਏ ਕਿ ਜੂਨੀਅਰ ਡਾਕਟਰ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਬਿਹਤਰ ਸੁਰੱਖਿਆ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ।
- ਲਾਲੂ, ਤੇਜਸਵੀ ਤੇ ਤੇਜ ਪ੍ਰਤਾਪ ਯਾਦਵ ਨੂੰ ਵੱਡੀ ਰਾਹਤ, ਲੈਂਡ ਫਾਰ ਜੌਬ ਕੇਸ 'ਚ ਮਿਲੀ ਜ਼ਮਾਨਤ - LAND FOR JOB SCAM CASE
- ਪੱਛਮੀ ਬੰਗਾਲ ਦੇ ਡਾਕਟਰਾਂ ਦੀ ਭੁੱਖ ਹੜਤਾਲ ਜਾਰੀ, ਮੰਗਾਂ ਨੂੰ ਲੈਕੇ ਦਿੱਤਾ ਵੱਡਾ ਬਿਆਨ - West Bengal hunger strike
- ਯੇ ਤੋ ਗੁੰਡਾਗਦੀ ਹੈ ... ਵੋਟਾਂ ਨਾ ਪੈਣ 'ਤੇ ਨਾਰਾਜ਼ ਸਾਬਕਾ ਪੰਚਾਇਤ ਪ੍ਰਧਾਨ ਨੇ ਸੜਕ ਹੀ ਤੋੜ ਦਿੱਤੀ - Panachayat Elections