ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨੂੰ ਹੋਣ ਵਾਲੀ ਸਜ਼ਾ ਅੱਜ ਮੁੜ ਤੋਂ ਟੱਲ ਗਈ ਹੈ। ਰਾਊਜ਼ ਐਵੇਨਿਊ ਕੋਰਟ ਵੱਲੋਂ ਹੁਣ ਮਾਮਲੇ ਸਬੰਧੀ ਸਜ਼ਾ ਦਾ ਐਲਾਨ 25 ਫਰਵਰੀ ਨੂੰ ਕੀਤਾ ਜਾਵੇਗਾ।
ਦੋਸ਼ੀ ਦੇ ਵਕੀਲਾਂ ਨੇ ਪਾਈ ਰਹਿਮ ਦੀ ਪਟੀਸ਼ਨ
ਸੱਜਣ ਕੁਮਾਰ ਦੇ ਵਕੀਲਾਂ ਨੇ ਅਦਾਲਤ ਵਿੱਚ ਸਜ਼ਾ ਨੂੰ ਲੈਕੇ ਰਹਿਮ ਦੀ ਅਪੀਲ ਕੀਤੀ ਹੈ ਅਤੇ ਅਦਾਲਤ ਨੂੰ ਦੱਸਿਆ ਕਿ ਉਹ 2 ਦਿਨਾਂ ਵਿੱਚ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਇਸ ਅਪੀਲ ਨੂੰ ਮੰਨਦੇ ਹੋਏ ਅਦਾਲਤ ਨੇ ਸਜੱਣ ਕੁਮਾਰ ਦੇ ਵਕੀਲਾਂ ਦੀ ਅਪੀਲ ਨੂੰ ਮੰਨਜ਼ੂਰ ਕੀਤਾ ਅਤੇ ਹੁਣ ਸੁਣਵਾਈ 25 ਫਰਵਰੀ ਨੂੰ ਦੁਪਹਿਰ 2 ਵਜੇ ਤੱਕ ਕਰਨ ਦਾ ਸਮਾਂ ਮੁਕਰਰ ਕੀਤਾ ਹੈ। ਉਧਰ ਪੀੜਤ ਧਿਰ ਵੱਲੋਂ, ਸੀਨੀਅਰ ਵਕੀਲ ਨੇ ਦੋਸ਼ੀ ਸਜੱਣ ਕੁਮਾਰ ਨੂੰ ਮੌਤ ਦੀ ਸਜ਼ਾ ਦੀ ਮੰਗ ਕਰਦੇ ਹੋਏ ਇੱਕ ਫਾਈਲ ਪੇਸ਼ ਕੀਤੀ ਹੈ, ਪਰ ਹੁਣ ਹਰ ਇੱਕ ਦੀ ਨਜ਼ਰ 25 ਫਰਵਰੀ 'ਤੇ ਬਣੀ ਹੋਈ ਹੈ।
1984 Anti-Sikh riots/Sajjan Kumar case | Senior counsel for 1984 riots victims submitted his written submissions and sought capital punishment.
— ANI (@ANI) February 21, 2025
The court asked the defence counsel to file their written submissions within two days.
The court has listed the matter for order on… pic.twitter.com/3h8QyrazMu
12 ਫਰਵਰੀ ਨੂੰ ਕੀਤਾ ਸੀ ਦੋਸ਼ੀ ਕਰਾਰ
ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਲੰਮੀ ਕਾਰਵਾਈ ਤੋਂ ਬਾਅਦ 12 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਐਸਆਈਟੀ ਅਤੇ ਸ਼ਿਕਾਇਤਕਰਤਾ ਦੋਵਾਂ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਜਿਸ 'ਤੇ ਹੁਣ ਫੈਸਲਾ ਆਉਣਾ ਬਾਕੀ ਹੈ ਕਿ ਉਸ ਨੂੰ ਫਾਂਸੀ ਦੀ ਸਜ਼ਾ ਹਵੇਗੀ ਜਾਂ ਫਿਰ ਉਮਰ ਕੈਦ ਹੁੰਦੀ ਹੈ।
ਕੀ ਹੈ ਮਾਮਲਾ ?
ਇਹ ਮਾਮਲਾ 1 ਨਵੰਬਰ 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ਾਮ ਕਰੀਬ 4-30 ਵਜੇ ਦੰਗਾਕਾਰੀਆਂ ਦੀ ਭੀੜ ਨੇ ਰਾਜ ਨਗਰ ਇਲਾਕੇ 'ਚ ਪੀੜਤਾਂ ਦੇ ਘਰ 'ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾਵਾਂ ਦੇ ਅਨੁਸਾਰ, ਇਸ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ।
ਭੀੜ ਨੂੰ ਭੜਕਾਅ ਕੇ ਮਾਰੇ ਸਿੱਖ
ਸ਼ਿਕਾਇਤ ਮੁਤਾਬਿਕ ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ। ਇਸ ਤੋਂ ਬਾਅਦ ਭੀੜ ਨੇ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ। ਭੀੜ ਨੇ ਪੀੜਤਾਂ ਦੇ ਘਰਾਂ ਵਿੱਚ ਭੰਨਤੋੜ, ਲੁੱਟਮਾਰ ਅਤੇ ਅੱਗਜ਼ਨੀ ਕੀਤੀ। ਤਤਕਾਲੀ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਅੱਗੇ ਸ਼ਿਕਾਇਤਕਰਤਾ ਵੱਲੋਂ ਦਿੱਤੇ ਹਲਫ਼ਨਾਮੇ ਦੇ ਆਧਾਰ 'ਤੇ ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਥਾਣੇ 'ਚ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ।
- ਸੱਜਣ ਕੁਮਾਰ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਬੋਲਿਆ ਪੀੜਤ ਪਰਿਵਾਰ, ਕਿਹਾ- ਸੱਜਣ ਕੁਮਾਰ ਨੂੰ ਫਾਂਸੀ ਦਿਓ
- 1984 ਸਿੱਖ ਕਤਲੇਆਮ ਮਾਮਲੇ 'ਚ CBI ਨੇ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੀ ਕੀਤੀ ਮੰਗ, ਇਸ ਦਿਨ ਹੋਵੇਗੀ ਅਗਲੀ ਸੁਣਵਾਈ
- ਸੱਜਣ ਕੁਮਾਰ ਨੂੰ ਹੋਵੇਗੀ ਫਾਂਸੀ ਦੀ ਸਜ਼ਾ, ਸਾਨੂੰ ਹੈ ਪੂਰੀ ਉਮੀਦ : ਐੱਚਐੱਸ ਫੂਲਕਾ
ਪਹਿਲਾਂ ਹੀ ਭੁਗਤ ਰਿਹਾ ਹੈ ਉਮਰ ਕੈਦ ਦੀ ਸਜ਼ਾ
ਦੱਸ ਦੇਈਏ ਕਿ 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਦੰਗਿਆਂ ਦੇ ਇੱਕ ਹੋਰ ਮਾਮਲੇ ਵਿੱਚ ਬਲਵਾਨ ਖੋਖਰ ਅਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਬਕਾ ਜਲ ਸੈਨਾ ਅਧਿਕਾਰੀ ਭਾਗਮਲ ਤੋਂ ਇਲਾਵਾ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰਾਂ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ। ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਕੜਕੜਡੂਮਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।