ETV Bharat / bharat

ਸੰਜੇ ਸਿੰਘ ਦੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਨੂੰ ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ 'ਚ ਮਿਲੀ ਜ਼ਮਾਨਤ - ਸੰਜੇ ਸਿੰਘ

Delhi excise scam case: ਰਾਉਸ ਐਵੇਨਿਊ ਕੋਰਟ ਨੇ ਦਿੱਲੀ ਐਕਸਾਈਜ਼ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ।

sanjay singh former pa sarvesh mishra gets bail in delhi excise scam case
ਸੰਜੇ ਸਿੰਘ ਦੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਨੂੰ ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ ਚ ਮਿਲ ਜ਼ਮਾਨਤ
author img

By ETV Bharat Punjabi Team

Published : Jan 24, 2024, 6:09 PM IST

ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੇ ਸਾਬਕਾ ਪੀਏ ਨੂੰ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਅਦਾਲਤ ਨੇ 20 ਜਨਵਰੀ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 10 ਜਨਵਰੀ ਨੂੰ ਦਿੱਲੀ ਦੀ ਅਦਾਲਤ ਨੇ ਸੰਜੇ ਸਿੰਘ ਦੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਦੋਂ ਅਦਾਲਤ ਨੇ ਸਰਵੇਸ਼ ਮਿਸ਼ਰਾ ਨੂੰ ਰੈਗੂਲਰ ਜ਼ਮਾਨਤ ਲੈਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

4 ਅਕਤੂਬਰ ਹੋਈ ਸੀ ਗ੍ਰਿਫ਼ਤਾਰੀ: ਦੱਸ ਦੇਈਏ ਕਿ ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਰਾਉਸ ਐਵੇਨਿਊ ਅਦਾਲਤ ਨੇ 22 ਦਸੰਬਰ 2023 ਨੂੰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਪਹਿਲੀ ਨਜ਼ਰੇ ਸੰਜੇ ਸਿੰਘ ਮਨੀ ਲਾਂਡਰਿੰਗ ਮਾਮਲੇ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਹੋ ਸਕਦੇ ਹਨ। ਰਿਕਾਰਡ 'ਤੇ ਰੱਖੇ ਗਏ ਤੱਥ ਅਦਾਲਤ ਲਈ ਇਹ ਮੰਨਣ ਲਈ ਕਾਫੀ ਹਨ ਕਿ ਸੰਜੇ ਸਿੰਘ ਮਨੀ ਲਾਂਡਰਿੰਗ ਦਾ ਮੁਲਜ਼ਮ ਹੈ।

ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਨੇ ਆਪਣੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਰਾਹੀਂ ਸੰਜੇ ਸਿੰਘ ਨੂੰ 2 ਕਰੋੜ ਰੁਪਏ ਭੇਜੇ ਸਨ। ਅਰੋੜਾ ਨੇ 14 ਅਗਸਤ ਨੂੰ ਆਪਣੇ ਬਿਆਨ ਵਿੱਚ ਇਸ ਸਬੰਧ ਵਿੱਚ ਪੈਸੇ ਦੇਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਇਸ ਤੋਂ ਇਲਾਵਾ ਗਵਾਹ ਅਲਫਾ ਨੇ ਵੀ ਇਸ ਬਿਆਨ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ 9 ਮਾਰਚ 2023 ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.