ਹੈਦਰਾਬਾਦ: ਲੋਕ ਸਭਾ ਚੋਣਾਂ 2024 ਦੀ ਵੋਟਿੰਗ ਮਿਤੀ ਦੇ ਐਲਾਨ ਦੇ ਨਾਲ ਹੀ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਸ਼ੁਰੂ ਹੋ ਗਿਆ ਹੈ। ਲੋਕ ਸਭਾ ਚੋਣਾਂ ਵਿੱਚ ਪੋਲਿੰਗ ਸਟੇਸ਼ਨਾਂ ’ਤੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ, ਜਦਕਿ ਅਪਾਹਜ ਵਿਅਕਤੀਆਂ ਲਈ ਪੋਲਿੰਗ ਸਟੇਸ਼ਨਾਂ 'ਤੇ ਰੈਂਪ ਦਾ ਪ੍ਰਬੰਧ ਕੀਤਾ ਜਾਵੇਗਾ। ਅਪਾਹਜ ਲੋਕਾਂ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਹੋਵੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ 'ਤੇ ਪਾਣੀ ਦਾ ਪ੍ਰਬੰਧ ਹੋਵੇਗਾ।
ਸਿੰਗਲ ਯੂਜ਼ ਪਲਾਸਟਿਕ ਨੂੰ ਘਟਾਉਣ 'ਤੇ ਜ਼ੋਰ- ਪੋਲਿੰਗ ਸਟੇਸ਼ਨਾਂ 'ਤੇ ਮਰਦਾਂ ਅਤੇ ਔਰਤਾਂ ਦੋਵਾਂ ਲਈ ਵੱਖਰੇ ਪਖਾਨੇ ਹੋਣਗੇ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ 'ਤੇ ਸ਼ੈੱਡ ਅਤੇ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇੰਨਾ ਹੀ ਨਹੀਂ ਚੋਣ ਕਮਿਸ਼ਨ ਵਾਤਾਵਰਨ ਪ੍ਰਤੀ ਵੀ ਸੰਵੇਦਨਸ਼ੀਲ ਹੈ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਨੂੰ ਘੱਟ ਕਰਨ ਅਤੇ ਵਾਤਾਵਰਨ ਪੱਖੀ ਕਦਮ ਚੁੱਕਣ ਲਈ ਉਤਸ਼ਾਹਿਤ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ, ਨਾਲ ਹੀ ਚੋਣਾਂ ਤੋਂ ਬਾਅਦ ਪੋਲਿੰਗ ਸਟੇਸ਼ਨ 'ਤੇ ਕੂੜਾ ਨਹੀਂ ਸੁੱਟਿਆ ਜਾਵੇਗਾ। ਕਾਰਬਨ ਫੁੱਟ ਪ੍ਰਿੰਟ ਸਭ ਤੋਂ ਘੱਟ ਹੋਵੇਗਾ।
48000 ਟਰਾਂਸਜੈਂਡਰ ਵੋਟਰ - ਚੋਣ ਕਮਿਸ਼ਨ ਨੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੇ ਘਰ ਵੋਟਿੰਗ ਕਰਵਾਉਣ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਅਕਤੀਆਂ ਨੂੰ ਵੀ ਫਾਰਮ ਭੇਜੇ ਜਾਣਗੇ ਜਿਸ ਵਿੱਚ ਉਹ ਵੋਟਿੰਗ ਦਾ ਇਹ ਵਿਕਲਪ ਚੁਣ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ 97 ਕਰੋੜ ਤੋਂ ਵੱਧ ਵੋਟਰ ਹਨ, ਜੋ ਕਿ ਕਈ ਦੇਸ਼ਾਂ ਦੀ ਕੁੱਲ ਆਬਾਦੀ ਤੋਂ ਕਿਤੇ ਵੱਧ ਹਨ।
ਭਾਰਤ ਵਿੱਚ 97 ਕਰੋੜ ਵੋਟਰਾਂ ਵਿੱਚੋਂ ਲਗਭਗ 50 ਕਰੋੜ ਮਰਦ ਅਤੇ 47 ਕਰੋੜ ਤੋਂ ਵੱਧ ਮਹਿਲਾ ਵੋਟਰ ਹਨ। ਇਨ੍ਹਾਂ ਵਿੱਚੋਂ 12 ਸੀਟਾਂ ’ਤੇ ਮਰਦਾਂ ਨਾਲੋਂ ਮਹਿਲਾ ਵੋਟਰਾਂ ਦੀ ਗਿਣਤੀ ਵੱਧ ਹੈ। ਕੁੱਲ ਵੋਟਰਾਂ ਵਿੱਚੋਂ 1.8 ਕਰੋੜ ਵੋਟਰ ਪਹਿਲੀ ਵਾਰ ਵੋਟ ਪਾਉਣਗੇ, ਜਦੋਂ ਕਿ 88.40 ਲੱਖ ਅਪਾਹਜ, 19.01 ਲੱਖ ਫ਼ੌਜੀ ਸੁਰੱਖਿਆ ਮੁਲਾਜ਼ਮ ਅਤੇ 48000 ਟਰਾਂਸਜੈਂਡਰ ਵੋਟਰ ਹਨ।