ਚੰਡੀਗੜ੍ਹ: ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੂਬੇ ਦੀਆਂ ਸਰਹੱਦਾਂ 'ਤੇ ਧਰਨਾ ਲਾਈ ਬੈਠੇ ਹਨ, ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ। ਇਸ ਦੇ ਚੱਲਦੇ ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।
SC voices concern over deteriorating health of Punjab farmer leader Jagjit Singh Dallewal, who is on a fast-unto-death
— Press Trust of India (@PTI_News) December 13, 2024
ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ
ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਵਰਤ ਤੋੜਨ ਤੇ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।
SC asks Punjab, Centre to immediately provide medical help to farmer leader Dallewal and persuade him to break his fast-unto-death
— Press Trust of India (@PTI_News) December 13, 2024
ਸ਼ੰਭੂ ਸਰਹੱਦ ਖੋਲ੍ਹਣ ਲਈ ਕੇਸ ਦੀ ਸੁਣਵਾਈ
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ 'ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਜਿਸ 'ਚ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।
SC asks Centre, Punjab govt representatives to immediately meet farm leader Dallewal but warns against use of any force to break his protest
— Press Trust of India (@PTI_News) December 13, 2024
ਡੱਲੇਵਾਲ ਦਾ ਮਰਨ ਵਰਤ ਤੋੜਨ ਦੀ ਪਟੀਸ਼ਨ
ਦੱਸ ਦਈਏ ਕਿ ਡੱਲੇਵਾਲ ਦੇ ਮਰਨ ਵਰਤ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪਟੀਸ਼ਨ 'ਚ ਕਿਹਾ ਕਿ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ, ਇਸ 'ਤੇ ਅੱਜ ਸੁਣਵਾਈ ਹੋ ਸਕਦੀ ਹੈ। ਉਧਰ ਅੰਬਾਲਾ ਦੇ ਡੀਸੀ ਨੇ ਡੱਲੇਵਾਲ ਦੇ ਮਰਨ ਵਰਤ ਕਾਰਨ ਅੰਬਾਲਾ ਵਿੱਚ ਵਿਗੜ ਰਹੀ ਅਮਨ-ਕਾਨੂੰਨ ’ਤੇ ਚਿੰਤਾ ਪ੍ਰਗਟਾਉਂਦਿਆਂ ਸੰਗਰੂਰ ਦੇ ਡੀਸੀ ਨੂੰ ਪੱਤਰ ਭੇਜਿਆ ਹੈ। ਜਿਸ 'ਚ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਕਿਹਾ ਹੈ।
SC says no force should be used to break Punjab farmer leader Dallewal’s protest unless it is imperative to save his life
— Press Trust of India (@PTI_News) December 13, 2024
ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ 18ਵਾਂ ਦਿਨ
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 18ਵਾਂ ਦਿਨ ਹੈ ਅਤੇ ਡੱਲੇਵਾਲ ਕੈਂਸਰ ਦੇ ਮਰੀਜ਼ ਹਨ। ਹਾਲਾਂਕਿ, ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਕਿਹਾ ਗਿਆ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਭਾਰ 12 ਕਿਲੋ ਦੇ ਕਰੀਬ ਘੱਟ ਗਿਆ ਹੈ ਅਤੇ ਕਿਡਨੀ ਖਰਾਬ ਹੋਣ ਦਾ ਵੀ ਖਤਰਾ ਹੈ। ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵੀ ਲਗਾਤਾਰ ਘੱਟ ਰਹੀ ਹੈ। (ਇਨਪੁਟ ਦੇ ਨਾਲ)