ਕਾਲਾਕੁਰਿਚੀ/ਤਾਮਿਲਨਾਡੂ : ਕਾਲਾਕੁਰਿਚੀ ਜ਼ਿਲ੍ਹੇ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਪੀਣ ਨਾਲ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ। 60 ਤੋਂ ਵੱਧ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਚਿੰਤਾ ਜਤਾਈ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਲੋਕਾਂ ਨਾਲ ਮੁਲਾਕਾਤ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਤਾਮਿਲਨਾਡੂ ਦੇ ਉੱਤਰੀ ਹਿੱਸੇ 'ਚ ਸਥਿਤ ਕਾਲਾਕੁਰਿਚੀ ਜ਼ਿਲੇ 'ਚ 88 ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਨਾਜਾਇਜ਼ ਸ਼ਰਾਬ ਦੇ ਸ਼ੱਕੀ ਸੇਵਨ ਨਾਲ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਕਿਹਾ ਕਿ ਕੇ ਕੰਨੂਕੁੱਟੀ (49) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਬਰਾਮਦ ਹੋਈ ਕਰੀਬ 200 ਲੀਟਰ ਨਾਜਾਇਜ਼ ਸ਼ਰਾਬ ਵਿੱਚ ਮਾਰੂ ਮਿਥੇਨੌਲ ਦੀ ਮੌਜੂਦਗੀ ਦਾ ਪਤਾ ਲੱਗਾ ਹੈ। ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵਿਆਪਕ ਜਾਂਚ ਨੂੰ ਯਕੀਨੀ ਬਣਾਉਣ ਲਈ ਸੀਬੀ-ਸੀਆਈਡੀ ਜਾਂਚ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮੌਤਾਂ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਟਾਲਿਨ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ, 'ਕਾਲਾਕੁਰੀਚੀ 'ਚ ਮਿਲਾਵਟੀ ਸ਼ਰਾਬ ਪੀਣ ਵਾਲੇ ਲੋਕਾਂ ਦੀ ਮੌਤ ਦੀ ਖਬਰ ਸੁਣ ਕੇ ਮੈਂ ਹੈਰਾਨ ਅਤੇ ਦੁਖੀ ਹਾਂ। ਇਸ ਮਾਮਲੇ 'ਚ ਅਪਰਾਧ 'ਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।'
ਉਨ੍ਹਾਂ ਕਿਹਾ ਕਿ ਜੇਕਰ ਜਨਤਾ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਬਾਰੇ ਜਾਣਕਾਰੀ ਦਿੰਦੀ ਹੈ, ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਮਾਜ ਨੂੰ ਬਰਬਾਦ ਕਰਨ ਵਾਲੇ ਅਜਿਹੇ ਅਪਰਾਧਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ। ਤਾਮਿਲਨਾਡੂ ਦੇ ਰਾਜਪਾਲ ਆਰ ਐਨ ਰਵੀ ਨੇ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।
ਤਾਮਿਲਨਾਡੂ ਰਾਜ ਭਵਨ ਦੁਆਰਾ ਸ਼ੇਅਰ ਕੀਤੀ ਗਈ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਮੈਨੂੰ ਇਹ ਜਾਣ ਕੇ ਬਹੁਤ ਸਦਮਾ ਲੱਗਾ ਕਿ ਕਾਲਾਕੁਰੀਚੀ ਵਿੱਚ ਨਕਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਕਈ ਹੋਰ ਗੰਭੀਰ ਹਾਲਤ ਵਿੱਚ ਆਪਣੀ ਜਾਨ ਦੀ ਲੜਾਈ ਲੜ ਰਹੇ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ ਅਤੇ ਹਸਪਤਾਲਾਂ ਵਿੱਚ ਦਾਖਲ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਰਾਜਪਾਲ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਨਕਲੀ ਸ਼ਰਾਬ ਦੇ ਸੇਵਨ ਕਾਰਨ ਲਗਾਤਾਰ ਮੌਤਾਂ ਦੀਆਂ ਰਿਪੋਰਟਾਂ 'ਤੇ ਚਿੰਤਾ ਜ਼ਾਹਰ ਕੀਤੀ। ਪੋਸਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਮੇਂ-ਸਮੇਂ 'ਤੇ ਸਾਡੇ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਨਕਲੀ ਸ਼ਰਾਬ ਦੇ ਸੇਵਨ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਰਿਪੋਰਟਾਂ ਸਾਹਮਣੇ ਆਉਂਦੀਆਂ ਹਨ। ਉਹ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਅਤੇ ਖਪਤ ਨੂੰ ਰੋਕਣ ਵਿੱਚ ਲਗਾਤਾਰ ਕਮੀਆਂ ਨੂੰ ਦਰਸਾਉਂਦੇ ਹਨ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।
- 18 ਜੂਨ ਨੂੰ ਹੋਈ UGC-NET ਪ੍ਰੀਖਿਆ ਰੱਦ; ਸੀਬੀਆਈ ਜਾਂਚ ਤੱਕ ਪਹੁੰਚਿਆ ਮਾਮਲਾ - UGC NET Exam Cancelled
- ਖੰਨਾ ਦੇ ਰਿਹਾਇਸ਼ੀ ਇਲਾਕੇ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਪੰਜ ਸਟੇਸ਼ਨਾਂ ਤੋਂ ਮੰਗਵਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ - Fire Incident in Khanna
- ਬਿਜਲੀ ਦੇ ਵੱਡੇ ਕੱਟਾਂ ਤੋਂ ਪਰੇਸ਼ਾਨ ਬਠਿੰਡਾ ਵਾਸੀ, ਸਰਕਾਰ ਖ਼ਿਲਾਫ਼ ਕੱਢੀ ਭੜਾਸ - large power cuts in Bathinda