ਹੈਦਰਾਬਾਦ: ਤੇਲੰਗਾਨਾ 'ਚ ਪੁਲਿਸ ਨੇ ਇਕ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਬਲਾਤਕਾਰ ਪੀੜਤਾ ਗਰਭਵਤੀ ਹੋ ਗਈ ਹੈ। ਇਹ ਘਟਨਾ ਸਿੱਧੀਪੇਟ ਜ਼ਿਲ੍ਹੇ ਦੇ ਡੱਬਕਾ ਮੰਡਲ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਲੜਕੀ ਆਪਣੀ ਮਾਂ ਨਾਲ ਰਹਿੰਦੀ ਹੈ ਅਤੇ 9ਵੀਂ ਜਮਾਤ ਵਿੱਚ ਪੜ੍ਹਦੀ ਹੈ। ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਘਰ ਦੇ ਖਰਚੇ ਪੂਰੇ ਕਰਨ ਲਈ ਮਾਂ ਮਜ਼ਦੂਰੀ ਕਰਦੀ ਹੈ।
ਮੁਲਜ਼ਮਾਂ ਦੀ ਪਹਿਲਾਂ ਹੀ ਲੜਕੀ ’ਤੇ ਬੁਰੀ ਨਜ਼ਰ ਸੀ। ਘਟਨਾ ਵਾਲੇ ਦਿਨ ਲੜਕੀ ਘਰ 'ਚ ਇਕੱਲੀ ਸੀ ਕਿਉਂਕਿ ਉਸ ਦੀ ਮਾਂ ਕੰਮ 'ਤੇ ਗਈ ਹੋਈ ਸੀ। ਮੌਕਾ ਦੇਖ ਕੇ ਤਿੰਨ ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਲੜਕੀ ਨਾਲ ਬਲਾਤਕਾਰ ਕੀਤਾ। ਇਸ ਘਟਨਾ ਤੋਂ ਬਾਅਦ ਲੜਕੀ ਚੁੱਪ ਰਹੀ ਪਰ ਗਰਭਵਤੀ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ।
ਜਾਣਕਾਰੀ ਮੁਤਾਬਿਕ ਹਾਲ ਹੀ 'ਚ ਲੜਕੀ ਨੇ ਪੇਟ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਉਸ ਨੂੰ ਇਲਾਜ ਲਈ ਡੱਬਾਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੈਡੀਕਲ ਜਾਂਚ ਤੋਂ ਬਾਅਦ ਨਾਬਾਲਿਗ ਲੜਕੀ ਗਰਭਵਤੀ ਪਾਈ ਗਈ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਲੜਕੀ ਨੇ ਸਾਰੀ ਸੱਚਾਈ ਆਪਣੀ ਮਾਂ ਨੂੰ ਦੱਸੀ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਪੀੜਤਾ ਦੀ ਮਾਂ ਨੇ ਸਥਾਨਕ ਪੁਲਿਸ ਨੂੰ ਸ਼ਿਕਾਇਤ ਕੀਤੀ।
ਮੁਲਜ਼ਮ ਨੇ ਕਬੂਲੀ ਬਲਾਤਕਾਰ ਦੀ ਗੱਲ
ਪੁਲਿਸ ਨੇ ਕੇਸ ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ। ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਲੜਕੀ ਨਾਲ ਬਲਾਤਕਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਪੀੜਤਾ ਨੂੰ ਬਿਹਤਰ ਇਲਾਜ ਲਈ ਸਿੱਧੀਪੇਟ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
- ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ, ਲਿਖਿਆ- ਕਾਂਗਰਸ ਛੱਡੋ, ਨਹੀਂ ਤਾਂ... - Bajrang Punia Death Threats
- ਘਰ ਦੇ ਨੇੜੇ ਮੱਛਰ ਦਿਖੇ ਤਾਂ ਭਰਨਾ ਪਵੇਗਾ ਜੁਰਮਾਨਾ, ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ - Dengue rules in karnataka
- ਭਾਰਤ ਵਿੱਚ ਕਦੋਂ ਬਣਿਆ ਸੀ ਪਹਿਲਾ ਆਧਾਰ ਕਾਰਡ ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ... - HISTORY OF AADHAAR CARD IN INDIA