ਸ਼੍ਰੀਨਗਰ/ਜੰਮੂ-ਕਸ਼ਮੀਰ : ਰਾਜੌਰੀ ਦੇ ਖਵਾਸ ਦੇ ਬੁਢਲ ਇਲਾਕੇ 'ਚ ਸੋਮਵਾਰ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਸਾਰੇ ਸ਼ੱਕੀਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ।
Major terror attack on Army picket in remote village of Rajouri thwarted. Firing underway. More details awaited: PRO Defence Jammu pic.twitter.com/dOjh25MQZU
— ANI (@ANI) July 22, 2024
ਫੌਜੀ ਕੈਂਪ 'ਤੇ ਗੋਲੀਬਾਰੀ: ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਤੜਕੇ ਕਰੀਬ 3.30 ਵਜੇ ਅੱਤਵਾਦੀਆਂ ਨੇ ਗੁੰਡਾ ਪਿੰਡ 'ਚ ਹਾਲ ਹੀ 'ਚ ਬਣੇ ਫੌਜੀ ਕੈਂਪ 'ਤੇ ਗੋਲੀਬਾਰੀ ਕੀਤੀ। ਫੌਜ ਨੇ ਵੀ ਇਸ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਅਤੇ ਕੁਝ ਦੇਰ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੁੰਦੀ ਰਹੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਫੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ।
ਇਸ ਦੌਰਾਨ ਪੀਆਰਓ ਰੱਖਿਆ ਜੰਮੂ ਨੇ ਕਿਹਾ ਕਿ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਕਿਉਂਕਿ ਫੌਜ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਲਾਕੇ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਸੁਰੱਖਿਆ ਏਜੰਸੀਆਂ ਨਾਲ ਉੱਚ ਪੱਧਰੀ ਮੀਟਿੰਗ : ਤੁਹਾਨੂੰ ਦੱਸ ਦੇਈਏ ਕਿ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੰਟਰੋਲ ਰੇਖਾ (ਐੱਲ.ਓ.ਸੀ.) ਅਤੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਬਾਅਦ ਵਿੱਚ ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਉਨ੍ਹਾਂ ਸੁਰੱਖਿਆ ਨੂੰ ਲੈ ਕੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੀਟਿੰਗ ਵੀ ਕੀਤੀ।
ਸੁਰੱਖਿਆ ਸਮੀਖਿਆ ਬੈਠਕ: ਦੱਸਿਆ ਜਾ ਰਿਹਾ ਹੈ ਕਿ ਥਲ ਸੈਨਾ ਮੁਖੀ ਨੇ ਕੇਂਦਰ ਸ਼ਾਸਤ ਪ੍ਰਦੇਸ਼ 'ਚ ਅੱਤਵਾਦ ਨਾਲ ਨਜਿੱਠਣ ਲਈ ਫੌਜ ਦੇ ਤਾਲਮੇਲ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਫੌਜ ਇਸ ਆਪਰੇਸ਼ਨ ਵਿੱਚ ਪੂਰਾ ਸਹਿਯੋਗ ਕਰੇਗੀ। ਸੁਰੱਖਿਆ ਸਮੀਖਿਆ ਬੈਠਕ 'ਚ ਬੀ.ਐੱਸ.ਐੱਫ., ਸੀ.ਆਰ.ਪੀ.ਐੱਫ., ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ, ਖੁਫੀਆ ਏਜੰਸੀਆਂ ਦੇ ਮੁਖੀਆਂ ਅਤੇ ਹੋਰ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਹਿੱਸਾ ਲਿਆ।
ਤਵਾਦ ਵਿਰੋਧੀ ਮੁਹਿੰਮਾਂ ਨੂੰ ਸਰਗਰਮੀ: ਉੱਥੇ ਹੀ ਲੈਫਟੀਨੈਂਟ ਗਵਰਨਰ ਸਿਨਹਾ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ ਡਿਵੀਜ਼ਨ 'ਚ ਅੱਤਵਾਦ ਵਿਰੋਧੀ ਮੁਹਿੰਮਾਂ ਨੂੰ ਸਰਗਰਮੀ ਨਾਲ ਚਲਾਉਣ ਲਈ ਕਿਹਾ। ਦੱਸਿਆ ਜਾ ਰਿਹਾ ਹੈ ਕਿ ਫੌਜ ਮੁਖੀ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਰੱਖਿਆ ਅਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।