ETV Bharat / bharat

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਕੋਲ ਦਿਖਾਈ ਦੇ ਰਹੀ ਹੈ ਸਟਾਰ ਪ੍ਰਚਾਰਕਾਂ ਦੀ ਘਾਟ - Lok Sabha Election 2024

Lok Sabha Election 2024: ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ 2024 ਲਈ ਸਟਾਰ ਪ੍ਰਚਾਰਕਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੁਝ ਕੁ ਲੋਕਾਂ ਨੂੰ ਹੀ ਪਾਰਟੀ ਦੀ ਮੁਹਿੰਮ ਦੀ ਕਮਾਨ ਸੰਭਾਲਣੀ ਪਵੇਗੀ।

Etv Bharat
Etv Bharat
author img

By ETV Bharat Punjabi Team

Published : Mar 16, 2024, 7:04 PM IST

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਜ਼ੋਰਦਾਰ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪਰ ਆਮ ਆਦਮੀ ਪਾਰਟੀ ਕੋਲ ਸਟਾਰ ਪ੍ਰਚਾਰਕਾਂ ਦੀ ਘਾਟ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਾਬਕਾ ਸਿੱਖਿਆ ਮੰਤਰੀ ਸਤੇਂਦਰ ਜੈਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਵਿੱਚ ਆਬਕਾਰੀ ਨੀਤੀ ਘਪਲੇ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹਨ। ਇਹ ਲੋਕ ਪਾਰਟੀ ਦੇ ਸਟਾਰ ਪ੍ਰਚਾਰਕ ਮੰਨੇ ਜਾਂਦੇ ਹਨ। ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਨੋਟਿਸ ਵੀ ਭੇਜਿਆ ਹੈ। ਇਸ ਵਾਰ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਦਿੱਲੀ ਸਮੇਤ ਹੋਰ ਰਾਜਾਂ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲਣੀ ਹੋਵੇਗੀ।

ਇੰਡੀਆ ਗਠਜੋੜ ਦੇ ਤਹਿਤ, ਆਮ ਆਦਮੀ ਪਾਰਟੀ ਦਿੱਲੀ, ਚੰਡੀਗੜ੍ਹ, ਹਰਿਆਣਾ, ਗੁਜਰਾਤ ਅਤੇ ਗੋਆ ਵਿੱਚ ਕਾਂਗਰਸ ਦੇ ਨਾਲ ਲੋਕ ਸਭਾ ਚੋਣਾਂ ਲੜ ਰਹੀ ਹੈ। 'ਆਪ' ਦਿੱਲੀ 'ਚ ਚਾਰ, ਗੁਜਰਾਤ 'ਚ ਦੋ ਅਤੇ ਹਰਿਆਣਾ 'ਚ ਇਕ ਸੀਟ 'ਤੇ ਚੋਣ ਲੜ ਰਹੀ ਹੈ। ਇਹ ਉਹ ਸੂਬੇ ਹਨ ਜਿੱਥੇ ਅਰਵਿੰਦ ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਸਟਾਰ ਪ੍ਰਚਾਰਕ ਰਹੇ ਹਨ। ਪਰ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਮਮੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸਤੇਂਦਰ ਜੈਨ ਦੇ ਜੇਲ੍ਹ ਵਿੱਚ ਹੋਣ ਕਾਰਨ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਵਿੱਚ ਇਕੱਲੇ ਰਹਿ ਗਏ ਹਨ।ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਵਾਰ-ਵਾਰ ਸੰਮਨ ਜਾਰੀ ਹੋਣ ਕਾਰਨ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਦੂਜੇ ਪਾਸੇ ਰਾਘਵ ਚੱਢਾ ਲੋਕ ਸਭਾ ਚੋਣ ਪ੍ਰਚਾਰ ਵਿੱਚ ਪਹਿਲਾਂ ਵਾਂਗ ਸਰਗਰਮ ਨਜ਼ਰ ਨਹੀਂ ਆ ਰਹੇ ਹਨ।

ਪੰਜਾਬ ਦੇ ਭਗਵੰਤ ਮਾਨ ਵਧਾ ਰਹੇ ਹਨ ਕੇਜਰੀਵਾਲ ਦਾ ਮਾਣ: ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵਿੱਚ ਸਟਾਰ ਪ੍ਰਚਾਰਕਾਂ ਦੀ ਘਾਟ ਹੈ। ਇਸ ਦੌਰਾਨ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਵੱਖ-ਵੱਖ ਰਾਜਾਂ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਦੇ ਸਾਹਮਣੇ ਰੱਖ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ। ਹਾਲਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਕੇ ਲੋਕ ਸਭਾ ਚੋਣਾਂ ਨਹੀਂ ਲੜ ਰਹੀ ਹੈ। ਅਜਿਹੇ 'ਚ ਭਗਵੰਤ ਮਾਨ 'ਤੇ ਪੰਜਾਬ ਦੀਆਂ ਸੀਟਾਂ 'ਤੇ ਚੋਣ ਪ੍ਰਚਾਰ ਕਰਨ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।

ਇਹ ਉਹ ਆਗੂ ਹਨ ਜੋ ਇਸ ਵੇਲੇ ਪਾਰਟੀ ਵਿੱਚ ਕੌਮੀ ਮੁੱਦਿਆਂ ’ਤੇ ਬੋਲਦੇ ਹਨ: ਆਮ ਆਦਮੀ ਪਾਰਟੀ ਕੋਲ ਹੁਣ ਕੁਝ ਹੀ ਆਗੂ ਬਚੇ ਹਨ ਜੋ ਦਿੱਲੀ ਤੋਂ ਲੈ ਕੇ ਹਰ ਪਲੇਟਫਾਰਮ 'ਤੇ ਕੌਮੀ ਮੁੱਦਿਆਂ 'ਤੇ ਬੋਲਦੇ ਹਨ। ਇਨ੍ਹਾਂ ਆਗੂਆਂ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ, ਸੌਰਭ ਭਾਰਦਵਾਜ, ਰਾਘਵ ਚੱਢਾ, ਗੋਪਾਲ ਰਾਏ ਅਤੇ ਸੰਦੀਪ ਪਾਠਕ ਸ਼ਾਮਲ ਹਨ।

ਇਹ ਆਗੂ ਪਾਰਟੀ ਵਿੱਚ ਨਹੀਂ ਹਨ: ਜਦੋਂ ਆਮ ਆਦਮੀ ਪਾਰਟੀ ਨੇ ਹੋਂਦ ਵਿੱਚ ਆਉਣ ਤੋਂ ਬਾਅਦ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਤਾਂ ਪਾਰਟੀ ਕੋਲ ਕਈ ਸਟਾਰ ਪ੍ਰਚਾਰਕ ਸਨ। ਦਿੱਲੀ ਦੀਆਂ ਸੱਤ ਸੀਟਾਂ 'ਤੇ ਹੋਈਆਂ ਚੋਣਾਂ 'ਚ ਆਮ ਆਦਮੀ ਪਾਰਟੀ ਕੁਝ ਥਾਵਾਂ 'ਤੇ ਦੂਜੇ ਅਤੇ ਕਈ ਥਾਵਾਂ 'ਤੇ ਤੀਜੇ ਨੰਬਰ 'ਤੇ ਰਹੀ। ਪਾਰਟੀ ਛੱਡਣ ਵਾਲੇ ਸਟਾਰ ਪ੍ਰਚਾਰਕਾਂ ਵਿੱਚ ਡਾਕਟਰ ਕੁਮਾਰ ਵਿਸ਼ਵਾਸ, ਆਸ਼ੀਸ਼ ਖੇਤਾਨ, ਆਸ਼ੂਤੋਸ਼, ਸ਼ਾਜ਼ੀਆ ਇਲਮੀ, ਆਨੰਦ ਕੁਮਾਰ ਸ਼ਾਮਲ ਸਨ। ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਸੀ। ਸਾਬਕਾ ਵਿਧਾਇਕ ਵਿਨੋਦ ਬਿੰਨੀ, ਸਾਬਕਾ ਮੰਤਰੀ ਕਪਿਲ ਮਿਸ਼ਰਾ ਨੇ ਵੀ ਆਮ ਆਦਮੀ ਪਾਰਟੀ ਤੋਂ ਦੂਰੀ ਬਣਾ ਲਈ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.