ਨਵੀਂ ਦਿੱਲੀ: ਮੈਡੀਕਲ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦਾ ਸਾਹਮਣੇ ਆਇਆ ਹੈ, ਜਿੱਥੇ ਐਤਵਾਰ ਨੂੰ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਐੱਮ.ਡੀ. ਦੂਜੇ ਸਾਲ ਦਾ ਵਿਦਿਆਰਥੀ ਨਵਦੀਪ ਆਪਣੇ ਕਮਰੇ 'ਚ ਮ੍ਰਿਤਕ ਪਾਇਆ ਗਿਆ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਵਿਦਿਆਰਥੀ ਨਾਨਕ ਸਿੰਘ ਵੈਦ ਦਾ ਪੋਤਰਾ ਸੀ। ਉਸ ਦਾ ਅੰਤਿਮ ਸਸਕਾਰ ਮਿਤੀ 16 ਸਤੰਬਰ ਸੋਮਵਾਰ ਨੂੰ ਸਵੇਰੇ 9:30 ਵਜੇ ਸ਼ਿਵਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।
ਪੁਲਿਸ ਅਨੁਸਾਰ ਨਵਦੀਪ ਦੀ ਖੁਦਕੁਸ਼ੀ ਦੀ ਸੂਚਨਾ ਸਵੇਰੇ 7:10 ਵਜੇ ਮਿਲੀ। ਜਦੋਂ ਉਹ ਫ਼ੋਨ ਦਾ ਜਵਾਬ ਨਹੀਂ ਦੇ ਰਿਹਾ ਸੀ ਤਾਂ ਉਸ ਦੇ ਪਿਤਾ ਨੇ ਉਸ ਦੀ ਜਾਂਚ ਕਰਨ ਲਈ ਇੱਕ ਦੋਸਤ ਨੂੰ ਭੇਜਿਆ। ਜਦੋਂ ਦੋਸਤ ਨਵਦੀਪ ਦੇ ਕਮਰੇ ਵਿਚ ਪਹੁੰਚਿਆ ਤਾਂ ਉਸ ਨੇ ਦਰਵਾਜ਼ਾ ਅੰਦਰੋਂ ਬੰਦ ਦੇਖਿਆ। ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਪਤਾ ਲੱਗਾ ਕਿ ਪਹਿਲੀ ਨਜ਼ਰੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਮੂਲ ਰੂਪ ਤੋਂ ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ। ਫਿਲਹਾਲ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ 2017 ਵਿੱਚ ਨਵਦੀਪ ਨੇ NEET ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ।
MAMC ਦੇ ਵਿਦਿਆਰਥੀ ਨੇ 28 ਅਗਸਤ ਨੂੰ ਵੀ ਕੀਤੀ ਸੀ ਖੁਦਕੁਸ਼ੀ
ਇਸ ਤੋਂ ਪਹਿਲਾਂ 28 ਅਗਸਤ ਨੂੰ MAMC ਦੇ ਪਹਿਲੇ ਸਾਲ ਦੇ ਇੱਕ ਹੋਰ ਵਿਦਿਆਰਥੀ ਨੇ ਵੀ ਖੁਦਕੁਸ਼ੀ ਕਰ ਲਈ ਸੀ। ਪੁਲੀਸ ਵੱਲੋਂ ਜਾਂਚ ਕਰਨ ’ਤੇ ਮ੍ਰਿਤਕ ਦੀ ਪਛਾਣ 30 ਸਾਲਾ ਅਮਿਤ ਕੁਮਾਰ ਵਜੋਂ ਹੋਈ ਹੈ। ਉਹ ਹਰਿਆਣਾ ਦੇ ਬਹਾਦਰਗੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਵਿਦਿਆਰਥੀ ਮਾਨਸਿਕ ਰੋਗ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ।
19 ਅਗਸਤ ਨੂੰ ਏਮਜ਼ ਦੇ ਡਾਕਟਰ ਨੇ ਕੀਤੀ ਸੀ ਖੁਦਕੁਸ਼ੀ
ਇਸ ਤੋਂ ਪਹਿਲਾਂ 19 ਅਗਸਤ ਨੂੰ ਏਮਜ਼ ਦੇ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਡਾਕਟਰ ਨੇ ਨਸ਼ੇ ਦੀ ਓਵਰਡੋਜ਼ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਡਾਕਟਰ ਨਿਊਰੋ ਸਰਜਨ ਸੀ। ਉਸਦਾ ਨਾਮ ਰਾਜ ਭੋਨੀਆ ਸੀ ਅਤੇ ਉਸਨੇ 6 ਮਹੀਨੇ ਪਹਿਲਾਂ ਹੀ ਦਿੱਲੀ ਏਮਜ਼ ਤੋਂ ਆਪਣੀ ਐਮਸੀਐਚ ਪੂਰੀ ਕੀਤੀ ਸੀ। ਉਹ ਏਮਜ਼ ਵਿੱਚ ਸੀਨੀਅਰ ਰੈਜ਼ੀਡੈਂਟ ਡਾਕਟਰ ਸਨ। 34 ਸਾਲਾ ਮ੍ਰਿਤਕ ਡਾਕਟਰ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਸੀ।
- ਜਾਣੋ ਡੇਰਾ ਬਿਆਸ ਦੀ ਕਿਵੇਂ ਹੋਈ ਸ਼ੁਰੂਆਤ, ਹੁਣ ਤੱਕ ਦੇ ਮੁਖੀਆਂ 'ਚ ਸਭ ਤੋਂ ਵੱਧ ਸਾਲਾਂ ਤੱਕ ਕਿਸ ਨੇ ਸੰਭਾਲੀ ਗੁਰਗੁੱਦੀ - radha soami satsang beas
- ਲੋਨ 'ਤੇ ਲਿਆ ਸੀ ਟਰੈਕਟਰ, ਕਿਸਤਾਂ ਨਾ ਭਰਨ ਤੇ ਬੈਂਕ ਵਾਲੇ ਘਰ ਪਹੁੰਚੇ ਤਾਂ ਔਰਤ ਕੀਤਾ ਕੁਝ ਅਜਿਹਾ, ਦੇਖਣ ਵਾਲਿਆਂ ਦੇ ਉੱਡ ਗਏ ਹੋਸ਼ - BANK LOAN
- 'ਰਾਹੁਲ ਗਾਂਧੀ ਸਭ ਤੋਂ ਵੱਡਾ ਅੱਤਵਾਦੀ ਹੈ'...ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ - Ravneet Singh Bittu