ਹੈਦਰਾਬਾਦ ਡੈਸਕ: ਦੇਸ਼ 'ਚ ਮਾਨਸੂਨ ਆਪਣੀ ਰਫਤਾਰ ਨਾਲ ਅੱਗੇ ਵਧ ਰਿਹਾ ਹੈ, ਪਰ ਉੱਤਰੀ ਭਾਰਤ ਦੇ ਕਈ ਸੂਬੇ ਅਜੇ ਵੀ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਮੌਸਮ ਵਿਭਾਗ ਨੇ ਦਿੱਲੀ, ਉੱਤਰ ਪ੍ਰਦੇਸ਼, ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ, ਬਿਹਾਰ ਅਤੇ ਝਾਰਖੰਡ ਵਿੱਚ 13 ਜੂਨ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਮਹਾਰਾਸ਼ਟਰ, ਕਰਨਾਟਕ, ਕੇਰਲ, ਅਰੁਣਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਦੂਜੇ ਪਾਸੇ, ਅੱਜ ਪੰਜਾਬ ਵਿੱਚ ਮੰਗਲਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਹੋਇਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
ਦਿੱਲੀ ਦਾ ਮਾਹੌਲ: ਦਿੱਲੀ 'ਚ ਫਿਰ ਤੋਂ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 16 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਦਿਨ ਦਾ ਤਾਪਮਾਨ 45 ਡਿਗਰੀ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਦੱਖਣੀ ਕੋਂਕਣ ਗੋਆ, ਦੱਖਣੀ ਮੱਧ ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤੱਟਵਰਤੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦਕਿ ਉੱਤਰੀ ਅੰਦਰੂਨੀ ਕਰਨਾਟਕ, ਕੇਰਲਾ ਅਤੇ ਲਕਸ਼ਦੀਪ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣ-ਪੱਛਮੀ ਮੱਧ ਪ੍ਰਦੇਸ਼ ਅਤੇ ਵਿਦਰਭ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਉੜੀਸਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਮੱਧ ਪ੍ਰਦੇਸ਼, ਝਾਰਖੰਡ, ਬਿਹਾਰ, ਗੰਗਾ ਪੱਛਮੀ ਬੰਗਾਲ, ਉੜੀਸਾ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਆ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਗਰਮੀ ਦੀ ਲਹਿਰ ਤੋਂ ਗੰਭੀਰ ਗਰਮੀ ਦੀ ਲਹਿਰ ਆ ਸਕਦੀ ਹੈ।