ਚੰਡੀਗੜ੍ਹ: ਇਨ੍ਹੀਂ ਦਿਨੀਂ ਗਰਮੀ ਲਗਾਤਾਰ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ, ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ 8 ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਅਜੇ ਹੋਰ ਵਧੇਗਾ ਪਾਰਾ: ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੱਧ ਭਾਰਤ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਦੋ ਦਿਨਾਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਲ-ਨਾਲ ਉੱਤਰਾਖੰਡ, ਬਿਹਾਰ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਗਰਮੀ ਦੀਆਂ ਸਥਿਤੀਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ: ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 47 ਡਿਗਰੀ ਤੋਂ ਉਪਰ ਰਿਹਾ। ਮੌਸਮ ਵਿਭਾਗ ਨੇ 3 ਦਿਨ ਯਾਨੀ 24 ਮਈ ਤੱਕ ਸਖ਼ਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਤਾਪਮਾਨ 2 ਡਿਗਰੀ ਤੱਕ ਹੋਰ ਵਧ ਸਕਦਾ ਹੈ। ਇਸ ਦੌਰਾਨ 35 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਫਰੀਦਾਬਾਦ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲਿਆਂ 'ਤੇ ਆਰੇਂਜ ਅਲਰਟ ਹੈ। ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਵੀ 1.4 ਡਿਗਰੀ ਦਾ ਵਾਧਾ ਹੋਇਆ ਹੈ।
ਦਿੱਲੀ ਵਿੱਚ ਵੀ ਰਿਕਾਰਡ ਤੋੜ ਗਰਮੀ: ਰਾਜਧਾਨੀ 'ਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਰਿਕਾਰਡ ਤੋੜ ਰਹੀ ਹੈ। ਸੋਮਵਾਰ ਨੂੰ ਇਕ ਵਾਰ ਫਿਰ ਦਿੱਲੀ ਦੇ ਕਈ ਇਲਾਕਿਆਂ 'ਚ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਦਰਅਸਲ ਸੋਮਵਾਰ ਨੂੰ ਨਜਫਗੜ੍ਹ ਅਤੇ ਮੁੰਗੇਸ਼ਪੁਰ 'ਚ ਤਾਪਮਾਨ ਕ੍ਰਮਵਾਰ 47.4 ਅਤੇ 47.01 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਤਾਪਮਾਨ ਨਾਲੋਂ ਚਾਰ ਡਿਗਰੀ ਸੈਲਸੀਅਸ ਵੱਧ ਹੈ।
ਸਕੂਲ ਬੰਦ: ਗਰਮੀ ਦੇ ਮੱਦੇਨਜ਼ਰ ਹੁਣ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਬੱਚਿਆਂ ਨੂੰ ਹੀਟ ਵੇਵ ਤੋਂ ਬਚਾਇਆ ਜਾ ਸਕੇ।
- ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਭਾਜਪਾ ਨੂੰ ਵੋਟ ਨਾ ਪਉਣ ਦੀ ਕੀਤੀ ਅਪੀਲ - Appeal not to vote for BJP
- ਪਿੰਡ ਜੈਨਪੁਰ ਦੇ ਜੰਗਲਾਂ ਵਿੱਚ ਲੱਗੀ ਅੱਗ, ਦਮਕਲ ਵਿਭਾਗ ਦੀ ਵੀ ਸਾਹਮਣੇ ਆਈ ਵੱਡੀ ਲਾਪਰਵਾਹੀ ! - Fire In Forest
- CM ਮਾਨ ਦਾ ਲੁਧਿਆਣਾ 'ਚ ਰੋਡ ਸ਼ੋਅ: 'ਆਪ' ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਕਿਹਾ-ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ - CM Mann road show in Ludhiana