ਕੋਲਕਾਤਾ: ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੀ ਮੈਡੀਕਲ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਪੱਛਮੀ ਬੰਗਾਲ ਮੈਡੀਕਲ ਕੌਂਸਲ ਨੇ ਬੁੱਧਵਾਰ ਨੂੰ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ। ਇਸ ਸਬੰਧੀ ਵੀਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਮੈਡੀਕਲ ਕੌਂਸਲ ਦੇ ਇਸ ਫੈਸਲੇ ਤੋਂ ਬਾਅਦ ਸੰਦੀਸ਼ ਘੋਸ਼ ਹੁਣ ਡਾਕਟਰ ਵਜੋਂ ਪ੍ਰੈਕਟਿਸ ਨਹੀਂ ਕਰ ਸਕਣਗੇ।
ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਕਈ ਦੋਸ਼ਾਂ ਦਾ ਸਾਹਮਣਾ ਕਰ ਰਹੇ ਘੋਸ਼ ਨੂੰ ਪੱਛਮੀ ਬੰਗਾਲ ਸਰਕਾਰ ਨੇ ਪਹਿਲਾਂ ਹੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਹੁਣ ਮੈਡੀਕਲ ਕੌਂਸਲ ਵੱਲੋਂ ਰਜਿਸਟ੍ਰੇਸ਼ਨ ਰੱਦ ਕੀਤੇ ਜਾਣ ਕਾਰਨ ਡਾਕਟਰ ਵਜੋਂ ਉਨ੍ਹਾਂ ਦੀ ਪਛਾਣ ਖਤਮ ਹੋ ਗਈ ਹੈ ਅਤੇ ਇਸ ਫੈਸਲੇ ਨਾਲ ਅੰਦੋਲਨ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਰਾਹਤ ਮਿਲੀ ਹੈ।
ਜੂਨੀਅਰ ਡਾਕਟਰਾਂ ਨੇ ਸ਼ੁਰੂ ਤੋਂ ਹੀ ਸੰਦੀਪ ਘੋਸ਼ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। 2 ਸਤੰਬਰ ਨੂੰ ਘੋਸ਼ ਨੂੰ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ ਅਤੇ ਫਿਰ 14 ਸਤੰਬਰ ਨੂੰ ਸਰਕਾਰੀ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਬੂਤ ਨਸ਼ਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਉਦੋਂ ਤੋਂ ਹੀ ਸੀਨੀਅਰ ਡਾਕਟਰ ਸੰਦੀਪ ਘੋਸ਼ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਮੰਗ ਕਰ ਰਹੇ ਸਨ। ਮੈਡੀਕਲ ਕੌਂਸਲ ਨੇ ਘੋਸ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਦਾ ਘੋਸ਼ ਨੂੰ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣਾ ਸੀ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਆਈਐਮਏ ਨੇ ਸਵਾਲ ਉਠਾਇਆ ਕਿ ਉਸ ਦੀ ਰਜਿਸਟ੍ਰੇਸ਼ਨ ਰੱਦ ਕਿਉਂ ਨਹੀਂ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਮੈਡੀਕਲ ਕੌਂਸਲ ਦੀ ਮੀਟਿੰਗ ਹੋਈ। ਜਿਸ 'ਚ ਉਸ ਦੀ ਰਜਿਸਟ੍ਰੇਸ਼ਨ ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਵੀਰਵਾਰ ਨੂੰ ਉਸ ਦੀ ਰਜਿਸਟ੍ਰੇਸ਼ਨ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।
ਜੂਨੀਅਰ ਡਾਕਟਰ ਰੁਮੇਲਿਕਾ ਕੁਮਾਰ ਨੇ ਕਿਹਾ, "ਪਹਿਲੇ ਦਿਨ ਤੋਂ ਹੀ ਅਸੀਂ ਕਹਿੰਦੇ ਆ ਰਹੇ ਹਾਂ ਕਿ ਸੰਦੀਪ ਘੋਸ਼ ਧਮਕੀਆਂ ਦੇ ਕਲਚਰ ਦੇ ਨੇਤਾਵਾਂ ਵਿੱਚੋਂ ਇੱਕ ਹੈ। ਪਰ ਸਾਨੂੰ ਇਹ ਸਮਝ ਨਹੀਂ ਆਇਆ ਕਿ ਉਸ ਦੀ ਰਜਿਸਟਰੇਸ਼ਨ ਰੱਦ ਕਰਨ ਵਿੱਚ 40 ਦਿਨ ਕਿਉਂ ਲੱਗ ਗਏ। ਪਰ ਅਸੀਂ ਇੰਨਾ ਕਹਿ ਸਕਦੇ ਹਾਂ ਕਿ ਚੰਗੀ ਭਾਵਨਾ ਪ੍ਰਬਲ ਹੋਈ ਹੈ। ” ਹਾਲਾਂਕਿ ਸੀਨੀਅਰ ਡਾਕਟਰਾਂ ਦੀ ਮੰਗ ਹੈ ਕਿ ਕੇਵਲ ਘੋਸ਼ ਹੀ ਨਹੀਂ ਬਲਕਿ ਪੂਰੀ ਮੈਡੀਕਲ ਕੌਂਸਲ ਨੂੰ ਭੰਗ ਕਰ ਦਿੱਤਾ ਜਾਵੇ।
- ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਬਿਆਨ 'ਤੇ ਤਰੁਣ ਚੁੱਘ ਦਾ ਜਵਾਬੀ ਹਮਲਾ, ਕਿਹਾ - ਪਾਕਿਸਤਾਨ ਦੀ ਭਾਸ਼ਾ ਬੋਲ ਰਹੀ ਹੈ ਕਾਂਗਰਸ - Pak Defence Minister claim
- ਆਤਿਸ਼ੀ ਦਾ 21 ਸਤੰਬਰ ਨੂੰ ਸਹੁੰ ਚੁੱਕ ਸਮਾਗਮ, ਮੁਕੇਸ਼ ਅਹਲਾਵਤ ਹੋਣਗੇ ਨਵੇਂ ਕੈਬਨਿਟ ਮੰਤਰੀ, ਇਹ ਵਿਧਾਇਕ ਵੀ ਚੁੱਕਣਗੇ ਸਹੁੰ - cm oath ceremony
- 'ਇਕ ਦੇਸ਼ ਇੱਕ ਚੋਣ' ਕੇਂਦਰ ਸਰਕਾਰ ਦਾ ਫੈਸਲਾ ਸਹੀ ਜਾਂ ਗਲਤ, ਸਮਾਜ ਸੇਵੀ ਨੇ ਕਿਹਾ- ਇਤਿਹਾਸ ਦੁਹਰਾਇਆ ਜਾਵੇਗਾ - One Nation One Election