ETV Bharat / business

ਕੇਂਦਰੀ ਕਰਮਚਾਰੀਆਂ ਨੂੰ ਅੱਜ ਵੱਡਾ ਤੋਹਫਾ ... ਜਾਣੋ, ਅੱਜ DA ਵਿੱਚ ਕਿੰਨੇ ਫੀਸਦੀ ਹੋ ਸਕਦਾ ਵਾਧਾ ! - HIKE IN DA

ਮੋਦੀ ਕੈਬਨਿਟ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ। ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

hike in DA
ਕੇਂਦਰੀ ਕਰਮਚਾਰੀਆਂ ਨੂੰ ਅੱਜ ਵੱਡਾ ਤੋਹਫਾ ... (Etv Bharat)
author img

By ETV Bharat Business Team

Published : Oct 16, 2024, 2:16 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ। ਮੀਡੀਆ ਰਿਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ ਕਰੀਬ 3 ਫੀਸਦੀ ਦਾ ਵਾਧਾ ਕਰ ਸਕਦਾ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਮੂਲ ਤਨਖਾਹ ਦੇ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਜਾਵੇਗਾ। ਸੀਐਨਬੀਸੀ-ਆਵਾਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਬੁੱਧਵਾਰ ਨੂੰ ਮਹਿੰਗਾਈ ਰਾਹਤ (ਡੀਆਰ) 'ਤੇ ਮੀਟਿੰਗ ਹੋਵੇਗੀ।

ਕਦੋਂ ਤੋਂ ਲਾਗੂ ਹੋਵੇਗਾ ?

ਦੱਸ ਦੇਈਏ ਕਿ 3 ਫੀਸਦੀ ਡੀਏ ਵਾਧੇ ਤੋਂ ਬਾਅਦ ਐਂਟਰੀ ਲੈਵਲ ਸਰਕਾਰੀ ਕਰਮਚਾਰੀ, ਜਿਨ੍ਹਾਂ ਦੀ ਬੇਸਿਕ ਤਨਖਾਹ 18,000 ਰੁਪਏ ਪ੍ਰਤੀ ਮਹੀਨਾ ਹੈ। ਉਨ੍ਹਾਂ ਦੀ ਤਨਖਾਹ ਵਧ ਕੇ 540 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਡੀਏ ਵਿੱਚ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।

1 ਕਰੋੜ ਤੋਂ ਵੱਧ ਕਰਮਚਾਰੀਆਂ ਨੂੰ ਮਿਲੇਗਾ ਲਾਭ

ਇਸ ਵਾਧੇ ਨਾਲ 1 ਕਰੋੜ ਤੋਂ ਵੱਧ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ। ਕੇਂਦਰੀ ਕਰਮਚਾਰੀਆਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦਾ ਬਕਾਇਆ ਵੀ ਮਿਲੇਗਾ।

ਡੀਏ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਦੋਂ ਕਿ ਮਹਿੰਗਾਈ ਰਾਹਤ (ਡੀਆਰ) ਪੈਨਸ਼ਨਰਾਂ ਨੂੰ ਦਿੱਤੀ ਜਾਂਦੀ ਹੈ। ਆਮ ਤੌਰ 'ਤੇ, ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ ਡੀਏ ਵਧਾਉਂਦੀ ਹੈ, ਜੋ ਜਨਵਰੀ ਅਤੇ ਜੁਲਾਈ ਤੋਂ ਲਾਗੂ ਹੁੰਦਾ ਹੈ। ਹਾਲਾਂਕਿ ਇਸ ਸਾਲ ਜੁਲਾਈ 'ਚ ਡੀਏ ਦੇ ਵਾਧੇ ਦੇ ਐਲਾਨ 'ਚ ਕਾਫੀ ਦੇਰੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.