ਚੰਡੀਗੜ੍ਹ (Punjab Budget for education): ਪੰਜਾਬ ਵਿਧਾਨ ਸਭਾ ਵਿੱਚ ਅੱਜ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦਾ ਕੁੱਲ੍ਹ ਬਜਟ ਪੇਸ਼ ਕਰ ਦਿੱਤਾ ਹੈ। ਖਜ਼ਾਨਾ ਮੰਤਰੀ ਨੇ ਕਿਹਾ ਕਿ ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਬਜਟ ਨੂੰ ਵਧਾਇਆ ਹੈ।
ਸਿੱਖਿਆ ਲਈ16 ਹਜ਼ਾਰ 987 ਕਰੋੜ ਰੁਪਏ ਬਜਟ ਦੀ ਤਜਵੀਜ਼: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਤੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀ ਗੱਲ ਕਰਦੀ ਹੈ ਅਤੇ ਇਸ ਵਾਰ ਸੂਬਾ ਸਰਕਾਰ ਨੇ ਸਿੱਖਿਆ ਲਈ ਮਿਸਾਲੀ ਬਜਟ ਵੀ ਪੇਸ਼ ਕੀਤਾ ਹੈ। 16 ਹਜ਼ਾਰ 987 ਕਰੋੜ ਰੁਪਏ ਦਾ ਸਿੱਖਿਆ ਬਜਟ ਰੱਖਿਆ ਗਿਆ ਹੈ। ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਖ਼ਜ਼ਾਨਾ ਮੰਤਰੀ ਨੇ ਅੰਕੜਿਆਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ।
ਤਕਨੀਕੀ ਅਤੇ ਉੱਚ ਸਿੱਖਿਆ ਲਈ ਰਾਖਵਾਂ ਬਜਟ: ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਕੀਤੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਅਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ।
- ਰਵਨੀਤ ਬਿੱਟੂ ਸਾਥੀਆਂ ਸਮੇਤ ਅੱਜ ਬਾਅਦ ਦੁਪਹਿਰ ਦੇਣਗੇ ਗ੍ਰਿਫ਼ਤਾਰੀ, ਕਾਨੂੰਨੀ ਕਾਰਵਾਈ 'ਚ ਵਿਘਨ ਪਾਉਣ ਦਾ ਬਿੱਟੂ ਉੱਤੇ ਹੈ ਇਲਜ਼ਾਮ
- ਅੱਜ ਪੰਜਾਬ ਦਾ ਬਜਟ ਹੋਵੇਗਾ ਪੇਸ਼, ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ ਨੂੰ ਪੂਰਾ ਕਰ ਸਕਦੀ ਹੈ ਸਰਕਾਰ
- ਕਿਸਾਨ ਅੰਦੋਲਨ ਉੱਤੇ ਖੇਤੀਬਾੜੀ ਮਾਹਿਰ ਸਰਦਾਰਾ ਸਿੰਘ ਜੋਹਲ ਦਾ ਬਿਆਨ, ਕਿਹਾ-ਕਿਸਾਨਾਂ ਵੱਲੋਂ ਸੜਕਾਂ ਅਤੇ ਟ੍ਰੇਨਾਂ ਰੋਕਣੀਆਂ ਗਲਤ, ਕਿਹਾ-ਪੰਜਾਬ 'ਚੋਂ ਭੱਜ ਰਹੀ ਇੰਡਸਟਰੀ
525 ਕਰੋੜ ਰੁਪਏ ਦੀ ਵੰਡ: ਲੜਕੀਆਂ ਲਈ 05 ਸਰਕਾਰੀ ਪੋਲੀਟੈਕਨਿਕ ਕਾਲਜ ਸਹਿ- ਵਿੱਚ ਤਬਦੀਲ ਵਿਦਿਅਕ ਸੰਸਥਾਵਾਂ ਦੀ ਦੋਹਰੀ ਪ੍ਰਣਾਲੀ ਅਧੀਨ 180 MOU ਕਾਰਜਸ਼ੀਲ ਅਤੇ 2760 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਸਥਾਨਕ ਮੰਗ ਦੇ ਆਧਾਰ 'ਤੇ ਵਾਧੂ ਕੋਰਸ ਸ਼ੁਰੂ ਕੀਤੇ ਜਾਣਗੇ। ਵਿਭਾਗ ਦੇ ਭਵਿੱਖ ਦੇ ਯਤਨਾਂ ਦਾ ਸਮਰਥਨ ਕਰਨ ਲਈ 525 ਕਰੋੜ ਰੁਪਏ ਦੀ ਵੰਡ ਵੀ ਕੀਤੀ ਗਈ ਹੈ।