ਚੰਡੀਗੜ੍ਹ: ਪੰਜਾਬੀ ਸਿਨੇਮਾ ਦੀਆਂ ਅਗਾਮੀ ਅਰਥ-ਭਰਪੂਰ ਅਤੇ ਬਹੁ-ਚਰਚਿਤ ਫਿਲਮਾਂ ਵਿੱਚ ਸ਼ੁਮਾਰ ਕਰਵਾ ਰਹੀ 'ਫ਼ਰਲੋ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
'ਰਾਊਡ ਸਕੇਅਰ ਪ੍ਰੋਡੋਕਸ਼ਨ' ਅਤੇ 'ਗੁਰਪ੍ਰੀਤ ਘੁੱਗੀ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਦਿਲਚਸਪ-ਡਰਾਮਾ ਫਿਲਮ ਦਾ ਨਿਰਦੇਸ਼ਨ ਵਿਕਰਮ ਗਰੋਵਲ ਵੱਲੋਂ ਕੀਤਾ ਗਿਆ ਹੈ, ਜੋ ਇਸ ਅਲਹਦਾ ਕੰਟੈਂਟ ਪੰਜਾਬੀ ਫਿਲਮ ਨਾਲ ਬਤੌਰ ਨਿਰਦੇਸ਼ਕ ਪਾਲੀਵੁੱਡ 'ਚ ਇੱਕ ਹੋਰ ਪ੍ਰਭਾਵੀ ਪਾਰੀ ਦੇ ਆਗਾਜ਼ ਵੱਲ ਵਧਣ ਜਾ ਰਹੇ ਹਨ।
ਨਿਰਮਾਤਾ ਗੁਰਪ੍ਰੀਤ ਘੁੱਗੀ ਅਤੇ ਕੁਲਜੀਤ ਕੌਰ ਦੁਆਰਾ ਨਿਰਮਿਤ ਕੀਤੀ ਗਈ ਇਸ ਫਿਲਮ ਦਾ ਲੇਖ ਗੁਰਲਵ ਸਿੰਘ ਰਟੌਲ ਅਤੇ ਪਰਵਿੰਦਰ ਸਿੰਘ ਦੁਆਰਾ ਕੀਤਾ ਗਿਆ ਹੈ, ਜੋ ਇੰਨੀਂ ਦਿਨੀਂ ਲੇਖਕ ਜੋੜੀ ਦੇ ਰੂਪ ਵਿੱਚ ਪੰਜਾਬੀ ਸਿਨੇਮਾ ਗਲਿਆਰਿਆਂ ਵਿੱਚ ਚੌਖੀ ਭੱਲ ਕਾਇਮ ਕਰਦੇ ਜਾ ਰਹੇ ਹਨ।
ਪਰਿਵਾਰਿਕ ਰੰਗਾਂ ਵਿੱਚ ਰੰਗੀ ਗਈ ਇਸ ਫਿਲਮ ਦੁਆਰਾ ਅਦਾਕਾਰ ਗੁਰਪ੍ਰੀਤ ਘੁੱਗੀ ਨਿਰਮਾਤਾ ਦੇ ਤੌਰ ਉਤੇ ਵੀ ਇੱਕ ਹੋਰ ਨਵੀਂ ਸਿਨੇਮਾ ਪਾਰੀ ਸ਼ੁਰੂ ਕਰਨ ਜਾ ਰਹੇ ਹਨ, ਜੋ ਉਕਤ ਫਿਲਮ ਨਾਲ ਅਪਣੇ ਫਿਲਮ ਨਿਰਮਾਣ ਹਾਊਸ ਦਾ ਵੀ ਮੁੱਢ ਬੰਨਣ ਜਾ ਰਹੇ ਹਨ।
ਮੇਨ ਸਟ੍ਰੀਮ ਸਿਨੇਮਾ ਤੋਂ ਵੱਖਰਾ ਹੱਟ ਕੇ ਬਣਾਈ ਜਾ ਰਹੀ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ ਅਤੇ ਅਦਾਕਾਰਾ ਲਵ ਗਿੱਲ ਲੀਡਿੰਗ ਰੋਲ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਗੁਰਿੰਦਰ ਮਕਣਾ, ਹਨੀ ਮੱਟੂ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।
10 ਜਨਵਰੀ 2025 ਨੂੰ ਦੁਨੀਆਭਰ ਵਿੱਚ ਰਿਲੀਜ਼ ਕੀਤੀ ਜਾ ਰਹੀ ਇਸ ਫਿਲਮ ਨੂੰ ਲੈ ਕੇ ਅਦਾਕਾਰ ਗੁਰਪ੍ਰੀਤ ਘੁੱਗੀ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ, ਜਿੰਨ੍ਹਾਂ ਅਨੁਸਾਰ ਬਿੱਗ ਸੈੱਟਅੱਪ ਅਧੀਨ ਬਣਾਈ ਗਈ ਇਸ ਫਿਲਮ ਵਿੱਚ ਉਨ੍ਹਾਂ ਦੀਆਂ ਅਦਾਕਾਰੀ ਦੇ ਕੁਝ ਹੋਰ ਨਿਵੇਕਲੇ ਸ਼ੇਡਜ਼ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ।
ਇਹ ਵੀ ਪੜ੍ਹੋ:
- ਸੀਐੱਮ ਮਾਨ ਨੂੰ ਮਿਲੇ ਗਾਇਕ ਦਿਲਜੀਤ ਦੁਸਾਂਝ, ਲੋਕਾਂ ਨੇ ਗਾਇਕ ਨੂੰ ਕੀਤੀ ਕਿਸਾਨੀ ਧਰਨੇ ਉਤੇ ਜਾਣ ਦੀ ਅਪੀਲ, ਬੋਲੇ-ਮਰਨ ਵਰਤ ਉਤੇ ਬੈਠੇ...
- ਕਿਸੇ ਦਾ ਨਾਂਅ ਬੰਬ ਧਮਾਕਿਆਂ 'ਚ ਅਤੇ ਕਿਸੇ ਨੇ ਸ਼ਰੇਆਮ ਕੁੱਟਿਆ ਪੱਤਰਕਾਰ, ਜੇਲ੍ਹ ਦੀ ਹਵਾ ਖਾ ਚੁੱਕੇ ਨੇ ਇਹ ਸਿਤਾਰੇ
- ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, 'ਪੁਸ਼ਪਾ 2' ਸਟਾਰ ਔਰਤ ਦੀ ਮੌਤ ਦੇ ਮਾਮਲੇ 'ਚ ਹੋਏ ਸਨ ਗ੍ਰਿਫ਼ਤਾਰ