ਮੁੰਬਈ: ਸ਼ਾਹਰੁਖ ਖਾਨ ਨੂੰ ਅੱਜ 7 ਨਵੰਬਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਤੇ ਬਾਂਦਰਾ ਪੁਲਿਸ ਸਟੇਸ਼ਨ 'ਚ ਦਹਿਸ਼ਤ ਦਾ ਮਾਹੌਲ ਹੈ।
ਸ਼ਾਹਰੁਖ ਖਾਨ ਦੀ ਧਮਕੀ ਦੇ ਮਾਮਲੇ 'ਚ ਬਾਂਦਰਾ ਪੁਲਿਸ ਨੇ ਧਾਰਾ 308 (4) ਅਤੇ 351 (3) (4) ਤਹਿਤ ਮਾਮਲਾ ਦਰਜ ਕਰ ਲਿਆ ਹੈ। ਖਬਰਾਂ ਮੁਤਾਬਕ ਮੁੰਬਈ ਪੁਲਿਸ ਨੂੰ ਇੱਕ ਵਿਅਕਤੀ ਦਾ ਫੋਨ ਆਇਆ ਹੈ, ਜਿਸ ਨੇ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਸ਼ਾਹਰੁਖ ਖਾਨ ਦੀ ਜਾਨ ਨੂੰ ਖ਼ਤਰਾ
ਖਬਰਾਂ ਦੀ ਮੰਨੀਏ ਤਾਂ ਪੁਲਿਸ ਮੁਤਾਬਕ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਵਿਅਕਤੀ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਦਾ ਨਾਂ ਫੈਜ਼ਾਨ ਖਾਨ ਹੈ। ਹੁਣ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਪਤਾ ਲਗਾ ਰਹੀ ਹੈ ਕਿ ਸਲਮਾਨ ਖਾਨ ਦੀ ਹੱਤਿਆ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਕੋਈ ਹੱਥ ਹੈ ਜਾਂ ਨਹੀਂ।
ਖ਼ਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ। ਦੂਜੇ ਪਾਸੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸੰਬੰਧੀ ਇੱਕ ਟੀਮ ਰਾਏਪੁਰ ਵੀ ਪਹੁੰਚ ਗਈ ਹੈ।
Mumbai | Case registered against an unidentified person at Bandra Police Station in Mumbai for allegedly giving a threat to actor Shah Rukh Khan. Offence u/s 308(4), 351(3)(4) BNS registered. Details awaited.
— ANI (@ANI) November 7, 2024
(File photo) pic.twitter.com/wE0fdO8sd9
ਸ਼ਾਹਰੁਖ ਖਾਨ ਨੂੰ ਪਹਿਲਾਂ ਵੀ ਮਿਲ ਚੁੱਕੀਆਂ ਨੇ ਧਮਕੀਆਂ
ਦੱਸ ਦੇਈਏ ਕਿ ਸਾਲ 2023 'ਚ 'ਪਠਾਨ' ਅਤੇ 'ਜਵਾਨ' ਦੀ ਵੱਡੀ ਸਫ਼ਲਤਾ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਸੀ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸ਼ਾਹਰੁਖ ਖਾਨ ਨੂੰ ਆਪਣੀ ਨਵੀਂ ਫਿਲਮ ਲਈ ਡਬਿੰਗ ਸਟੂਡੀਓ 'ਚ ਵਾਰ-ਵਾਰ ਦੇਖਿਆ ਜਾ ਰਿਹਾ ਹੈ। ਸ਼ਾਹਰੁਖ ਖਾਨ ਨੇ ਹਾਲ ਹੀ 'ਚ ਆਪਣਾ 59ਵਾਂ ਜਨਮਦਿਨ ਆਪਣੇ ਪ੍ਰਸ਼ੰਸਕਾਂ ਵਿਚਕਾਰ ਮਨਾਇਆ। ਸ਼ਾਹਰੁਖ ਖਾਨ ਨੂੰ ਜਨਮਦਿਨ ਤੋਂ 5 ਦਿਨ ਬਾਅਦ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਇਸ ਸਮੇਂ ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਹਨ। ਸਲਮਾਨ ਖਾਨ ਨੂੰ ਇੱਕ ਤੋਂ ਬਾਅਦ ਇੱਕ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਦੌਰਾਨ ਸਲਮਾਨ ਖਾਨ ਦੇ ਕੋ-ਸਟਾਰ ਅਤੇ ਦੋਸਤ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉੱਥੇ ਹੀ ਇਸ ਖਬਰ ਨੇ ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ 'ਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਕਾਫੀ ਉਡੀਕੀ ਜਾ ਰਹੀ ਫਿਲਮ 'ਕਿੰਗ' ਦੀ ਤਿਆਰੀ 'ਚ ਰੁੱਝੇ ਹੋਏ ਹਨ।
ਇਹ ਵੀ ਪੜ੍ਹੋ: