ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਬਤੌਰ ਅਦਾਕਾਰ ਅਤੇ ਨਿਰਦੇਸ਼ਕ ਮਜ਼ਬੂਤ ਪੈੜਾਂ ਸਿਰਜਦੇ ਜਾ ਰਹੇ ਹਨ ਅਦਾਕਾਰ ਟਾਈਗਰ ਹਰਮੀਕ ਸਿੰਘ, ਜਿੰਨ੍ਹਾਂ ਨੂੰ ਜਲਦ ਸ਼ੁਰੂ ਹੋਣ ਜਾ ਰਹੇ ਵੈੱਬ ਸ਼ੋਅ 'ਲਵਲੀ ਲੋਲਾ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਇਸ ਬਿੱਗ ਸੈੱਟਅਪ ਸ਼ੋਅ ਵਿੱਚ ਮੇਨ ਵਿਲੇਨ ਵਜੋਂ ਨਜ਼ਰ ਆਉਣਗੇ।
'ਡ੍ਰੀਮੀਆਤਾ ਇੰਟਰਟੇਨਮੈਂਟ' ਦੇ ਬੈਨਰ ਹੇਠ ਪੇਸ਼ ਕੀਤੇ ਜਾ ਰਹੇ ਉਕਤ ਸ਼ੋਅ ਦਾ ਨਿਰਮਾਣ ਸਰਗੁਣ ਮਹਿਤਾ ਅਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਕਰ ਰਹੇ ਹਨ, ਜਿੰਨ੍ਹਾਂ ਦੇ ਪ੍ਰੋਡੋਕਸ਼ਨ ਹਾਊਸ ਵੱਲੋਂ ਬਣਾਏ ਜਾ ਰਹੇ ਇਸ ਸ਼ੋਅ ਵਿੱਚ ਬਾਲੀਵੁੱਡ ਅਤੇ ਛੋਟੇ ਪਰਦੇ ਦੀਆਂ ਦੋ ਚਰਚਿਤ ਅਦਾਕਾਰਾ ਗੌਹਰ ਖਾਨ ਅਤੇ ਈਸ਼ਾ ਮਾਲਵੀਆ ਲੀਡਿੰਗ ਭੂਮਿਕਾਵਾਂ ਅਦਾ ਕਰ ਰਹੀਆਂ ਹਨ।
ਪੰਜਾਬ ਦੇ ਖਰੜ੍ਹ ਇਲਾਕਿਆਂ ਵਿੱਚ ਫਿਲਮਾਏ ਜਾ ਰਹੇ ਉਕਤ ਸ਼ੋਅ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਮਨੀ ਬੋਪਾਰਾਏ ਤੋਂ ਇਲਾਵਾ ਇੰਦਰਪ੍ਰੀਤ ਸਿੰਘ, ਨਿਖਿਲ ਖੁਰਾਣਾ ਵੀ ਮਹੱਤਵਪੂਰਨ ਕਿਰਦਾਰ ਅਦਾ ਕਰ ਰਹੇ ਹਨ।
ਕਲਰਜ਼ ਚੈੱਨਲ ਦੇ ਪਾਪੂਲਰ ਟੀਵੀ ਸੀਰੀਅਲ ਉਡਾਰੀਆਂ 'ਚ ਨਿਭਾਈ ਗ੍ਰੇ-ਸ਼ੇਡ ਭੂਮਿਕਾ ਨੂੰ ਲੈ ਕੇ ਵੀ ਕਾਫ਼ੀ ਚਰਚਾ ਦਾ ਕੇਂਦਰ ਬਿੰਦੂ ਬਣੇ ਰਹੇ ਹਨ ਅਦਾਕਾਰ ਟਾਈਗਰ ਹਰਮੀਕ ਸਿੰਘ, ਜੋ ਬੈਕ-ਟੂ-ਬੈਕ ਦੂਜੀ ਵਾਰ 'ਡ੍ਰੀਮੀਆਤਾ ਇੰਟਰਟੇਨਮੈਂਟ' ਦੇ ਕਿਸੇ ਸ਼ੋਅ ਵਿੱਚ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੇ ਹਨ, ਜਿਸ ਵਿੱਚ ਨਿਭਾਏ ਜਾ ਰਹੇ ਅਲਹਦਾ ਅਤੇ ਚੁਣੌਤੀਪੂਰਨ ਰੋਲ ਨੂੰ ਲੈ ਕੇ ਉਹ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਨਿਰਦੇਸ਼ਕ ਦੇ ਰੂਪ ਵਿੱਚ ਸ਼ੂਰੂ ਹੋਣ ਜਾ ਰਹੀ ਅਪਣੀ ਪਹਿਲੀ ਹਿੰਦੀ ਫਿਲਮ ਨੂੰ ਲੈ ਕੇ ਤਿਆਰੀਆਂ ਨੂੰ ਆਖਰੀ ਛੋਹਾਂ ਦੇ ਰਹੇ ਟਾਈਗਰ ਹਰਮੀਕ ਅਨੁਸਾਰ ਉਕਤ ਨਵੇਂ ਸ਼ੋਅ ਵਿੱਚ ਵੀ ਉਨ੍ਹਾਂ ਨੂੰ ਕਾਫ਼ੀ ਚੁਣੌਤੀਪੂਰਨ ਕਿਰਦਾਰ ਅਦਾ ਕਰਨ ਦਾ ਅਵਸਰ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਦੀ ਅਦਾਕਾਰੀ ਦੇ ਕੁਝ ਹੋਰ ਵੱਖਰੇ ਸ਼ੇਡਜ਼ ਦਰਸ਼ਕਾਂ ਅਤੇ ਉਨ੍ਹਾਂ ਦੇ ਚਾਹੁੰਣ ਵਾਲਿਆਂ ਨੂੰ ਵੇਖਣ ਨੂੰ ਮਿਲਣਗੇ।
ਇਹ ਵੀ ਪੜ੍ਹੋ: