ETV Bharat / entertainment

ਪੰਜਾਬੀ ਫਿਲਮ 'ਨਿੱਕਾ ਜ਼ੈਲਦਾਰ 4' ਦਾ ਹਿੱਸਾ ਬਣੀ ਅਦਾਕਾਰਾ ਜਯੋਤੀ ਅਰੋੜਾ, ਅਹਿਮ ਭੂਮਿਕਾ 'ਚ ਆਵੇਗੀ ਨਜ਼ਰ - Actress Jyoti Arora

author img

By ETV Bharat Entertainment Team

Published : May 11, 2024, 1:02 PM IST

Jyoti Arora In Nikka Zaildar 4: ਹਾਲ ਹੀ ਵਿੱਚ ਨਵੀਂ ਪੰਜਾਬੀ ਫਿਲਮ 'ਨਿੱਕਾ ਜ਼ੈਲਦਾਰ 4' ਦੀ ਰਿਲੀਜ਼ ਮਿਤੀ ਦਾ ਐਲਾਨ ਕੀਤਾ ਗਿਆ ਹੈ, ਇਸ ਸ਼ਾਨਦਾਰ ਫਿਲਮ ਦਾ ਪ੍ਰਭਾਵੀ ਹਿੱਸਾ ਅਦਾਕਾਰਾ ਜਯੋਤੀ ਅਰੋੜਾ ਵੀ ਬਣ ਗਈ ਹੈ।

Jyoti Arora In Nikka Zaildar 4
Jyoti Arora In Nikka Zaildar 4 (instagram)

ਚੰਡੀਗੜ੍ਹ: ਪੰਜਾਬੀ ਸਿਨੇਮਾ ਖੇਤਰ ਵਿੱਚ ਸ਼ਾਨਦਾਰ ਪਹਿਚਾਣ ਸਥਾਪਿਤ ਕਰਨ ਵਿੱਚ ਸਫ਼ਲ ਰਹੀ ਹੈ ਅਦਾਕਾਰਾ ਜਯੋਤੀ ਅਰੋੜਾ, ਜਿੰਨ੍ਹਾਂ ਨੂੰ ਪੰਜਾਬੀ ਫਿਲਮ 'ਨਿੱਕਾ ਜ਼ੈਲਦਾਰ 4' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਇਸ ਬਹੁ-ਚਰਚਿਤ ਸੀਕਵਲ ਫਿਲਮ ਵਿੱਚ ਕਾਫ਼ੀ ਮਹੱਤਵਪੂਰਨ ਕਿਰਦਾਰ ਨਿਭਾਉਂਦੀ ਨਜ਼ਰੀ ਪਏਗੀ।

'ਵਾਈਟ ਹਿੱਲ ਸਟੂਡੀਓਜ਼' ਅਤੇ 'ਪਟਿਆਲਾ ਮੋਸ਼ਨ ਪਿਕਚਰਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਲੇਖਨ ਜਗਦੀਪ ਸਿੱਧੂ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਸਿਮਰਜੀਤ ਸਿੰਘ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਕਈ ਸੁਪਰ-ਡੁਪਰ ਹਿੱਟ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਜ਼ਿਲ੍ਹਾਂ ਮੋਹਾਲੀ ਅਤੇ ਪਟਿਆਲਾ ਨੇੜਲੇ ਇਲਾਕਿਆਂ ਵਿੱਚ ਫਿਲਮਾਈ ਜਾ ਰਹੀ ਉਕਤ ਫਿਲਮ 'ਨਿੱਕਾ ਜ਼ੈਲਦਾਰ 4' ਦਾ ਪਹਿਲੀ ਵਾਰ ਹਿੱਸਾ ਬਣਨ ਜਾ ਰਹੀ ਹੈ ਅਦਾਕਾਰਾ ਜਯੋਤੀ ਅਰੋੜਾ, ਜਿੰਨ੍ਹਾਂ ਅਨੁਸਾਰ ਪੰਜਾਬੀ ਸਿਨੇਮਾ ਦੀ ਇਸ ਬਹੁ-ਚਰਚਿਤ ਅਤੇ ਬਿਹਤਰੀਨ ਫਿਲਮ ਸੀਰੀਜ਼ ਦਾ ਹਿੱਸਾ ਬਣਨਾ ਉਸ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਮੂਲ ਰੂਪ ਵਿੱਚ ਦੁਆਬੇ ਅਧੀਨ ਆਉਂਦੇ ਨਵਾਂ ਸ਼ਹਿਰ ਨਾਲ ਸੰਬੰਧਤ ਇਸ ਹੋਣਹਾਰ ਅਦਾਕਾਰਾ ਨੇ ਉਕਤ ਫਿਲਮ ਸੰਬੰਧਤ ਅਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਦੱਸਿਆ ਕਿ ਐਮੀ ਵਿਰਕ, ਸੋਨਮ ਬਾਜਵਾ, ਨਿਰਮਲ ਰਿਸ਼ੀ, ਨਿਸ਼ਾ ਬਾਨੋ, ਪਰਮਿੰਦਰ ਗਿੱਲ, ਸਤਵੰਤ ਕੌਰ ਅਤੇ ਹੋਰ ਕਈ ਮੰਨੇ-ਪ੍ਰਮੰਨੇ ਅਤੇ ਮੰਝੇ ਹੋਏ ਕਲਾਕਾਰਾਂ ਨਾਲ ਇਸ ਫਿਲਮ ਵਿੱਚ ਕੰਮ ਕਰਨਾ ਉਨ੍ਹਾਂ ਲਈ ਬਹੁਤ ਹੀ ਯਾਦਗਾਰੀ ਤਜ਼ਰਬੇ ਵਾਂਗ ਹੈ, ਜਿਸ ਦੌਰਾਨ ਇੰਨ੍ਹਾਂ ਸੀਨੀਅਰਜ਼ ਦੀ ਭਰਪੂਰ ਹੌਂਸਲਾ ਅਫ਼ਜ਼ਾਈ ਵੀ ਮਿਲ ਰਹੀ ਹੈ।

ਪੜਾਅ ਦਰ ਪੜਾਅ ਹੋਰ ਮਾਣਮੱਤੀਆਂ ਸਿਨੇਮਾ ਪ੍ਰਾਪਤੀਆਂ ਵੱਲ ਵੱਧ ਰਹੀ ਇਸ ਅਦਾਕਾਰਾਂ ਨੇ ਦੱਸਿਆ ਕਿ ਪਾਲੀਵੁੱਡ ਦੇ ਉੱਚਕੋਟੀ ਅਤੇ ਆਹਲਾ ਫਿਲਮਕਾਰ ਸਿਮਰਜੀਤ ਸਿੰਘ ਨਾਲ ਬਤੌਰ ਅਦਾਕਾਰਾ ਉਨ੍ਹਾਂ ਦੀ ਪਹਿਲੀ ਫਿਲਮ ਹੈ, ਜਿੰਨ੍ਹਾਂ ਦੀ ਨਿਰਦੇਸ਼ਨਾਂ ਹੇਠ ਕੰਮ ਕਰਨਾ ਵੀ ਬੇਹੱਦ ਮਾਣ ਵਾਲੀ ਗੱਲ ਹੈ।

ਹਾਲ ਹੀ ਵਿੱਚ ਰਿਲੀਜ਼ ਹੋਈ ਅਤੇ ਅਪਾਰ ਕਾਮਯਾਬੀ ਹਾਸਲ ਕਰਨ ਵਾਲੀ ਹਿੰਦੀ ਫਿਲਮ 'ਐਨੀਮਲ' ਦਾ ਵੀ ਪ੍ਰਭਾਵੀ ਹਿੱਸਾ ਰਹੀ ਹੈ ਇਹ ਬਾਕਮਾਲ ਅਦਾਕਾਰਾ, ਜਿਸ ਨੇ ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਪੰਜਾਬੀ ਫਿਲਮ ਜਗਤ ਆਪਣਾ ਆਧਾਰ ਦੇ ਦਾਇਰਾ ਕਾਫ਼ੀ ਵਿਸ਼ਾਲ ਕਰ ਲਿਆ ਹੈ, ਜਿੰਨ੍ਹਾਂ ਦੀਆਂ ਇਸ ਖਿੱਤੇ ਵਿੱਚ ਮਜ਼ਬੂਤ ਹੋ ਰਹੀਆਂ ਪੈੜਾਂ ਦਾ ਇਜ਼ਹਾਰ ਉਨ੍ਹਾਂ ਦੀ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਵੀ ਕਰਵਾਏਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.