ਚੰਡੀਗੜ੍ਹ: ਪੰਜਾਬੀ ਗਾਇਕੀ ਅਤੇ ਸਿਨੇਮਾ ਦੇ ਚਰਚਿਤ ਸਿਤਾਰਿਆਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਐਮੀ ਵਿਰਕ ਅਤੇ ਨਿਮਰਤ ਖਹਿਰਾ, ਜੋ ਅਪਣੇ ਇੱਕ ਵਿਸ਼ੇਸ਼ ਗਾਣੇ 'tell me honestly' ਲਈ ਮੁੜ ਇਕੱਠੇ ਹੋਏ ਹਨ, ਜਿੰਨ੍ਹਾਂ ਦੀ ਸ਼ਾਨਦਾਰ ਕਲੋਬ੍ਰੇਸ਼ਨ ਅਧੀਨ ਸੱਜਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਵੇਗਾ।
ਐਮੀ ਵਿਰਕ ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਜਾਰੀ ਕੀਤੇ ਜਾ ਰਹੇ ਉਕਤ ਟ੍ਰੈਕ ਦਾ ਸੰਗੀਤ ਬੋਸ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਬਿਹਤਰੀਨ ਸੰਗੀਤਬੱਧਤਾ ਦਾ ਅਹਿਸਾਸ ਕਰਵਾਉਂਦੇ ਇਸ ਸਦਾ ਬਹਾਰ ਗੀਤ ਦੇ ਬੋਲ ਮਨੀ ਸ਼ੇਰੋ ਨੇ ਰਚੇ ਹਨ।
ਪਿਆਰ ਸਨੇਹ ਭਰੇ ਜਜ਼ਬਾਤਾਂ ਅਤੇ ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਇਸ ਭਾਵਪੂਰਨ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਕਾਫ਼ੀ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਬੀ 2 ਗੈਦਰ ਪ੍ਰੋਜ਼ ਨੇ ਦਿੱਤੀ ਹੈ, ਜਿੰਨ੍ਹਾਂ ਦੀ ਕ੍ਰਿਏਟਿਵ ਟੀਮ ਅਨੁਸਾਰ ਉੱਚ ਪੱਧਰੀ ਮਾਪਦੰਢਾਂ ਅਧੀਨ ਪੰਜਾਬ ਦੀਆਂ ਵੱਖ-ਵੱਖ ਖੂਬਸੂਰਤ ਉਪਰ ਫਿਲਮਾਏ ਗਏ ਇਸ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਪ੍ਰਭਾਵੀ ਫੀਚਰਿੰਗ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ, ਜੋ ਬਹੁਤ ਹੀ ਦਿਲਕਸ਼ ਰੂਪ ਵਿੱਚ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣਗੇ।
ਸਾਲ 2022 ਵਿੱਚ ਰਿਲੀਜ਼ ਹੋਈ ਅਤੇ ਸੁਪਰ-ਡੁਪਰ ਹਿੱਟ ਰਹੀ ਪੰਜਾਬੀ ਫਿਲਮ 'ਸੌਂਕਣ-ਸੌਂਕਣੇ' ਦਾ ਖਾਸ ਆਕਰਸ਼ਨ ਰਹੇ ਐਮੀ ਵਿਰਕ ਅਤੇ ਨਿਮਰਤ ਖਹਿਰਾ ਵੱਲੋਂ ਹਾਲ ਹੀ ਵਿੱਚ ਅਪਣੀ ਇੱਕ ਹੋਰ ਬਹੁ-ਚਰਚਿਤ ਫਿਲਮ 'ਸਰਬਾਲ੍ਹਾ' ਦੀ ਸ਼ੂਟਿੰਗ ਸੰਪੂਰਨ ਕੀਤੀ ਗਈ ਹੈ, ਜਿਸ ਵਿੱਚ ਇੱਕ ਵਾਰ ਫਿਰ ਇਹ ਦੋਨੋਂ ਇਕੱਠਿਆਂ ਸਕਰੀਨ ਸ਼ੇਅਰ ਕਰਦੇ ਨਜ਼ਰੀ ਪੈਣਗੇ, ਜਿੰਨ੍ਹਾਂ ਦੀ ਆਨ ਸਕਰੀਨ ਜੋੜੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਓਧਰ ਵਰਕਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਦੀ ਮੋਹਰੀ ਕਤਾਰ ਸਟਾਰ ਐਕਟਰਜ਼ ਵਿੱਚ ਸ਼ੁਮਾਰ ਕਰਵਾਉਂਦੇ ਐਮੀ ਵਿਰਕ ਅਤੇ ਨਿਮਰਤ ਖਹਿਰਾ ਜਲਦ ਹੀ ਕੁਝ ਹੋਰ ਵੱਡੀਆਂ ਫਿਲਮਾਂ ਵਿੱਚ ਵੀ ਅਲੱਗ ਅਲੱਗ ਰੂਪ ਵਿੱਚ ਅਪਣੀ ਮੌਜੂਦਗੀ ਦਰਜ ਕਰਵਾਉਣਗੇ, ਜਿੰਨ੍ਹਾਂ ਵਿੱਚ 'ਨਿੱਕਾ ਜ਼ੈਲਦਾਰ 4', ਗਿੱਪੀ ਗਰੇਵਾਲ ਸਟਾਰਰ 'ਅਕਾਲ' ਆਦਿ ਸ਼ੁਮਾਰ ਹਨ। ਸੰਗੀਤਕ ਗਲਿਆਰਿਆਂ ਵਿੱਚ ਖਿੱਚ ਅਤੇ ਚਰਚਾ ਦਾ ਵਿਸ਼ਾ ਬਣੇ ਉਕਤ ਗਾਣੇ ਅਤੇ ਸੰਬੰਧਤ ਮਿਊਜ਼ਿਕ ਵੀਡੀਓ ਨੂੰ 05 ਫ਼ਰਵਰੀ ਨੂੰ ਵੱਡੇ ਪੱਧਰ ਉੱਪਰ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: