ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਕਈ ਰਾਜਨੀਤਿਕ ਸਿਤਾਰੇ ਤੇ ਕਈ ਫਿਲਮੀ ਸਿਤਾਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਦੂਜੇ ਪਾਸੇ ਆ ਰਹੀਆਂ ਨਵੀਆਂ ਫਿਲਮਾਂ ਦੀ ਕਾਮਯਾਬੀ ਦੇ ਲਈ ਵੀ ਫਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਸ਼੍ਰੀ ਦਰਬਾਰ ਸਾਹਿਬ ਪਹੁੰਚਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ 'ਸ਼ੁਕਰਾਨਾ' ਦੀ ਟੀਮ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਦੇ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ ਅਤੇ ਜੱਸ ਬਾਜਵਾ ਮੌਜੂਦ ਰਹੇ ਹਨ। ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਪਣੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ।
'ਵਾਹਿਗੁਰੂ ਦੇ ਸ਼ੁਕਰਾਨੇ ਤੋਂ ਫਿਲਮ ਦੀ ਸ਼ੁਰੂਆਤ'
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮ ਦੀ ਟੀਮ ਦੇ ਸਟਾਰਕਾਸਟ ਨੇ ਦੱਸਿਆ ਕਿ ਉਹ ਆਪਣੀ ਪੰਜਾਬੀ ਫਿਲਮ 'ਸ਼ੁਕਰਾਨਾ' ਦੇ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਫਿਲਮ ਦਾ ਨਾਮ 'ਸ਼ੁਕਰਾਨਾ' ਹੈ ਅਤੇ ਇਸ ਲਈ ਇਸ ਫਿਲਮ ਦੀ ਸ਼ੁਰੂਆਤ ਵਾਹਿਗੁਰੂ ਦੇ ਸ਼ੁਕਰਾਨੇ ਤੋਂ ਹੀ ਕਰਨ ਜਾ ਰਹੇ ਹਨ। ਜਿਸ ਦੇ ਚਲਦੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।
ਮੱਧ ਵਰਗ ਦੇ ਲੋਕਾਂ ਵਿੱਚ ਵੀ ਕਾਫੀ ਉਤਸ਼ਾਹ
ਜੱਸ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਅੱਜ ਕੱਲ ਪੁਰਾਣੇ ਇਤਿਹਾਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਫਿਲਮਾਂ ਬਣ ਰਹੀਆਂ ਹਨ। ਜਿੰਨਾਂ ਵਿੱਚ 'ਬੀਬੀ ਰਜਨੀ' ਅਤੇ 'ਸੁੱਚਾ ਸੂਰਮਾ' ਦੇ ਨਾਂ ਨਾਲ ਹੋਰ ਵੀ ਕਈ ਫਿਲਮਾਂ ਪੰਜਾਬ ਵਿੱਚ ਲੱਗ ਰਹੀਆਂ ਹਨ। ਜਿਸ ਨੂੰ ਲੈ ਕੇ ਨੌਜਵਾਨਾਂ ਦੇ ਵਿੱਚ ਅਤੇ ਬਜ਼ੁਰਗਾਂ ਦੇ ਨਾਲ-ਨਾਲ ਮੱਧ ਵਰਗ ਦੇ ਲੋਕਾਂ ਵਿੱਚ ਵੀ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਦੀ ਹੀ ਇੱਕ ਹੋਰ ਪੰਜਾਬੀ ਫਿਲਮ 'ਸ਼ੁਕਰਾਨਾ' ਦੀ ਸਟਾਰਕਾਸਟ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹਨ। ਜਿੱਥੇ ਉਨ੍ਹਾਂ ਦੇ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ ਅਤੇ ਜਸ ਬਾਜਵਾ ਮੌਜੂਦ ਰਹੇ ਅਤੇ ਹੀ ਉਨ੍ਹਾਂ ਵੱਲੋਂ ਗੁਰੂ ਘਰ ਦੇ ਵਿੱਚ ਮੱਥਾ ਟੇਕ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਵੀ ਕੀਤੀ ਗਈ ਹੈ।
ਫਿਲਮ 'ਸ਼ੁਕਰਾਨਾ' ਸੁਪਰ ਡੁਪਰ ਹਿੱਟ
ਹਾਲਾਂਕਿ ਇਸ ਅਰਦਾਸ ਤੋਂ ਬਾਅਦ ਕੀ ਇਹ ਫਿਲਮ 'ਸ਼ੁਕਰਾਨਾ' ਸੁਪਰ ਡੁਪਰ ਹਿੱਟ ਹੁੰਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ ਪਰ ਸ਼ੁਕਰਾਨਾ ਫਿਲਮ ਤੋਂ ਪਹਿਲਾਂ ਹੀ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਵਾਸਤੇ ਇਹ ਸਟਾਰਕਾਸਟ ਪਹੁੰਚੇ ਹਨ।