Babbu Maan New Film First Look: ਹਾਲ ਹੀ ਵਿੱਚ ਰਿਲੀਜ਼ ਹੋਈ ਅਤੇ ਸੁਪਰ ਹਿੱਟ ਰਹੀ ਪੰਜਾਬੀ ਫਿਲਮ 'ਸੁੱਚਾ ਸੂਰਮਾ' ਦੀ ਸਫ਼ਲਤਾ ਤੋਂ ਬਾਅਦ ਸਟਾਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਇੱਕ ਵਾਰ ਫਿਰ ਦਰਸ਼ਕਾਂ ਦੇ ਸਨਮੁੱਖ ਹੋਣ ਲਈ ਤਿਆਰ ਹਨ, ਜਿੰਨ੍ਹਾਂ ਦੀ ਨਵੀਂ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਗੁਰੂ ਰੰਧਾਵਾ ਅਤੇ ਗੁੱਗੂ ਗਿੱਲ ਵੀ ਲੀਡਿੰਗ ਕਿਰਦਾਰਾਂ ਵਿੱਚ ਨਜ਼ਰ ਆਉਣਗੇ।
'ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵਿਟ ਲਿਮਿਟਡ' ਦੇ ਬੈਨਰ ਅਤੇ '751 ਫਿਲਮਜ਼' ਦੇ ਸੁਯੰਕਤ ਨਿਰਮਾਣ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਦਾ ਨਿਰਮਾਣ ਇਸ਼ਾਨ ਕਪੂਰ, ਸ਼ਾਹ ਜੰਡਿਆਲੀ ਅਤੇ ਧਰਮਿੰਦਰ ਕਰ ਰਹੇ ਹਨ, ਜਦਕਿ ਨਿਰਦੇਸ਼ਨ ਜੁੰਮਾ ਧੀਰਜ ਕੇਦਾਰਨਾਥ ਰਤਨ ਵੱਲੋਂ ਸੰਭਾਲਿਆ ਗਿਆ ਹੈ, ਜੋ ਇਸ ਤੋਂ ਪਹਿਲੋਂ ਵੀ ਕਈ ਚਰਚਿਤ ਅਤੇ ਸਫ਼ਲ ਹਿੰਦੀ ਅਤੇ ਪੰਜਾਬੀ ਫਿਲਮਾਂ ਨਾਲ ਲੇਖਕ ਅਤੇ ਨਿਰਦੇਸ਼ਕ ਦੇ ਰੂਪ ਵਿੱਚ ਜੁੜੇ ਰਹੇ ਹਨ।
ਮਾਲਵਾ ਦੇ ਸੰਗਰੂਰ ਇਲਾਕਿਆਂ ਤੋਂ ਇਲਾਵਾ ਆਸਟ੍ਰੇਲੀਆਂ ਦੀਆਂ ਮਨਮੋਹਕ ਲੋਕੇਸ਼ਨਜ਼ ਉਪਰ ਫਿਲਮਾਈ ਗਈ ਇਸ ਐਕਸ਼ਨ-ਡਰਾਮਾ ਫਿਲਮ ਦੁਆਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ ਬੱਬੂ ਮਾਨ-ਗੁਰੂ ਰੰਧਾਵਾ ਅਤੇ ਗੁੱਗੂ ਗਿੱਲ, ਜਿੰਨ੍ਹਾਂ ਵੱਲੋਂ ਬਿੱਗ ਸੈੱਟਅੱਪ ਅਧੀਨ ਬਣੀ ਇਸ ਫਿਲਮ ਵਿੱਚ ਕਾਫ਼ੀ ਖਤਰਨਾਕ ਮਾਰਧਾੜ ਦ੍ਰਿਸ਼ਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ।
ਨਿਰਮਾਣ ਪੜ੍ਹਾਅ ਤੋਂ ਹੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਉਕਤ ਫਿਲਮ ਦਾ ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਅਹਲੂਵਾਲੀਆ ਵੀ ਖਾਸ ਆਕਰਸ਼ਨ ਹੋਵੇਗੀ, ਜੋ ਇਸ ਫਿਲਮ ਨਾਲ ਪੰਜਾਬੀ ਸਿਨੇਮਾ ਵਿੱਚ ਸ਼ਾਨਦਾਰ ਡੈਬਿਊ ਕਰਨ ਜਾ ਰਹੀ ਹੈ।
ਉਨ੍ਹਾਂ ਤੋਂ ਇਲਾਵਾ ਧੀਰਜ ਕੁਮਾਰ, ਹਸ਼ਨੀਨ ਚੌਹਾਨ, ਸੁਨੀਤਾ ਧੀਰ ਵੱਲੋਂ ਵੀ ਮਹੱਤਵਪੂਰਨ ਰੋਲ ਅਦਾ ਕੀਤੇ ਗਏ ਹਨ। 16 ਮਈ 2026 ਨੂੰ ਵਰਲਡ-ਵਾਈਡ ਰਿਲੀਜ਼ ਹੋਣ ਜਾ ਰਹੀ ਉਕਤ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਬਹੁ ਕਰੋੜੀ ਬਜਟ ਅਧੀਨ ਬਣਾਈ ਗਈ ਇਸ ਫਿਲਮ ਦੇ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ, ਸਟੋਰੀ-ਸਕ੍ਰੀਨ ਪਲੇਅ ਲੇਖਕ ਧੀਰਜ ਕੇਦਾਰਨਾਥ ਰਤਨ ਅਤੇ ਮਨਾਲਿਆ ਰਤਨ, ਡਾਇਲਾਗ ਲੇਖਕ ਧੀਰਜ ਰਤਨ, ਜਿੰਮੀ ਰਾਮਪਾਲ, ਦਵਿੰਦਰ ਵਿਰਕ ਅਤੇ ਈਪੀ ਆਰ ਸੁਆਮੀ ਹਨ।
ਇਹ ਵੀ ਪੜ੍ਹੋ: