ਚੰਡੀਗੜ੍ਹ: ਹਿੰਦੀ ਸਿਨੇਮਾ ਦੇ ਚਰਚਿਤ ਚਿਹਰੇ ਵਜੋਂ ਅਪਣੇ ਨਾਂਅ ਦਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ ਹੈ ਖੂਬਸੂਰਤ ਅਦਾਕਾਰਾ ਨੇਹਾ ਸ਼ਰਮਾ, ਜੋ ਲੰਮੇਂ ਸਮੇਂ ਬਾਅਦ ਇੱਕ ਵਾਰ ਫਿਰ ਪਾਲੀਵੁੱਡ ਗਲਿਆਰਿਆਂ ਵਿੱਚ ਪ੍ਰਭਾਵੀ ਦਸਤਕ ਦੇਣ ਲਈ ਤਿਆਰ ਹੈ, ਜਿੰਨ੍ਹਾਂ ਦੀ ਇਸ ਇੱਕ ਹੋਰ ਸ਼ਾਨਦਾਰ ਪਾਰੀ ਦਾ ਅਹਿਸਾਸ ਕਰਵਾਉਣ ਜਾ ਰਹੀ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ 'ਸੰਜੋਗ', ਜੋ ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ ਹੈ।
'ਐਚਆਰ ਪ੍ਰੋਡੋਕਸ਼ਨ' ਦੇ ਬੈਨਰ ਬਣਾਈ ਜਾ ਰਹੀ ਅਤੇ 'ਵਾਓ ਰਿਕਾਰਡਸ' ਦੀ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾਣ ਵਾਲੀ ਇਸ ਰੁਮਾਂਟਿਕ-ਸੰਗੀਤਮਈ ਫਿਲਮ ਦਾ ਨਿਰਮਾਣ ਗੁਰਪ੍ਰੀਤ ਬਾਬਾ ਅਤੇ ਨਿਰਦੇਸ਼ਨ ਹਰੀਸ਼ ਗਾਰਗੀ ਕਰ ਰਹੇ ਹਨ, ਜੋ ਇਸ ਪ੍ਰਭਾਵਪੂਰਨ ਫਿਲਮ ਨਾਲ ਬਤੌਰ ਨਿਰਦੇਸ਼ਕ ਇੱਕ ਨਵੀਂ ਸਿਨੇਮਾ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ।
'ਦਿ ਬਿਊਟੀਫੁੱਲ ਸਿਟੀ' ਮੰਨੇ ਜਾਂਦੇ ਚੰਡੀਗੜ੍ਹ ਵਿਖੇ ਸ਼ੂਟਿੰਗ ਪੜਾਅ ਵੱਲ ਵੱਧ ਚੁੱਕੀ ਪਰਿਵਾਰਿਕ ਡ੍ਰਾਮੈਟਿਕ ਫਿਲਮ ਵਿੱਚ ਸਟਾਰ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਮੁੱਖ ਭੂਮਿਕਾ ਅਦਾ ਕਰਨ ਜਾ ਰਹੇ ਹਨ, ਜਿੰਨ੍ਹਾਂ ਦੇ ਨਾਲ ਮੇਨ ਲੀਡ ਚਿਹਰੇ ਵਜੋਂ ਨਜ਼ਰ ਆਵੇਗੀ ਅਦਾਕਾਰਾ ਨੇਹਾ ਸ਼ਰਮਾ, ਜੋ ਇਸ ਫਿਲਮ ਦੀ ਸ਼ੂਟਿੰਗ ਵਿੱਚ ਸ਼ਮੂਲੀਅਤ ਲਈ ਮੁੰਬਈ ਤੋਂ ਇੱਥੇ ਪਹੁੰਚ ਗਏ ਹਨ।
ਸਾਲ 2020 ਵਿੱਚ ਰਿਲੀਜ਼ ਹੋਈ ਅਤੇ ਗਿੱਪੀ ਗਰੇਵਾਲ ਸਟਾਰਰ ਬਹੁ-ਚਰਚਿਤ ਪੰਜਾਬੀ ਫਿਲਮ 'ਇੱਕ ਸੰਧੂ ਹੁੰਦਾ ਸੀ' ਦਾ ਵੀ ਮਹੱਤਵਪੂਰਨ ਹਿੱਸਾ ਰਹੀ ਹੈ ਇਹ ਦਿਲਕਸ਼ ਅਦਾਕਾਰਾ, ਜਿੰਨ੍ਹਾਂ ਵੱਲੋਂ ਦਿਲਜੀਤ ਦੁਸਾਂਝ ਸਮੇਤ ਕਈ ਨਾਮਵਰ ਪੰਜਾਬੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਨੂੰ ਵੀ ਚਾਰ ਚੰਨ ਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।
ਇਹ ਵੀ ਪੜ੍ਹੋ: