ਚੰਡੀਗੜ੍ਹ: ਬਾਲੀਵੁੱਡ ਅਤੇ ਟੈਲੀਵਿਜ਼ਨ ਦੀ ਦੁਨੀਆਂ ਵਿਚ ਵਿਲੱਖਣ ਪਹਿਚਾਣ ਅਤੇ ਸਫ਼ਲ ਮੁਕਾਮ ਸਥਾਪਿਤ ਕਰ ਚੁੱਕੀ ਹੈ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ, ਜਿਸ ਦੀ ਨਵੀਂ ਅਤੇ ਅਨ-ਟਾਈਟਲ ਪੰਜਾਬੀ ਫਿਲਮ ਸੈੱਟ ਉਤੇ ਪੁੱਜ ਗਈ ਹੈ, ਜਿਸ ਦਾ ਨਿਰਦੇਸ਼ਨ ਪਾਲੀਵੁੱਡ ਦੇ ਮੋਹਰੀ ਕਤਾਰ ਅਤੇ ਸਫਲਤਮ ਨਿਰਦੇਸ਼ਕਾਂ ਵਿੱਚ ਅਪਣਾ ਸ਼ੁਮਾਰ ਕਰਵਾਉਂਦੇ ਅਮਰਜੀਤ ਸਿੰਘ ਸਰਾਓ ਕਰਨਗੇ, ਜੋ ਇਸ ਤੋਂ ਪਹਿਲਾਂ ਕਈ ਬਹੁ-ਚਰਚਿਤ ਅਤੇ ਸਫ਼ਲ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।
'ਰਾਇਆ ਪਿਕਚਰਜ਼' ਅਤੇ 'ਸ਼ਹਿਨਾਜ਼ ਗਿੱਲ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੀ ਜਾਣ ਵਾਲੀ ਅਤੇ 'ਅਮੋਰ ਫਿਲਮਜ਼ ਪ੍ਰੋਡੋਕਸ਼ਨ' ਦੀ ਐਸੋਸੀਏਸ਼ਨ ਅਧੀਨ ਬਣਾਈ ਜਾ ਰਹੀ ਇਸ ਫਿਲਮ ਦਾ ਨਿਰਮਾਣ ਕੁਸ਼ਲ ਜੋਸ਼ੀ, ਸ਼ਹਿਨਾਜ਼ ਗਿੱਲ ਅਤੇ ਅਮਰਜੀਤ ਸਿੰਘ ਸਰਾਓ ਸੁਯੰਕਤ ਤੌਰ ਉਤੇ ਕਰ ਰਹੇ ਹਨ।
ਚੰਡੀਗੜ੍ਹ ਵਿਖੇ ਪਹਿਲੇ ਸ਼ੂਟਿੰਗ ਸ਼ੈਡਿਊਲ ਪੜਾਅ ਵੱਲ ਵੱਧ ਚੁੱਕੀ ਉਕਤ ਫਿਲਮ ਨੂੰ ਕਾਫ਼ੀ ਬਿੱਗ ਸੈੱਟਅਪ ਅਤੇ ਵਿਸ਼ਾਲ ਕੈਨਵਸ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ, ਜਿਸ ਦੇ ਨਾਂਅ ਅਤੇ ਹੋਰਨਾਂ ਪਹਿਲੂਆਂ ਨੂੰ ਹਾਲ ਫਿਲਹਾਲ ਰਿਵੀਲ ਨਹੀਂ ਕੀਤਾ ਗਿਆ।
ਬਾਲੀਵੁੱਡ ਅਤੇ ਪਾਲੀਵੁੱਡ ਗਲਿਆਰਿਆਂ ਵਿੱਚ ਨਿਰਮਾਣ ਪੜ੍ਹਾਅ ਤੋਂ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣਨ ਜਾ ਰਹੀ ਉਕਤ ਫਿਲਮ ਅਦਾਕਾਰਾ ਸ਼ਹਿਨਾਜ਼ ਗਿੱਲ ਅਤੇ ਨਿਰਦੇਸ਼ਕ ਅਮਰਜੀਤ ਸਿੰਘ ਸਰਾਓ ਦੀ ਇਕੱਠਿਆਂ ਦੂਸਰੀ ਫਿਲਮ ਹੋਵੇਗੀ, ਜੋ ਇਸ ਤੋਂ ਪਹਿਲਾਂ ਸਾਲ 2021 ਵਿੱਚ ਰਿਲੀਜ਼ ਹੋਈ ਅਤੇ ਸੁਪਰ-ਡੁਪਰ ਹਿੱਟ ਰਹੀ ਪੰਜਾਬੀ ਫਿਲਮ 'ਹੌਂਸਲਾ ਰੱਖ' ਦੁਆਰਾ ਵੀ ਅਪਣੀ ਸ਼ਾਨਦਾਰ ਕੈਮਿਸਟਰੀ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾ ਚੁੱਕੇ ਹਨ।
ਹਾਲ ਹੀ ਵਿੱਚ ਰਿਲੀਜ਼ ਹੋਈ ਬਹੁ-ਚਰਚਿਤ ਹਿੰਦੀ ਫਿਲਮ 'ਵਿੱਕੀ ਵਿੱਦਿਆ ਕਾ ਵੋਹ ਵਾਲਾ ਵੀਡੀਓ' ਵਿੱਚ ਆਈਟਮ ਸਾਂਗ ਕਰਦੀ ਨਜ਼ਰੀ ਆਈ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਇਹ ਪਹਿਲੀ ਅਜਿਹੀ ਪੰਜਾਬੀ ਫਿਲਮ ਹੋਵੇਗੀ ਜੋ ਪੂਰੀ ਤਰ੍ਹਾਂ ਉਨ੍ਹਾਂ ਉਪਰ ਕੇਂਦਰਿਤ ਰਹੇਗੀ, ਜਦਕਿ ਇਸ ਤੋਂ ਪਹਿਲਾਂ ਆਈਆਂ ਪੰਜਾਬੀ ਫਿਲਮਾਂ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਕੇਵਲ ਸਹਾਇਕ ਅਦਾਕਾਰਾ ਵਜੋਂ ਹੀ ਰਹੀਆਂ ਹਨ।
ਜ਼ੋਰਾਂ-ਸ਼ੋਰਾਂ ਨਾਲ ਫਿਲਮਾਂਕਣ ਪੜਾਅ ਵੱਲ ਵੱਧ ਚੁੱਕੀ ਉਕਤ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਕਈ ਮੰਨੇ-ਪ੍ਰਮੰਨੇ ਕਲਾਕਾਰ ਵੀ ਮਹੱਤਵਪੂਰਨ ਰੋਲ ਅਦਾ ਕਰਨ ਜਾ ਰਹੇ ਹਨ, ਜਿੰਨ੍ਹਾਂ ਵਿੱਚ ਨਿਰਮਲ ਰਿਸ਼ੀ ਅਤੇ ਸੁੱਖੀ ਚਾਹਲ ਵੀ ਸ਼ੁਮਾਰ ਹਨ।
ਇਹ ਵੀ ਪੜ੍ਹੋ: