ਚੰਡੀਗੜ੍ਹ: ਲਗਭਗ ਦੋ ਮਹੀਨੇ ਪਹਿਲਾਂ ਪੰਜਾਬੀ ਗਾਇਕ-ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਹੋਈ ਸੀ, ਹੁਣ ਇਸ ਫਾਈਰਿੰਗ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ, ਜੀ ਹਾਂ, ਦਰਅਸਲ...ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਦੇ ਮਾਮਲੇ ਵਿੱਚ ਕੈਨੇਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਹਾਲ ਹੀ ਵਿੱਚ ਕੈਨੇਡਾ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ 'ਚ ਇੱਕ ਘਰ 'ਤੇ ਗੋਲੀਆਂ ਚਲਾਉਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਦੂਜਾ ਵਿਅਕਤੀ ਭਾਰਤ ਭੱਜ ਗਿਆ ਹੈ।
ਪੁਲਿਸ ਅਨੁਸਾਰ ਫੜੇ ਗਏ ਸ਼ੱਕੀ ਦੀ ਪਛਾਣ ਵਿਨੀਪੈਗ ਦੇ 25 ਸਾਲਾਂ ਅਭਿਜੀਤ ਕਿੰਗਰਾ ਵਜੋਂ ਹੋਈ ਹੈ। ਅਭਿਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਸ਼ੁੱਕਰਵਾਰ ਨੂੰ ਓਨਟਾਰੀਓ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਕਿਹਾ ਕਿ ਦੂਜੇ ਸ਼ੱਕੀ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੂਜੇ ਦੀ ਪਛਾਣ ਵਿਕਰਮ ਸ਼ਰਮਾ (23) ਵਜੋਂ ਹੋਈ ਹੈ, ਜੋ ਵਿਨੀਪੈਗ ਵਿੱਚ ਰਹਿੰਦਾ ਸੀ ਪਰ ਪੁਲਿਸ ਹੁਣ ਮੰਨਦੀ ਹੈ ਕਿ ਉਹ ਭਾਰਤ ਵਿੱਚ ਹੈ।
Authorities swing into action after firing outside AP Dhillon’s Vancouver house
— IANS (@ians_india) September 2, 2024
· As per sources, the incident occurred on Sunday following which a persons named Rohit Godara, a member of the Lawrence Bishnoi gang, reportedly took responsibility for the shooting incident.
🔗:… pic.twitter.com/lkVVPVNX1E
ਕੀ ਹੈ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਮਾਮਲਾ
ਉਲੇਖਯੋਗ ਹੈ ਕਿ ਸਤੰਬਰ ਦੇ ਸ਼ੁਰੂ ਵਿੱਚ ਕੈਨੇਡਾ ਦੇ ਵੈਨਕੂਵਰ ਵਿੱਚ 'ਬ੍ਰਾਊਨ ਮੁੰਡੇ' ਫੇਮ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਦੀ ਘਟਨਾ ਸਾਹਮਣੇ ਆਈ ਸੀ। ਵਿਕਟੋਰੀਆ ਆਈਲੈਂਡ ਇਲਾਕੇ 'ਚ ਗਾਇਕ ਦੇ ਘਰ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਦੇ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਤੁਹਾਨੂੰ ਦੱਸ ਦੇਈਏ ਕਿ ਘਟਨਾ ਤੋਂ ਬਾਅਦ ਕੁਝ ਵੀਡੀਓਜ਼ ਅਤੇ ਮੈਸੇਜਾਂ 'ਚ ਕਿਹਾ ਗਿਆ ਕਿ ਲਾਰੈਂਸ ਬਿਸ਼ਨੋਈ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਆਪਣਾ ਦੁਸ਼ਮਣ ਮੰਨਦਾ ਹੈ। ਏਪੀ ਢਿੱਲੋਂ ਦੇ ਸਲਮਾਨ ਨਾਲ ਚੰਗੇ ਸੰਬੰਧ ਹਨ। ਇਸ ਹਮਲੇ ਦਾ ਕਾਰਨ ਇਹ ਦੱਸਿਆ ਜਾ ਗਿਆ।
ਇਹ ਵੀ ਪੜ੍ਹੋ: