ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਵਿਲੱਖਣ ਪਹਿਚਾਣ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਨੌਜਵਾਨ ਅਤੇ ਚਰਚਿਤ ਗਾਇਕ ਚੰਦਰਾ ਬਰਾੜ, ਜੋ ਅਪਣਾ ਇੱਕ ਹੋਰ ਨਵਾਂ ਦੋਗਾਣਾ 'ਅੱਖੀਆਂ ਚਾਰ' ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਬਿਹਤਰੀਨ ਗਾਇਕੀ ਅਤੇ ਗੀਤਕਾਰੀ ਦਾ ਇਜ਼ਹਾਰ ਕਰਵਾਉਂਦਾ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਵੇਗਾ।
'ਫਲੋਫਾਇਰ' ਅਤੇ 'ਮਨੀ ਸਿੱਧੂ' ਵੱਲੋਂ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਦੋਗਾਣਾ ਨੂੰ ਅਵਾਜ਼ਾਂ ਚੰਦਰਾ ਬਰਾੜ ਅਤੇ ਜੈਸਮੀਨ ਅਖ਼ਤਰ ਵੱਲੋਂ ਦਿੱਤੀਆਂ ਗਈਆਂ ਹਨ, ਜਦਕਿ ਇਸ ਦਾ ਸੰਗੀਤ ਗੈਫੀ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਆਹਲਾ ਸੰਗੀਤਕ ਸ਼ੈਲੀ ਦਾ ਪ੍ਰਗਟਾਵਾ ਕਰਵਾਉਂਦੇ ਇਸ ਗਾਣੇ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਚੰਦਰਾ ਬਰਾੜ ਵੱਲੋਂ ਖੁਦ ਕੀਤੀ ਗਈ ਹੈ।
ਰੁਮਾਂਟਿਕ ਤਾਣੇ-ਬਾਣੇ ਅਧੀਨ ਬੁਣੇ ਗਏ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਿਸ ਦਾ ਨਿਰਦੇਸ਼ਨ ਚੈਫ ਦੁਆਰਾ ਕੀਤਾ ਗਿਆ ਹੈ, ਜਿੰਨ੍ਹਾਂ ਦੁਆਰਾ ਠੇਠ ਦੇਸੀ ਫਿਲਮਾਂਕਣ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਇਸ ਸੰਗੀਤਕ ਵੀਡੀਓ ਨੂੰ ਚਾਰ-ਚੰਨ ਲਾਉਣ ਵਿੱਚ ਚਰਚਿਤ ਮਾਡਲ ਸਮਰਿਧੀ ਪੁਰੀ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਸੰਗੀਤਕ ਗਲਿਆਰਿਆਂ ਵਿੱਚ ਖਿੱਚ ਅਤੇ ਚਰਚਾ ਦਾ ਕੇਂਦਰ ਬਿੰਦੂ ਬਣੇ ਉਕਤ ਗਾਣੇ ਦੇ ਨਿਰਮਾਤਾ ਮਨੀ ਸਿੱਧੂ, ਸੰਯੋਜਨਕਰਤਾ ਨਵਦੀਪ ਛਿੱਤੀ, ਪ੍ਰੋਜੈਕਟ ਮੈਨੇਜਰ ਕਰਨਵੀਰ, ਸ਼ਰਨ ਪਤਾਰਿਆ ਹਨ, ਜਿੰਨ੍ਹਾਂ ਵੱਲੋਂ ਵੱਡੇ ਪੱਧਰ ਉੱਪਰ ਲਾਂਚ ਕੀਤੇ ਜਾ ਰਹੇ ਇਸ ਦੋਗਾਣਾ ਗੀਤ ਨੂੰ 27 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ।
ਹਾਲ ਹੀ ਵਿੱਚ ਕੈਨੇਡਾ ਦਾ ਸਫ਼ਲ ਟੂਰ ਸੰਪੰਨ ਕਰਨ ਵਾਲੇ ਗਾਇਕ ਚੰਦਰਾ ਬਰਾੜ ਵੱਲੋਂ ਬੀਤੇ ਦਿਨਾਂ ਦੌਰਾਨ ਜਾਰੀ ਕੀਤੇ ਕਈ ਗਾਣੇ ਵੀ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ, ਜਿਸ ਨਾਲ ਉਤਸ਼ਾਹਿਤ ਹੋਏ ਗਾਇਕ ਚੰਦਰਾ ਬਰਾੜ ਬੈਕ-ਟੂ-ਬੈਕ ਅਪਣੇ ਟ੍ਰੈਕ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਕਰ ਰਹੇ ਹਨ।
ਇਹ ਵੀ ਪੜ੍ਹੋ: