ETV Bharat / entertainment

ਅੱਜ ਰਿਲੀਜ਼ ਹੋਏਗਾ ਦੇਵ ਖਰੌੜ ਦੀ ਫਿਲਮ 'ਮਝੈਲ' ਦਾ ਟਾਈਟਲ ਟ੍ਰੈਕ, ਪ੍ਰੇਮ ਢਿੱਲੋਂ ਨੇ ਦਿੱਤੀ ਹੈ ਆਵਾਜ਼ - PREM DHILLON UPCOMING SONG

ਆਉਣ ਵਾਲੀ ਪੰਜਾਬੀ ਫਿਲਮ 'ਮਝੈਲ' ਦਾ ਟਾਈਟਲ ਟ੍ਰੈਕ ਪ੍ਰੇਮ ਢਿੱਲੋਂ ਵੱਲੋਂ ਗਾਇਆ ਗਿਆ ਹੈ, ਜੋ ਅੱਜ ਰਿਲੀਜ਼ ਹੋਣ ਜਾ ਰਿਹਾ ਹੈ।

Prem Dhillon
Prem Dhillon (ਈਟੀਵੀ ਭਾਰਤ ਪੱਤਰਕਾਰ)
author img

By ETV Bharat Entertainment Team

Published : 2 hours ago

ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਐਕਸ਼ਨ ਸਟਾਰ ਵਜੋਂ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ ਦੇਵ ਖਰੌੜ, ਜੋ ਅਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਦਾ ਟਾਈਟਲ ਟ੍ਰੈਕ 'ਮਝੈਲ' ਕੱਲ੍ਹ ਵੱਡੇ ਪੱਧਰ ਉੱਪਰ ਲਾਂਚ ਕੀਤਾ ਜਾ ਰਿਹਾ ਹੈ।

'ਗੀਤ ਐਮਪੀ3' ਅਤੇ 'ਜੇਬੀਸੀਓ ਫਿਲਮਜ਼' ਦੇ ਬੈਨਰ ਹੇਠ ਨਿਰਮਾਤਾ ਕੇਵੀ ਢਿੱਲੋਂ ਅਤੇ ਅਨਮੋਲ ਸਾਹਨੀ ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਵੱਲੋਂ ਕੀਤਾ ਗਿਆ ਹੈ, ਜੋ ਇੰਨੀ ਦਿਨੀਂ ਅਪਣੀ ਇੱਕ ਹੋਰ ਬਿੱਗ ਸੈੱਟਅੱਪ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਨੂੰ ਵੀ ਰਿਲੀਜਿੰਗ ਛੋਹਾਂ ਦੇ ਰਹੇ ਹਨ।

ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਸਿਨੇਮਾ ਗਲਿਆਰਿਆਂ ਤੱਕ ਖਿੱਚ ਅਤੇ ਚਰਚਾ ਦਾ ਕੇਂਦਰ-ਬਿੰਦੂ ਬਣੀ ਉਕਤ ਫਿਲਮ ਦੇ ਜਾਰੀ ਹੋਣ ਜਾ ਰਹੇ ਉਕਤ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਪ੍ਰੇਮ ਢਿੱਲੋਂ ਵੱਲੋਂ ਖੁਦ ਕੀਤੀ ਗਈ ਹੈ, ਜੋ ਇਸ ਗਾਣੇ ਵਿੱਚ ਸ਼ਾਨਦਾਰ ਫੀਚਰਿੰਗ ਨੂੰ ਵੀ ਅੰਜ਼ਾਮ ਦਿੰਦੇ ਨਜ਼ਰੀ ਆਉਣਗੇ, ਜਿੰਨ੍ਹਾਂ ਉਪਰ ਫਿਲਮਾਇਆ ਜਾ ਰਿਹਾ ਉਨ੍ਹਾਂ ਦਾ ਇਹ ਪਹਿਲਾਂ ਫਿਲਮੀ ਗਾਣਾ ਹੋਵੇਗਾ।

ਬੇਹੱਦ ਵੱਡੇ ਸਕੇਲ ਉੱਪਰ ਸੰਗੀਤਬੱਧ ਕੀਤੇ ਗਏ ਅਤੇ ਫਿਲਮਾਏ ਗਏ ਇਸ ਗਾਣੇ ਦਾ 'ਸੰਗੀਤ ਰਾਸ' ਅਤੇ 'ਗੀਤ ਐਮਪੀ3' ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਬਿਹਤਰੀਨ ਸੰਗੀਤਕ ਸ਼ੈਲੀ ਦਾ ਇਜ਼ਹਾਰ ਕਰਵਾਉਂਦੇ ਇਸ ਗਾਣੇ ਨੂੰ ਉਮਦਾ ਰੂਪ ਦੇਣ ਵਿੱਚ ਸੱਤੀ ਢਿੱਲੋਂ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ।

ਪੰਜਾਬੀ ਸਿਨੇਮਾ ਦੀ ਇੱਕ ਹੋਰ ਮਲਟੀ-ਸਟਾਰਰ ਅਤੇ ਬਿੱਗ ਸੈੱਟਅਪ ਫਿਲਮ ਵਜੋਂ ਸਾਹਮਣੇ ਆਉਣ ਜਾ ਰਹੀ ਉਕਤ ਫਿਲਮ 31 ਜਨਵਰੀ 2025 ਨੂੰ ਵਰਲਡ-ਵਾਈਡ ਰਿਲੀਜ਼ ਕੀਤੀ ਜਾ ਰਹੀ ਹੈ, ਜਿਸ ਦਾ ਉਕਤ ਟ੍ਰੈਕ 19 ਦਸੰਬਰ ਨੂੰ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲ ਉਪਰ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:

ETV Bharat Logo

Copyright © 2024 Ushodaya Enterprises Pvt. Ltd., All Rights Reserved.