ETV Bharat / entertainment

ਪ੍ਰਸ਼ੰਸਕਾਂ ਦੇ ਦਿਲਾਂ ਉਤੇ ਛਾਈ 'ਜੱਟ ਐਂਡ ਜੂਲੀਅਟ 3', ਪਹਿਲੇ ਦਿਨ ਕੀਤੀ ਇੰਨੀ ਕਮਾਈ - Film Jatt and Juliet 3 - FILM JATT AND JULIET 3

Film Jatt and Juliet 3 Box Office Collection Day 1: ਬੀਤੇ ਦਿਨ 27 ਜੂਨ ਨੂੰ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ 'ਜੱਟ ਐਂਡ ਜੂਲੀਅਟ 3' ਰਿਲੀਜ਼ ਹੋਈ ਹੈ, ਹੁਣ ਫਿਲਮ ਦੇ ਪਹਿਲੇ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ।

Film Jatt and Juliet 3 Box Office Collection Day 1
Film Jatt and Juliet 3 Box Office Collection Day 1 (instagram)
author img

By ETV Bharat Entertainment Team

Published : Jun 28, 2024, 3:02 PM IST

ਚੰਡੀਗੜ੍ਹ: ਸ਼ਾਨਦਾਰ ਲੇਖਕ ਅਤੇ ਨਿਰਦੇਸ਼ਕ ਜਗਦੀਪ ਸਿੱਧੂ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ 'ਜੱਟ ਐਂਡ ਜੂਲੀਅਟ 3' ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਦੇ ਦਿਲਾਂ ਉਤੇ ਛਾਅ ਗਈ ਹੈ। ਪਹਿਲਾਂ ਇਸ ਫਿਲਮ ਦੇ ਦੋ ਭਾਗ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਿਆਰ ਦਿੱਤਾ ਸੀ। ਹੁਣ ਫਿਲਮ ਦੇ ਤੀਜੇ ਭਾਗ ਵਿੱਚ ਇੱਕ ਵਾਰ ਫਿਰ ਦਿਲਜੀਤ ਅਤੇ ਨੀਰੂ ਦੀ ਕੈਮਿਸਟਰੀ ਨੇ ਪ੍ਰਸ਼ੰਸਕਾਂ ਨੂੰ ਮੋਹ ਲਿਆ ਹੈ।

ਸੈਕਨਿਲਕ ਦੀ ਰਿਪੋਰਟ ਅਨੁਸਾਰ ਜੇਕਰ ਫਿਲਮ ਦੇ ਪਹਿਲੇ ਦਿਨ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਪਹਿਲੇ ਦਿਨ ਭਾਰਤ ਵਿੱਚ 3.50 ਕਰੋੜ ਰੁਪਏ ਨਾਲ ਸ਼ੁਰੂਆਤ ਕੀਤੀ ਹੈ, ਇਸ ਕਮਾਈ ਨਾਲ 'ਜੱਟ ਐਂਡ ਜੂਲੀਅਟ 3' ਨੇ ਪਹਿਲੇ ਦਿਨ ਸਭ ਤੋਂ ਜਿਆਦਾ ਕਮਾਈ ਕਰਨ ਵਾਲੀਆਂ ਪਾਲੀਵੁੱਡ ਫਿਲਮਾਂ ਵਿੱਚ ਦੂਜਾ ਸਥਾਨ ਹਾਸਿਲ ਕਰ ਲਿਆ ਹੈ। ਇਸ ਤੋਂ ਪਹਿਲਾਂ 'ਕੈਰੀ ਆਨ ਜੱਟਾ 3' ਹੈ, ਜਿਸ ਨੇ ਪਹਿਲੇ ਦਿਨ ਭਾਰਤ ਵਿੱਚ 4.55 ਕਰੋੜ ਦੀ ਕਮਾਈ ਕੀਤੀ ਸੀ। ਇਸ ਦੇ ਨਾਲ ਹੀ 'ਜੱਟ ਐਂਡ ਜੂਲੀਅਟ 3' ਨੇ ਪੂਰੀ ਦੁਨੀਆਂ ਵਿੱਚ 8 ਕਰੋੜ ਦਾ ਕਲੈਕਸ਼ਨ ਕਰ ਲਿਆ ਹੈ।

ਉਲੇਖਯੋਗ ਹੈ ਕਿ ਭਾਰਤ ਵਿੱਚ ਫਿਲਮ ਨੂੰ 430 ਤੋਂ ਵੱਧ ਸਿਨੇਮਾਘਰਾਂ ਵਿੱਚ 2000+ ਸ਼ੋਅ ਦੇ ਨਾਲ ਰਿਲੀਜ਼ ਕੀਤਾ ਗਿਆ ਹੈ, ਜੋ ਕਿ ਸਭ ਤੋਂ ਵੱਡੀ ਰਿਲੀਜ਼ ਹੈ। ਵਿਦੇਸ਼ਾਂ ਵਿੱਚ ਇਸ ਥ੍ਰੀਕਵਲ ਨੂੰ 35+ ਦੇਸ਼ਾਂ ਵਿੱਚ 550+ ਸਥਾਨਾਂ ਵਿੱਚ ਰਿਲੀਜ਼ ਕੀਤਾ ਗਿਆ ਹੈ, ਜਿਸ ਨਾਲ ਇਹ ਪੰਜਾਬੀ ਫਿਲਮ ਦੀ ਸਭ ਤੋਂ ਵੱਡੀ ਸਕ੍ਰੀਨਿੰਗ ਹੈ। ਫਿਲਮ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ 'ਵ੍ਹਾਈਟ ਹਿੱਲ ਪ੍ਰੋਡਕਸ਼ਨ' ਦੁਆਰਾ ਰਿਲੀਜ਼ ਕੀਤਾ ਗਿਆ ਹੈ।

ਭਾਰਤੀ ਬਾਕਸ ਆਫਿਸ 'ਤੇ ਪਹਿਲੇ ਦਿਨ ਸਭ ਤੋਂ ਜਿਆਦਾ ਕਮਾਈ ਕਰਨ ਵਾਲੀਆਂ ਪਾਲੀਵੁੱਡ ਫਿਲਮਾਂ:

  • ਕੈਰੀ ਆਨ ਜੱਟਾ 3: 4.55 ਕਰੋੜ
  • ਜੱਟ ਅਤੇ ਜੂਲੀਅਟ 3: 3.50 ਕਰੋੜ
  • ਹੌਂਸਲਾ ਰੱਖ: 2.52 ਕਰੋੜ
  • ਛੜਾ: 2.40 ਕਰੋੜ
  • ਕੈਰੀ ਆਨ ਜੱਟਾ 2: 2.35 ਕਰੋੜ

ETV Bharat Logo

Copyright © 2025 Ushodaya Enterprises Pvt. Ltd., All Rights Reserved.