ਚੰਡੀਗੜ੍ਹ: ਪੰਜਾਬੀ ਲਘੂ ਫਿਲਮਾਂ ਅਤੇ ਵੈੱਬ ਸੀਰੀਜ਼ ਦੇ ਖੇਤਰ ਵਿੱਚ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ ਪ੍ਰਤਿਭਾਵਾਨ ਅਤੇ ਮੰਝੇ ਹੋਏ ਨਿਰਦੇਸ਼ਨ ਭਗਵੰਤ ਸਿੰਘ ਕੰਗ, ਜੋ ਅਪਣੀ ਇੱਕ ਹੋਰ ਚਰਚਿਤ ਪੰਜਾਬੀ ਵੈੱਬ ਸੀਰੀਜ਼ 'ਮੁਰਗਾਬੀਆਂ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜੋ ਜਲਦ ਹੀ ਸ਼ੋਸ਼ਲ ਪਲੇਟਫ਼ਾਰਮ ਉਪਰ ਰਿਲੀਜ਼ ਹੋਵੇਗੀ।
'ਫਿਲਮੀ ਅੱਡਾ' ਦੇ ਬੈਨਰ ਹੇਠ ਬਣਾਈ ਗਈ ਇਸ ਅਰਥ-ਭਰਪੂਰ ਦਾ ਲੇਖਨ ਜਸਵਿੰਦਰ ਪੰਜਾਬੀ, ਜਦਕਿ ਨਿਰਦੇਸ਼ਨ ਭਗਵੰਤ ਸਿੰਘ ਕੰਗ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਬਿਹਤਰੀਨ ਲਘੂ ਫਿਲਮਾਂ ਅਤੇ ਵੈੱਬ ਸੀਰੀਜ਼ ਦਾ ਨਿਰਦੇਸ਼ਨ ਕਰ ਚੁੱਕੇ ਹਨ।
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਗਈ ਉਕਤ ਵੈੱਬ ਸੀਰੀਜ਼ ਵਿੱਚ ਥੀਏਟਰ ਅਤੇ ਕਲਾ ਖੇਤਰ ਨਾਲ ਜੁੜੇ ਨਾਮਵਰ ਚਿਹਰਿਆਂ ਨੂੰ ਮਹੱਤਵਪੂਰਨ ਭੂਮਿਕਾਵਾਂ ਲਈ ਚੁਣਿਆ ਗਿਆ ਹੈ, ਜਿੰਨ੍ਹਾਂ ਵਿੱਚ ਸੁਖਦੇਵ ਬਰਨਾਲਾ, ਧੀਰਾ ਮਾਨ, ਕੇਹਰ ਖਾਨ, ਕੁਲਦੀਪ ਪਟਿਆਲਾ, ਜਤਿੰਦਰ ਹਾਂਸ, ਕੁਲਬੀਰ ਮੁਸ਼ਕਾਬਾਦ, ਬਿਨੀਤ ਗੁਰਮ ਆਦਿ ਸ਼ੁਮਾਰ ਹਨ।
ਸਨਸਨੀ-ਡ੍ਰਾਮੈਟਿਕ ਅਤੇ ਭਾਵਪੂਰਨ ਕਹਾਣੀ-ਸਾਰ ਅਧਾਰਿਤ ਇਸ ਪੰਜਾਬੀ ਵੈੱਬ ਸੀਰੀਜ਼ ਨੂੰ ਲੈ ਕੇ ਇੱਕ ਵਾਰ ਫਿਰ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ ਨਿਰਦੇਸ਼ਕ ਭਗਵੰਤ ਸਿੰਘ ਕੰਗ, ਜਿੰਨ੍ਹਾਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਉਨ੍ਹਾਂ ਦੀ ਇਹ ਪੰਜਾਬੀ ਵੈੱਬ ਸੀਰੀਜ਼ ਵੀ ਕਮਰਸ਼ਿਅਲ ਸਾਂਚੇ ਤੋਂ ਕੋਹਾਂ ਦੂਰ ਹੱਟ ਕੇ ਵਜ਼ੂਦ ਵਿੱਚ ਲਿਆਂਦੀ ਗਈ ਹੈ, ਜਿਸ ਵਿੱਚ ਸਿਰਜਨਾਤਮਕਤਾ ਦੇ ਕਈ ਨਿਵੇਕਲੇ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ।
ਹਾਲ ਹੀ ਵਿੱਚ ਸਾਹਮਣੇ ਆਈਆਂ ਅਪਣੀ ਕਈ ਲਘੂ ਫਿਲਮਾਂ ਨੂੰ ਲੈ ਕੇ ਵੀ ਖਾਸੀ ਸਲਾਹੁਤਾ ਹਾਸਿਲ ਕਰ ਚੁੱਕੇ ਹਨ ਇਹ ਬਾਕਮਾਲ ਨਿਰਦੇਸ਼ਨ, ਜੋ ਸਾਹਿਤ ਵਿਸ਼ਿਆਂ ਨੂੰ ਵੀ ਅਪਣੇ ਫਿਲਮ ਪ੍ਰੋਜੈਕਟਸ ਦਾ ਹਿੱਸਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੰਨ੍ਹਾਂ ਵੱਲੋਂ ਲਗਾਤਾਰਤਾ ਨਾਲ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਹੀ ਅਹਿਸਾਸ ਕਰਵਾਏਗੀ ਉਕਤ ਪੰਜਾਬੀ ਵੈੱਬ ਸੀਰੀਜ਼।
ਇਹ ਵੀ ਪੜ੍ਹੋ: