ਚੰਡੀਗੜ੍ਹ: ਟੈਲੀਵਿਜ਼ਨ ਦੀ ਦੁਨੀਆਂ ਵਿੱਚ ਬਤੌਰ ਸਟੈਂਡ-ਅੱਪ ਕਾਮੇਡੀਅਨ ਵਿਲੱਖਣ ਪਹਿਚਾਣ ਅਤੇ ਸਫ਼ਲ ਮੁਕਾਮ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਜਸਵੰਤ ਸਿੰਘ ਰਾਠੌਰ, ਜੋ ਅਪਣੀ ਨਵੀਂ ਪੰਜਾਬੀ ਫਿਲਮ 'ਫ਼ਰਲੋ' ਨੂੰ ਲੈ ਇੰਨੀ ਦਿਨੀਂ ਮੁੜ ਚਰਚਾ ਦਾ ਕੇਂਦਰ ਬਿੰਦੂ ਬਣੇ ਹੋਏ ਹਨ।
ਪੰਜਾਬ ਤੋਂ ਲੈ ਕੇ ਸੱਤ ਸਮੁੰਦਰ ਪਾਰ ਤੱਕ ਅਪਣੀ ਬਹੁਪੱਖੀ ਸ਼ਖਸੀਅਤ ਦਾ ਲੋਹਾ ਮੰਨਵਾ ਰਹੇ ਇਸ ਹੋਣਹਾਰ ਅਦਾਕਾਰ ਅਤੇ ਕਾਮੇਡੀਅਨ ਨਾਲ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ।
ਜੀ ਹਾਂ...ਹਾਲ ਹੀ ਵਿੱਚ ਰਿਲੀਜ਼ ਹੋਈ ਬਹੁ-ਚਰਚਿਤ ਹਿੰਦੀ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਵਿੱਚ ਨਿਭਾਈ ਭੂਮਿਕਾ ਨੂੰ ਲੈ ਕੇ ਵੀ ਕਾਫ਼ੀ ਸਲਾਹੁਤਾ ਹਾਸਿਲ ਕਰ ਚੁੱਕੇ ਹਨ ਅਦਾਕਾਰ ਜਸਵੰਤ ਸਿੰਘ ਰਾਠੌਰ, ਜਿੰਨ੍ਹਾਂ ਦੱਸਿਆ ਕਿ ਗੁਰਪ੍ਰੀਤ ਘੁੱਗੀ ਜਿਹੇ ਅਜ਼ੀਮ ਅਦਾਕਾਰ ਅਤੇ ਨਿਰਮਾਤਾ ਦੀ ਫਿਲਮ ਦਾ ਪ੍ਰਭਾਵੀ ਹਿੱਸਾ ਬਣਨਾ ਉਨ੍ਹਾਂ ਲਈ ਬੇਹੱਦ ਮਾਣ ਭਰੀ ਗੱਲ ਰਹੀ ਹੈ, ਜੋ ਉਨ੍ਹਾਂ ਲਈ ਹਮੇਸ਼ਾ ਇੱਕ ਆਈਡੀਅਲ ਵੀ ਰਹੇ ਹਨ।
ਜ਼ਿਲ੍ਹਾ ਲੁਧਿਆਣਾ ਦੇ ਅਧੀਨ ਆਉਂਦੇ ਪਿੰਡ ਰੌੜ ਨਾਲ ਸੰਬੰਧ ਰੱਖਦੇ ਇਸ ਬਾਕਮਾਲ ਅਦਾਕਾਰ ਨਾਲ ਉਨ੍ਹਾਂ ਦੇ ਅਗਾਮੀ ਫਿਲਮ ਪ੍ਰੋਜੈਕਟਸ ਨੂੰ ਲੈ ਕੇ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਜਲਦ ਹੀ ਉਨ੍ਹਾਂ ਦੀ ਇੱਕ ਹੋਰ ਅਹਿਮ ਫਿਲਮ 'ਕਾਂਸਟੇਬਲ ਹਰਜੀਤ ਕੌਰ' ਵੀ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ, ਜਿਸ ਵਿੱਚ ਉਹ ਪੁਲਿਸ ਮੁਲਾਜ਼ਮ ਦੇ ਚੁਣੌਤੀਪੂਰਨ ਰੋਲ ਵਿੱਚ ਨਜ਼ਰ ਆਉਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਬਾਲੀਵੁੱਡ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਬਾਰੇ ਵੀ ਗੱਲ ਕੀਤੀ ਅਤੇ ਸਿੱਧੂ ਮੂਸੇਵਾਲਾ-ਦਿਲਜੀਤ ਦੁਸਾਂਝ ਦੀ ਕਾਫੀ ਤਾਰੀਫ਼ ਕੀਤੀ।
ਇਹ ਵੀ ਪੜ੍ਹੋ: