ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਵਿੱਚ ਵਿਲੱਖਣਤਾ ਭਰਪੂਰ ਗਾਇਕੀ ਨੂੰ ਹੁਲਾਰਾ ਦੇਣ ਵਿੱਚ ਲਗਾਤਾਰ ਅਹਿਮ ਯੋਗਦਾਨ ਪਾ ਰਹੇ ਹਨ ਗਾਇਕ ਜੀ ਖਾਨ, ਜੋ ਅਪਣਾ ਨਵਾਂ ਧਾਰਮਿਕ ਗਾਣਾ 'ਧੰਨ ਤੇਰਾ ਜਿਗਰਾ' ਲੈ ਕੇ ਗਾਇਕੀ ਪਿੜ੍ਹ ਵਿੱਚ ਮੁੜ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਬਿਹਤਰੀਨ ਸੰਗੀਤਕ ਰੰਗਾਂ ਵਿੱਚ ਰੰਗਿਆ ਗਿਆ ਇਹ ਗਾਣਾ ਜਲਦ ਵੱਖ-ਵੱਖ ਪਲੇਟਫ਼ਾਰਮ ਉਪਰ ਜਾਰੀ ਹੋਣ ਜਾ ਰਿਹਾ ਹੈ।
ਜੀ ਖਾਨ ਸੰਗੀਤ ਦੇ ਲੇਬਲ ਅਧੀਨ ਵਜ਼ੂਦ ਵਿੱਚ ਲਿਆਂਦੇ ਗਏ ਅਤੇ 18 ਦਸੰਬਰ ਨੂੰ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਪੇਸ਼ ਅਤੇ ਜਾਰੀ ਕੀਤੇ ਜਾ ਰਹੇ ਧਾਰਮਿਕ ਗੀਤ ਨੂੰ ਆਵਾਜ਼ਾਂ ਜੀ ਖਾਨ ਅਤੇ ਫਤਿਹ ਸ਼ੇਰਗਿੱਲ ਵੱਲੋਂ ਦਿੱਤੀਆਂ ਗਈਆਂ, ਜਦਕਿ ਇਸ ਦੀ ਸ਼ਬਦ ਰਚਨਾ ਵੀ ਫਤਿਹ ਸ਼ੇਰਗਿੱਲ ਵੱਲੋਂ ਹੀ ਅੰਜ਼ਾਮ ਦਿੱਤੀ ਗਈ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਮਾਣਮੱਤੇ ਸਿੱਖ ਇਤਿਹਾਸ ਦੀ ਤਰਜ਼ਮਾਨੀ ਕਰਦੇ ਅਤੇ ਮਹਾਨ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਇਸ ਗਾਣੇ ਨੂੰ ਦੋਹਾਂ ਗਾਇਕੀ ਵੱਲੋਂ ਬੇਹੱਦ ਖੁੰਬ ਕੇ ਗਾਇਆ ਗਿਆ ਹੈ, ਜਿੰਨ੍ਹਾਂ ਦੀ ਨਿਵੇਕਲੀ ਗਾਇਨ ਸ਼ੈਲੀ ਦਾ ਵੀ ਇਜ਼ਹਾਰ ਕਰਵਾਏਗਾ ਇਹ ਗਾਣਾ, ਜੋ ਕਾਫ਼ੀ ਮਿਹਨਤ ਅਤੇ ਸੰਗੀਤਕ ਰਿਆਜ਼ ਅਧੀਨ ਸਿਰਜਿਆ ਗਿਆ ਹੈ।
ਰੂਹਾਨੀਅਤ ਰੰਗਾਂ ਦਾ ਪ੍ਰਗਟਾਵਾ ਕਰਦੀ ਅਨੂਠੀ ਗਾਇਕੀ ਨੂੰ ਹੋਰ ਨਵੇਂ ਅਯਾਮ ਦੇਣ ਜਾ ਰਹੇ ਗਾਇਕ ਜੀ ਖਾਨ ਦੇ ਜਾਰੀ ਹੋਣ ਜਾ ਰਹੇ ਉਕਤ ਧਾਰਮਿਕ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾ ਹਿਤੇਸ਼ ਅਰੋੜਾ ਨੇ ਕੀਤੀ ਹੈ, ਜਿੰਨ੍ਹਾਂ ਵੱਲੋਂ ਬਹੁਤ ਹੀ ਪ੍ਰਭਾਵੀ ਰੂਪ ਅਧੀਨ ਫਿਲਮਾਏ ਗਏ ਉਕਤ ਮਿਊਜ਼ਿਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਜੀ ਖਾਨ ਅਤੇ ਫਤਹਿ ਸ਼ੇਰਗਿੱਲ ਦੁਆਰਾ ਕੀਤੀ ਪ੍ਰਭਾਵਪੂਰਨ ਫੀਚਰਿੰਗ ਵੀ ਅਹਿਮ ਭੂਮਿਕਾ ਨਿਭਾਵੇਗੀ।
ਇਹ ਵੀ ਪੜ੍ਹੋ: