ਚੰਡੀਗੜ੍ਹ: ਪੰਜਾਬੀ ਸਿਨੇਮਾ ਲਈ ਕਈ ਚਰਚਿਤ ਅਤੇ ਸਫ਼ਲ ਫਿਲਮਾਂ ਦਾ ਨਿਰਮਾਣ ਅਤੇ ਨਿਰਦੇਸ਼ਨ ਇਕੱਠਿਆਂ ਕਰ ਚੁੱਕੇ ਹਨ ਗਿੱਪੀ ਗਰੇਵਾਲ ਅਤੇ ਅਮਰ ਹੁੰਦਲ, ਜੋ ਅਪਣੇ ਇੱਕ ਹੋਰ ਅਹਿਮ ਫਿਲਮ ਪ੍ਰੋਜੈਕਟ 'ਧੰਨਾ ਭਗਤ' ਨੂੰ ਸਾਹਮਣੇ ਲਿਆਉਣ ਜਾ ਰਹੇ ਹਨ, ਜਿਸ ਸੰਬੰਧਤ ਰਸਮੀ ਐਲਾਨ ਅੱਜ ਉਨ੍ਹਾਂ ਦੁਆਰਾ ਕਰ ਦਿੱਤਾ ਗਿਆ ਹੈ, ਜਿੰਨ੍ਹਾਂ ਦੀ ਇਹ ਇੱਕ ਹੋਰ ਨਵੀਂ ਪੰਜਾਬੀ ਫੀਚਰ ਫਿਲਮ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ।
'ਹੰਬਲ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ ਬਣਾਈ ਪੇਸ਼ ਕੀਤੀ ਜਾ ਰਹੀ ਇਸ ਧਾਰਮਿਕ ਫਿਲਮ ਦੇ ਨਿਰਮਾਤਾ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ, ਜਦਕਿ ਸਹਿ ਨਿਰਮਾਣਕਾਰ ਭਾਨਾ ਐਲਏ ਅਤੇ ਵਿਨੋਦ ਅਸਵਾਲ ਹਨ, ਜਿੰਨ੍ਹਾਂ ਤੋਂ ਇਲਾਵਾ ਕਾਰਜਕਾਰੀ ਨਿਰਮਾਤਾ ਦੀ ਜ਼ਿੰਮੇਵਾਰੀ ਹਰਦੀਪ ਦੁੱਲਟ ਨਿਭਾਉਣਗੇ।
ਹਾਲ ਹੀ ਵਿੱਚ ਰਿਲੀਜ਼ ਹੋਈ ਅਤੇ ਦੁਨੀਆ ਭਰ ਵਿੱਚ ਅਪਾਰ ਕਾਮਯਾਬੀ ਹਾਸਲ ਕਰ ਰਹੀ 'ਅਰਦਾਸ ਸਰਬੱਤ ਦੇ ਭਲੇ ਦੀ' ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਘਰੇਲੂ ਪ੍ਰੋਡੋਕਸ਼ਨ ਹਾਊਸ 'ਹੰਬਲ ਮੋਸ਼ਨ ਪਿਕਚਰਜ਼' ਵੱਲੋਂ ਐਲਾਨੀ ਗਈ ਬੈਕ-ਟੂ-ਬੈਕ ਇਹ ਦੂਜੀ ਫਿਲਮ ਹੋਵੇਗੀ, ਜਿੰਨ੍ਹਾਂ ਵੱਲੋਂ ਇਸ ਤੋਂ ਪਹਿਲਾਂ 'ਅਕਾਲ' ਦਾ ਐਲਾਨ ਅਤੇ ਆਗਾਜ਼ ਕੀਤਾ ਜਾ ਚੁੱਕਾ ਹੈ।
ਸਾਲ 1974 ਵਿੱਚ ਰਿਲੀਜ਼ ਹੋਈ 'ਭਗਤ ਧੰਨਾ ਜੱਟ' ਦਾ ਨਿਰਮਾਣ ਅਤੇ ਨਿਰਦੇਸ਼ਨ ਰੁਸਤਮ-ਏ-ਹਿੰਦ ਰਹੇ ਮਰਹੂਮ ਦਾਰਾ ਸਿੰਘ ਵੱਲੋਂ ਕੀਤਾ ਗਿਆ ਸੀ, ਜਿੰਨ੍ਹਾਂ ਦੀ ਮੁੱਖ ਭੂਮਿਕਾ ਨਾਲ ਸਜੀ ਇਹ ਫਿਲਮ ਅਪਾਰ ਕਾਮਯਾਬੀ ਹਾਸਿਲ ਕਰਨ ਵਿੱਚ ਸਫ਼ਲ ਰਹੀ ਸੀ, ਜਿਸ ਦੇ ਲਗਭਗ ਪੰਜ ਦਹਾਕਿਆਂ ਬਾਅਦ ਮੁੜ ਵਜ਼ੂਦ ਵਿੱਚ ਆਉਣ ਜਾ ਰਹੀ ਉਕਤ ਧਾਰਮਿਕ ਫਿਲਮ, ਜੋ ਇੱਕ ਵਾਰ ਫਿਰ ਇਤਿਹਾਸ ਵਿੱਚ ਅਪਣਾ ਨਾਂਅ ਦਰਜ ਕਰਵਾ ਚੁੱਕੇ ਧੰਨਾ ਭਗਤ ਦੇ ਜੀਵਨ ਅਤੇ ਸੇਵਾ ਨੂੰ ਸਿਲਵਰ ਸਕ੍ਰੀਨ ਉਤੇ ਪ੍ਰਤੀਬਿੰਬ ਕਰੇਗੀ।
ਓਧਰ ਉਕਤ ਫਿਲਮ ਦਾ ਬਤੌਰ ਨਿਰਦੇਸ਼ਕ ਹਿੱਸਾ ਬਣੇ ਅਮਨ ਹੁੰਦਲ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ 'ਬੀਬੀ ਰਜਨੀ' ਜਿਹੀ ਬਿਹਤਰੀਨ ਅਤੇ ਸੁਪਰ-ਡੁਪਰ ਹਿੱਟ ਫਿਲਮ ਪੰਜਾਬੀ ਸਿਨੇਮਾ ਦੀ ਝੋਲੀ ਪਾ ਚੁੱਕੇ ਇਸ ਹੋਣਹਾਰ ਨਿਰਦੇਸ਼ਕ ਦੀ ਇਹ ਬੈਕ-ਟੂ-ਬੈਕ ਦੂਜੀ ਧਾਰਮਿਕ ਫਿਲਮ ਹੋਵੇਗੀ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜਿਆਦਾਤਰ ਐਕਸ਼ਨ ਫਿਲਮਾਂ ਦਾ ਹੀ ਨਿਰਦੇਸ਼ਨ ਕੀਤਾ ਗਿਆ ਹੈ, ਜਿੰਨ੍ਹਾਂ ਵਿੱਚ 'ਵਾਰਨਿੰਗ' ਸੀਰੀਜ਼ ਤੋਂ ਇਲਾਵਾ ਬੱਬਰ ਆਦਿ ਸ਼ੁਮਾਰ ਰਹੀਆਂ ਹਨ।
ਇਹ ਵੀ ਪੜ੍ਹੋ: