ETV Bharat / entertainment

ਗਿੱਪੀ ਦੀ ਫਿਲਮ 'ਸਰਬਾਲ੍ਹਾ ਜੀ' ਦੀ ਸ਼ੂਟਿੰਗ ਸ਼ੁਰੂ, ਅਗਲੇ ਸਾਲ ਹੋਵੇਗੀ ਰਿਲੀਜ਼ - GIPPY GREWAL PUNJABI FILM

ਹਾਲ ਹੀ ਵਿੱਚ ਐਲਾਨੀ ਹੋਈ ਗਿੱਪੀ ਗਰੇਵਾਲ ਦੀ ਫਿਲਮ 'ਸਰਬਾਲ੍ਹਾ ਜੀ' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ।

Gippy Grewal Punjabi film  Sarbala ji
Gippy Grewal Punjabi film Sarbala ji (instagram)
author img

By ETV Bharat Entertainment Team

Published : Oct 25, 2024, 4:09 PM IST

Punjabi Film Sarbala ji Shooting Started: ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦੇ ਪਹਿਲੇ ਅਤੇ ਵਿਸ਼ੇਸ਼ ਸ਼ੂਟਿੰਗ ਸ਼ੈਡਿਊਲ ਦੀ ਸ਼ੁਰੂਆਤ ਰਾਜਸਥਾਨ ਦੇ ਸੂਰਤਗੜ੍ਹ 'ਚ ਕਰ ਦਿੱਤੀ ਗਈ ਹੈ, ਜਿਸ ਵਿੱਚ ਲੀਡਿੰਗ ਰੋਲ ਨਿਭਾ ਰਹੇ ਗਿੱਪੀ ਗਰੇਵਾਲ ਸਮੇਤ ਸਮੂਹ ਆਰਟਿਸਟ ਭਾਗ ਲੈ ਰਹੇ ਹਨ।

'ਟਿਪਸ ਫਿਲਮਜ਼' ਦੇ ਬੈਨਰ ਹੇਠ ਬਣਾਈ ਜਾ ਰਹੀ ਉਕਤ ਫਿਲਮ ਦੇ ਨਿਰਮਾਤਾ ਕੁਮਾਰ ਤੁਰਾਨੀ ਹਨ, ਜਦਕਿ ਨਿਰਦੇਸ਼ਨ ਕਮਾਂਡ ਮਨਦੀਪ ਕੁਮਾਰ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ ਦੋ ਫਿਲਮਾਂ 'ਜਿਹਨੇ ਮੇਰਾ ਦਿਲ ਲੁੱਟਿਆ' ਅਤੇ 'ਕਪਤਾਨ' ਦਾ ਨਿਰਦੇਸ਼ਨ ਕਰ ਚੁੱਕੇ ਹਨ।

ਪੰਜਾਬ ਦੇ ਪੁਰਾਤਨ ਮਾਹੌਲ ਦੀ ਤਰਜ਼ਮਾਨੀ ਕਰਦੀ ਉਕਤ ਪੀਰੀਅਡ ਡਰਾਮਾ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ, ਨਿਮਰਤ ਖਹਿਰਾ, ਗੁੱਗੂ ਗਿੱਲ ਆਦਿ ਸ਼ੁਮਾਰ ਹਨ, ਜਿੰਨ੍ਹਾਂ ਤੋਂ ਇਲਾਵਾ ਪਾਲੀਵੁੱਡ ਅਤੇ ਹਿੰਦੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰ ਵੀ ਇਸ ਵਿੱਚ ਮਹੱਤਵਪੂਰਨ ਭੂਮਿਕਾਵਾਂ ਅਦਾ ਕਰ ਰਹੇ ਹਨ।

ਹਿੰਦੀ ਸਿਨੇਮਾ ਦੇ ਉੱਚ ਪੱਧਰੀ ਤਕਨੀਕੀ ਮਾਪਦੰਡਾਂ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਦਾ ਕਾਫ਼ੀ ਅਹਿਮ ਹਿੱਸਾ ਇਸ ਸ਼ੈਡਿਊਲ ਦੌਰਾਨ ਮੁਕੰਮਲ ਕੀਤਾ ਜਾਵੇਗਾ, ਜਿਸ ਦੌਰਾਨ ਕਾਫ਼ੀ ਖਤਰਨਾਕ ਐਕਸ਼ਨ ਦ੍ਰਿਸ਼ ਵੀ ਫਿਲਮਾਂਏ ਜਾ ਰਹੇ ਹਨ।

ਪਾਲੀਵੁੱਡ ਅਤੇ ਬਾਲੀਵੁੱਡ ਗਲਿਆਰਿਆਂ ਵਿੱਚ ਨਿਰਮਾਣ ਪੜ੍ਹਾਅ ਤੋਂ ਹੀ ਚਰਚਾ ਦਾ ਵਿਸ਼ਾ ਬਣ ਚੁੱਕੀ ਉਕਤ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ, ਜੋ ਇਸ ਵਾਰ ਲੀਕ ਤੋਂ ਹੱਟਵੇਂ ਕਿਰਦਾਰਾਂ ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣਗੇ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.