ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਵਿੱਚ ਇੱਕ ਚਰਚਿਤ ਗਾਇਕ ਦੇ ਰੂਪ ਵਿੱਚ ਅਪਣੇ ਵਜ਼ੂਦ ਦਾ ਪ੍ਰਗਟਾਵਾ ਲਗਾਤਾਰ ਕਰਵਾ ਰਹੇ ਹਨ ਗਾਇਕ ਗੁਲਾਬ ਸਿੱਧੂ, ਜੋ ਅਪਣਾ ਇੱਕ ਹੋਰ ਨਵਾਂ ਗਾਣਾ 'ਸ਼ਾਮਤ' ਲੈ ਕੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਪ੍ਰਭਾਵੀ ਗਾਇਨ ਸ਼ੈਲੀ ਦਾ ਇਜ਼ਹਾਰ ਕਰਵਾਉਂਦਾ ਇਹ ਟ੍ਰੈਕ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਵੇਗਾ।
'ਲੋਕਧੁੰਨ' ਵੱਲੋਂ ਪੇਸ਼ ਕੀਤੇ ਜਾ ਰਹੇ 11 ਦਸੰਬਰ ਨੂੰ ਸਾਹਮਣੇ ਲਿਆਂਦੇ ਜਾ ਰਹੇ ਉਕਤ ਬੀਟ ਗੀਤ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਕੈਵੀ ਰਿਆਜ਼ ਨੇ ਕੀਤੀ ਹੈ, ਜਦਕਿ ਸੰਗੀਤਬੱਧਤਾ ਸ਼ਿਵ ਵੱਲੋਂ ਅੰਜ਼ਾਮ ਦਿੱਤੀ ਗਈ ਹੈ।
ਪੰਜਾਬੀਆਂ ਦੇ ਖੁੱਲੇ-ਡੁੱਲੇ ਅਤੇ ਜੋਸ਼ੀਲੇ ਅੰਦਾਜ਼ ਦੀ ਤਰਜ਼ਮਾਨੀ ਕਰਦੇ ਉਕਤ ਗਾਣੇ ਨੂੰ ਗਾਇਕ ਗੁਲਾਬ ਸਿੱਧੂ ਵੱਲੋਂ ਅਪਣੇ ਚਿਰ ਪਰਿਚਤ ਅੰਦਾਜ਼ ਵਿੱਚ ਗਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਦੀ ਉੱਚੀ ਹੇਕ ਗਾਇਕੀ ਦਾ ਇੱਕ ਹੋਰ ਸ਼ਾਨਦਾਰ ਅੰਦਾਜ਼ ਸੁਣਨ ਅਤੇ ਵੇਖਣ ਨੂੰ ਮਿਲੇਗਾ।
ਸੰਗੀਤਕ ਗਲਿਆਰਿਆਂ ਵਿੱਚ ਖਿੱਚ ਦਾ ਕੇਂਦਰ ਬਣੇ ਉਕਤ ਟ੍ਰੈਕ ਸੰਬੰਧਤ ਮਿਊਜ਼ਿਕ ਵੀਡੀਓ ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਿਸ ਨੂੰ ਕਾਫ਼ੀ ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਹਿਤੇਸ਼ ਅਰੋੜਾ ਦੁਆਰਾ ਕੀਤੀ ਗਈ ਹੈ, ਜੋ ਬੈਕ ਤੋਂ ਬੈਕ ਵੱਡਅਕਾਰੀ ਅਤੇ ਆਲੀਸ਼ਾਨਤਾ ਭਰਪੂਰ ਸੰਗੀਤਕ ਵੀਡੀਓਜ਼ ਸਾਹਮਣੇ ਲਿਆਉਣ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਹਨ।
ਜੋ ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਅਪਣੀ ਅਲਹਦਾ ਅਤੇ ਸਫ਼ਲ ਹੋਂਦ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ, ਜਿੰਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਦਿਨ-ਬ-ਦਿਨ ਹੋਰ ਵਿਸ਼ਾਲਤਾ ਭਰਿਆ ਦਾਇਰਾ ਅਖ਼ਤਿਆਰ ਕਰਦੀ ਜਾ ਰਹੀ ਹੈ।
ਇਹ ਵੀ ਪੜ੍ਹੋ: