ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਖੇਤਰ ਵਿੱਚ ਮਿਆਰੀ ਗਾਇਕੀ ਨੂੰ ਹੁਲਾਰਾ ਦੇ ਰਹੇ ਮੋਹਰੀ ਕਤਾਰ ਗਾਇਕਾਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਗੁਰਸ਼ਬਦ, ਜੋ ਅਪਣੀ ਨਵੀਂ ਈਪੀ 'ਵੇ ਜ਼ਾਲਮਾ' ਲੈ ਕੇ ਸੰਗੀਤ ਪ੍ਰੇਮੀਆਂ ਅਤੇ ਚਾਹੁੰਣ ਵਾਲਿਆ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਮਨਾਂ ਨੂੰ ਧੂਹ ਪਾਉਂਦੀ ਅਵਾਜ਼ ਨਾਲ ਸੱਜਿਆ ਇਹ ਸੰਗੀਤਕ ਪ੍ਰੋਜੈਕਟ ਜਲਦ ਵੱਖ-ਵੱਖ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਵੇਗਾ।
ਹਾਲ ਹੀ ਵਿੱਚ ਐਲਾਨੀ ਹੋਈ ਅਪਣੀ ਨਵੀਂ ਪੰਜਾਬੀ ਫਿਲਮ 'ਮੁਹੱਬਤ ਨਾਮਾ' ਨੂੰ ਲੈ ਕੇ ਵੀ ਖਾਸੀ ਚਰਚਾ ਦਾ ਕੇਂਦਰ ਬਿੰਦੂ ਹੋਏ ਹਨ, ਜੋ ਅਪਣੀ ਇਸ ਬਹੁ-ਚਰਚਿਤ ਫਿਲਮ ਦੁਆਰਾ ਬਤੌਰ ਸੋਲੋ ਹੀਰੋ ਦੇ ਤੌਰ ਉਤੇ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਨਿਰਮਾਣ ਪੜਾਅ ਵਿੱਚੋਂ ਗੁਜ਼ਰ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਸਚਿਨ ਅਰੋੜਾ ਕਰ ਰਹੇ ਹਨ।
ਗਾਇਕੀ ਦੇ ਨਾਲ-ਨਾਲ ਫਿਲਮੀ ਖਿੱਤੇ ਵਿੱਚ ਵੀ ਬਰਾਬਰਤਾ ਨਾਲ ਕਦਮ ਅੱਗੇ ਵਧਾ ਰਹੇ ਹਨ ਇਹ ਬਾਕਮਾਲ ਗਾਇਕ ਅਤੇ ਅਦਾਕਾਰ, ਜਿੰਨ੍ਹਾਂ ਅਪਣੀ ਉਕਤ ਨਵੀਂ ਈਪੀ ਸੰਬੰਧਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਜਲਦ ਸੰਗੀਤਕ ਮਾਰਕੀਟ ਵਿੱਚ ਜਾਰੀ ਹੋਣ ਜਾ ਰਹੀ ਇਸ ਈਪੀ ਵਿੱਚ ਪੰਜਾਬੀਅਤ ਦੀ ਤਰਜ਼ਮਾਨੀ ਕਰਦੇ ਅਤੇ ਪਿਆਰ ਸਨੇਹ ਭਰੇ ਰਿਸ਼ਤਿਆਂ ਨੂੰ ਪ੍ਰਤੀਬਿੰਬਤ ਕਰਦੇ ਗਾਣਿਆ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿੰਨ੍ਹਾਂ ਨੂੰ ਬਹੁਤ ਜਲਦੀ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਕਰ ਦਿੱਤਾ ਜਾਵੇਗਾ।
ਪੰਜਾਬ ਤੋਂ ਲੈ ਕੇ ਸੱਤ ਸਮੁੰਦਰ ਪਾਰ ਤੱਕ ਅਪਣੀ ਨਾਯਾਬ ਗਾਇਕੀ ਕਲਾ ਦਾ ਲੋਹਾ ਮੰਨਵਾ ਰਹੇ ਗਾਇਕ ਗੁਰਸ਼ਬਦ ਅਨੁਸਾਰ ਉਨ੍ਹਾਂ ਦੇ ਸਾਹਮਣੇ ਆ ਰਹੇ ਉਕਤ ਈਪੀ ਨੂੰ ਹਰ ਪੱਖੋ ਬਿਹਤਰੀਨ ਬਣਾਉਣ ਲਈ ਉਨ੍ਹਾਂ ਦੀ ਟੀਮ ਦੁਆਰਾ ਹਰ ਸੰਭਵ ਸੰਗੀਤਕ ਉਪਰਾਲਿਆਂ ਨੂੰ ਦੁਆਰਾ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੀ ਹਰ ਗੀਤ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: