ETV Bharat / entertainment

ਲੰਮੇਂ ਸਮੇਂ ਬਾਅਦ ਇਸ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗੀ ਹਿਮਾਂਸ਼ੀ ਖੁਰਾਨਾ, ਸ਼ੂਟਿੰਗ ਹੋਈ ਪੂਰੀ - Himanshi Khurana - HIMANSHI KHURANA

ਹਾਲ ਹੀ ਵਿੱਚ ਹਿਮਾਂਸ਼ੀ ਖੁਰਾਨਾ ਨੇ ਆਪਣੀ ਨਵੀਂ ਪੰਜਾਬੀ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ, ਜਿਸ ਵਿੱਚ ਅਦਾਕਾਰਾ ਮੁੱਖ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

Himanshi Khurana
Himanshi Khurana (instagram)
author img

By ETV Bharat Entertainment Team

Published : Oct 7, 2024, 1:08 PM IST

ਚੰਡੀਗੜ੍ਹ: ਕਲਰਜ਼ ਚੈਨਲ ਦੇ ਵਿਵਾਦਿਤ ਰਿਐਲਟੀ ਸ਼ੋਅ 'ਬਿੱਗ ਬੌਸ 13' ਦਾ ਬਤੌਰ ਪ੍ਰਤੀਭਾਗੀ ਸ਼ਾਨਦਾਰ ਹਿੱਸਾ ਰਹੀ ਅਦਾਕਾਰਾ ਹਿਮਾਸ਼ੀ ਖੁਰਾਨਾ ਅੱਜਕੱਲ੍ਹ ਪੰਜਾਬੀ ਸਿਨੇਮਾ ਦਾ ਵੀ ਚਰਚਿਤ ਚਿਹਰਾ ਬਣਦੀ ਜਾ ਰਹੀ ਹੈ, ਜਿੰਨ੍ਹਾਂ ਵੱਲੋਂ ਇਸ ਖੇਤਰ ਵਿੱਚ ਮਜ਼ਬੂਤ ਕੀਤੀਆਂ ਜਾ ਰਹੀਆਂ ਪੈੜ੍ਹਾਂ ਦਾ ਹੀ ਇਜ਼ਹਾਰ ਕਰਵਾਉਣ ਜਾ ਰਹੀ ਆਉਣ ਵਾਲੀ ਪੰਜਾਬੀ ਓਟੀਟੀ ਫਿਲਮ 'ਰੋਲ ਕੈਮਰਾ ਐਕਸ਼ਨ', ਜਿਸ ਦੀ ਸ਼ੂਟਿੰਗ ਉਨ੍ਹਾਂ ਵੱਲੋਂ ਅੱਜ ਸੰਪੂਰਨ ਕਰ ਲਈ ਗਈ ਹੈ।

'ਕੇਬਲਵਨ ਅਤੇ ਸਾਗਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ 'ਪੇਨਿਕਲ ਪ੍ਰਾਈਡ ਪ੍ਰੋਡੋਕਸ਼ਨ' ਦੀ ਐਸ਼ੋਸੀਏਸ਼ਨ ਅਧੀਨ ਬਣਾਈ ਗਈ ਉਕਤ ਫਿਲਮ ਦਾ ਨਿਰਮਾਣ ਸੁਮਿਤ ਸਿੰਘ, ਰਾਜ ਸ਼ਰਮਾ ਅਤੇ ਰੋਹਿਤ ਸ਼ਰਮਾ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਕਮਾਂਡ ਕੇਨੀ ਛਾਬੜਾ ਦੁਆਰਾ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਕਈ ਚਰਚਿਤ ਵੈੱਬ ਅਤੇ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਮੋਹਾਲੀ ਅਤੇ ਚੰਡੀਗੜ੍ਹ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ੂਟ ਕੀਤੀ ਗਈ ਉਕਤ ਓਟੀਟੀ ਫਿਲਮ ਵਿੱਚ ਲੀਡ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ ਅਦਾਕਾਰਾ ਹਿਮਾਂਸ਼ੀ ਖੁਰਾਨਾ, ਜਿੰਨ੍ਹਾਂ ਨਾਲ ਪੰਜਾਬੀ ਅਤੇ ਹਿੰਦੀ ਸਿਨੇਮਾ ਨਾਲ ਜੁੜੇ ਕਈ ਮੰਨੇ ਪ੍ਰਮੰਨੇ ਐਕਟਰਜ਼ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰਾਂ ਵਿੱਚ ਹਨ।

ਸਿਨੇਮਾ ਦੀ ਦੁਨੀਆਂ ਅਤੇ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੁਆਲੇ ਕੇਂਦਰਿਤ ਕੀਤੀ ਗਈ ਇਸ ਓਟੀਟੀ ਫਿਲਮ ਵਿੱਚ ਚਕਾਚੌਂਧ ਭਰੀ ਜ਼ਿੰਦਗੀ ਦੇ ਕੁਝ ਡਾਰਕ ਤੱਥਾਂ ਨੂੰ ਵੀ ਉਜਾਗਰ ਕੀਤਾ ਜਾਵੇਗਾ, ਜਿਸ ਵਿੱਚ ਡ੍ਰਾਮੈਟਿਕ ਦੇ ਨਾਲ ਨਾਲ ਭਾਵਨਾਤਮਕ ਰੰਗ ਵੀ ਵੇਖਣ ਨੂੰ ਮਿਲਣਗੇ।

ਨਿੱਜੀ ਜ਼ਿੰਦਗੀ ਅਤੇ ਰਿਸ਼ਤਿਆਂ ਨਾਲ ਜੁੜੇ ਕੁਝ ਵਿਵਾਦਾਂ ਨੂੰ ਲੈ ਕੇ ਵੀ ਚਰਚਾ ਦਾ ਕੇਂਦਰ ਬਿੰਦੂ ਬਣਦੀ ਰਹੀ ਅਦਾਕਾਰਾ ਹਿਮਾਸ਼ੀ ਖੁਰਾਣਾ ਅੱਜਕੱਲ੍ਹ ਆਪਣਾ ਪੂਰਾ ਧਿਆਨ ਆਪਣੇ ਕਰੀਅਰ ਉਤੇ ਹੀ ਫੋਕਸ ਕਰਦੀ ਨਜ਼ਰ ਆ ਰਹੀ ਹੈ, ਜਿਸਦਾ ਇਜ਼ਹਾਰ ਆਨ ਫਲੌਰ ਪੜਾਅ ਦਾ ਲਗਾਤਾਰ ਹਿੱਸਾ ਬਣ ਰਹੀਆਂ ਉਸ ਦੀਆਂ ਨਵੀਆਂ ਫਿਲਮਾਂ ਅਤੇ ਵੈੱਬ ਸੀਰੀਜ਼ ਵੀ ਭਲੀਭਾਂਤ ਕਰਵਾ ਰਹੀਆਂ ਹਨ, ਜਿੰਨ੍ਹਾਂ ਵਿੱਚ ਇੱਕ ਹੋਰ ਓਟੀਟੀ ਪ੍ਰੋਜੈਕਟ 'ਮਾਈ ਨੇਮ ਇਜ਼ ਏਕੇ 74' ਵੀ ਸ਼ੁਮਾਰ ਹੈ, ਜਿਸ ਦਾ ਨਿਰਦੇਸ਼ਨ ਮਸ਼ਹੂਰ ਫਿਲਮਕਾਰ ਅਮਰਪ੍ਰੀਤ ਜੀਐਸ ਛਾਬੜਾ ਵੱਲੋਂ ਕੀਤਾ ਗਿਆ ਹੈ, ਜੋ ਪਾਲੀਵੁੱਡ ਦੀਆਂ 'ਹਨੀਮੂਨ', 'ਸ਼ਿੰਦਾ ਸ਼ਿੰਦਾ ਨੋ ਪਾਪਾ' ਜਿਹੀਆਂ ਕਈ ਵੱਡੀਆਂ ਅਤੇ ਕਾਮਯਾਬ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ:

ETV Bharat Logo

Copyright © 2025 Ushodaya Enterprises Pvt. Ltd., All Rights Reserved.